ਕੇਜਰੀਵਾਲ ਵਲੋਂ ਖਿਡਾਰੀਆਂ ਲਈ ਖੁਸ਼ਖਬਰੀ, ਦਿੱਲੀ ਦੇ ਖਿਡਾਰੀਆਂ ਨੂੰ ਮਿਲੇਗੀ ਸਰਕਾਰੀ ਨੌਕਰੀ

ਕੇਜਰੀਵਾਲ ਵਲੋਂ ਖਿਡਾਰੀਆਂ ਲਈ ਖੁਸ਼ਖਬਰੀ, ਦਿੱਲੀ ਦੇ ਖਿਡਾਰੀਆਂ ਨੂੰ ਮਿਲੇਗੀ ਸਰਕਾਰੀ ਨੌਕਰੀ

ਹੁਣ ਦਿੱਲੀ ਦੇ ਖਿਡਾਰੀਆਂ ਨੂੰ ਵੀ ਸਰਕਾਰੀ ਨੌਕਰੀ ਮਿਲੇਗੀ। ਇਸ ਲਈ ਦਿੱਲੀ ਸਰਕਾਰ ਵੱਲੋਂ ਖਿਡਾਰੀਆਂ ਲਈ ਬਣਾਈ ਗਈ ਨੀਤੀ ‘ਚ ਸੋਧ ਕੀਤੀ ਗਈ ਹੈ। ਸੋਮਵਾਰ ਨੂੰ ਕੈਬਨਿਟ ਦੀ ਬੈਠਕ ‘ਚ ਖਿਡਾਰੀਆਂ ਲਈ ਬਣਾਈ ਗਈ ਨੀਤੀ ‘ਚ ਸੋਧ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਇਸ ਮਹੀਨੇ ‘ਚ ਬਕਾਇਦਾ ਇਸ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ। ਦੱਸਿਆ ਜਾ ਰਿਹਾ ਹੈ ਕਿ ਹੁਣ ਤਕ ਜੋ ਸਨਮਾਨ ਰਾਸ਼ੀ ਦਿੱਤੀ ਜਾਂਦੀ ਸੀ, ਉਸ ‘ਚ ਵੀ ਸਰਕਾਰ ਨੇ ਵਾਧਾ ਕੀਤਾ ਹੈ। ਇਸ ਮੱੁਦੇ ‘ਤੇ ਪਿਛਲੇ ਕਾਫ਼ੀ ਸਮੇਂ ਤੋਂ ਦਿੱਲੀ ਸਰਕਾਰ ਖਿਡਾਰੀਆਂ ਅਤੇ ਰਾਜਨਤੀਕ ਦਲਾਂ ਦੇ ਨਿਸ਼ਾਨੇ ‘ਤੇ ਸੀ। ਇਸ ਤੋਂ ਪਹਿਲਾਂ ਸਤੰਬਰ ਮਹੀਨੇ ਏਸ਼ਿਆਡ ਤਮਗਾ ਜੇਤੂਆਂ ਦੇ ਸਨਮਾਨ ਲਈ ਰੱਖੇ ਪ੍ਰੋਗਰਾਮ ‘ਚ ਮੱੁਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇਸ ਗੱਲ ਦਾ ਐਲਾਨ ਵੀ ਕੀਤਾ ਸੀ ਕਿ ਜਲਦੀ ਹੀ ਖਿਡਾਰੀਆਂ ਲਈ ਬਣਾਈ ਨੀਤੀ ‘ਚ ਸੋਧ ਕੀਤੀ ਜਾਵੇਗੀ। ਕੇਜਰੀਵਾਲ ਨੇ ਕਿਹਾ ਸੀ ਕਿ ਦਿੱਲੀ ਸਰਕਾਰ ਜਲਦ ਹੀ ਇਸ ਪ੍ਰੀਕਿਰਿਆ ਨੂੰ ਪੂਰਾ ਕਰੇਗੀ। ਸਰਕਾਰ ਨੇ ਖਿਡਾਰੀਆਂ ਲਈ ਡੇਢ ਸਾਲ ਪਹਿਲਾਂ ਨੀਤੀ ਬਣਾਈ ਸੀ ਪਰ ਐੱਲਜੀ ਨੇ ਉਨ੍ਹਾਂ ਦੀ ਬਣਾਈ ਨੀਤੀ ਦੀ ਫਾਈਲ ਵਾਪਸ ਕਰ ਦਿੱਤੀ ਸੀ।