150 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ
Tue 11 Jun, 2019 0ਤਰਨਤਾਰਨ :
ਨਸ਼ੇ ਨੂੰ ਰੋਕਣ ਲਈ ਪੰਜਾਬ ਪੁਲਿਸ ਵਲੋਂ ਸਖਤ ਤੋਂ ਸਖਤ ਕਦਮ ਚੁੱਕੇ ਜਾ ਰਹੇ ਹਨ ।ਨਸ਼ਾ ਤਸਕਰੀ ਦਾ ਇਕ ਮਾਮਲਾ ਤਾਰਨ ਤਾਰਨ ਤੋਂ ਦੇਖਣ ਨੂੰ ਮਿਲਿਆ ਹੈ, ਜਿੱਥੇ ਐਂਟੀ ਨਾਰਕੋਟਿਕ ਸੈੱਲ ਨੇ 150 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ । ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਸਬ-ਇੰਸਪੈਕਟਰ ਬਲਰਾਜ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਮੁਖੀ ਕੁਲਦੀਪ ਸਿੰਘ ਚਾਹਲ ਦੀਆਂ ਹਦਾਇਤਾਂ ਤਹਿਤ ਨਸ਼ਾ ਵੇਚਣ ਵਾਲੇ ਤਸਕਰਾਂ ਨੂੰ ਨੱਥ ਪਾਉਣ ਲਈ ਪੁਲਿਸ ਪਾਰਟੀ ਵੱਲੋਂ ਇੱਕ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ ਹੈ ।
ਜਿਸ ਤਹਿਤ ਪੁਲਿਸ ਵੱਲੋਂ ਇਕ ਵਿਅਕਤੀ ਨੂੰ ਸ਼ੱਕ ਦੇ ਆਧਾਰ ‘ਤੇ ਰੋਕਿਆ ਗਿਆ । ਜਦੋਂ ਪੁਲਿਸ ਨੇ ਉਸਦੀ ਤਲਾਸ਼ੀ ਲਈ ਤਾਂ ਉਸ ਕੋਲੋਂ 150 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ । ਇਸ ਫੜ੍ਹੀ ਗਈ ਹੈਰੋਇਨ ਦੀ ਅੰਤਰ ਰਾਸ਼ਟਰੀ ਬਜ਼ਾਰ ਵਿੱਚ ਕੀਮਤ 75 ਲੱਖ ਦੇ ਕਰੀਬ ਹੈ । ਜਿਸ ਫੜ੍ਹੇ ਗਏ ਵਿਅਕਤੀ ਦੀ ਪਹਿਚਾਣ ਗੁਰਪ੍ਰੀਤ ਸਿੰਘ ਉਰਫ ਗੋਪੀ ਵਾਸੀ ਪੱਟੀ ਦੇ ਰੂਪ ਵਿੱਚ ਹੋਈ ਹੈ । ਇਸ ਮਾਮਲੇ ਵਿੱਚ ਬਲਰਾਜ ਸਿੰਘ ਨੇ ਦੱਸਿਆ ਕਿ ਕਾਬੂ ਕੀਤੇ ਗਏ ਵਿਅਕਤੀ ਖਿਲਾਫ਼ ਐੱਨ.ਡੀ.ਪੀ.ਐੱਸ.ਐਕਟ ਤਹਿਤ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।
ਦੱਸ ਦੇਈਏ ਕਿ ਅਜਿਹਾ ਮਾਮਲਾ ਬੀਤੇ ਦਿਨੀ ਪਹਿਲਾਂ ਵੀ ਦੇਖਣ ਨੂੰ ਮਿਲਿਆ ਸੀ, ਜਿੱਥੇ ਐਂਟੀ ਨਾਰਕੋਟਿਕ ਸੈੱਲ ਅਤੇ ਸੀ.ਆਈ.ਏ. ਸਟਾਫ ਨੇ ਸਫਲਤਾ ਹਾਸਿਲ ਕਰਦੇ ਹੋਏ ਵੱਖ-ਵੱਖ ਥਾਵਾਂ ਤੋਂ ਹੈਰੋਇਨ ਅਤੇ ਨਸ਼ੇ ਵਾਲੀਆਂ ਗੋਲੀਆਂ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਸੀ । ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਐੱਸ.ਪੀ.ਹਰਜੀਤ ਸਿੰਘ ਨੇ ਦੱਸਿਆ ਸੀ ਕਿ ਐਂਟੀ ਨਾਰਕੋਟਿਕ ਸੈੱਲ ਦੇ ਇੰਚਾਰਜ ਸੁਖਰਾਜ ਸਿੰਘ ਵੱਲੋਂ ਗਸ਼ਤ ਦੌਰਾਨ ਇਕ ਵਿਅਕਤੀ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕੀਤਾ ਗਿਆ ਸੀ ।
ਜਦੋਂ ਪੁਲਿਸ ਪਾਰਟੀ ਵੱਲੋਂ ਉਸ ਵਿਅਕਤੀ ਦੀ ਤਾਲਾਸ਼ੀ ਲਈ ਗਈ ਤਾਂ ਪੁਲਿਸ ਨੇ ਉਸ ਕੋਲੋਂ 70 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਸੀ । ਇਸ ਮਾਮਲੇ ਵਿੱਚ ਕਾਬੂ ਕੀਤੇ ਗਏ ਵਿਅਕਤੀ ਦੀ ਪਹਿਚਾਣ ਕਰਮਜੀਤ ਸਿੰਘ ਪੁੱਤਰ ਨਿਵਾਸੀ ਝਾਮਕਾ ਖੁਰਦ ਦੇ ਰੂਪ ਵਿੱਚ ਹੋਈ ਸੀ । ਉਥੇ ਹੀ ਦੂਜੇ ਪਾਸੇ ਸੀ.ਆਈ.ਏ. ਸਟਾਫ ਤਰਨਤਾਰਨ ਦੇ ਸਬ ਇੰਸਪੈਕਟਰ ਭੁਪਿੰਦਰ ਸਿੰਘ ਨੇ ਗਸ਼ਤ ਦੌਰਾਨ ਇਕ ਵਿਅਕਤੀ ਨੂੰ ਕਾਬੂ ਕਰ ਕੇ ਉਸ ਕੋਲੋਂ 1120 ਨਸ਼ੇ ਵਾਲੀਆਂ ਗੋਲੀਆਂ ਬਰਾਮਦ ਕੀਤੀਆਂ ਸਨ । ਜਿਸ ਵਿੱਚ ਦੋਸ਼ੀ ਦੀ ਪਹਿਚਾਣ ਰਾਕੇਸ਼ ਕੁਮਾਰ ਵਾਸੀ ਭਿੱਖੀਵਿੰਡ ਦੇ ਰੂਪ ਵਿੱਚ ਹੋਈ ਸੀ ।
Comments (0)
Facebook Comments (0)