ਬਹੁਤ ਗੁਣਕਾਰੀ ਹੈ ਕਾਲੀ ਮਿਰਚ ਦਾ ਸੇਵਨ

ਬਹੁਤ ਗੁਣਕਾਰੀ ਹੈ ਕਾਲੀ ਮਿਰਚ ਦਾ ਸੇਵਨ

ਕਾਲੀ ਮਿਰਚ ਦੀ ਵਰਤੋਂ ਮਸਾਲਿਆਂ ਵਿਚ ਆਮ ਤੌਰ ਤੇ ਕੀਤੀ ਜਾਂਦੀ ਹੈ ਪਰ ਕੀ ਤੁਹਾਨੂੰ ਕਾਲੀ ਮਿਰਚ ਦੀ ਵਰਤੋਂ ਦੇ ਫਾਇਦਿਆਂ ਬਾਰੇ ਜਾਣਕਾਰੀ ਹੈ ਜੇਕਰ ਨਹੀਂ ਤਾਂ ਅਸੀਂ ਤੁਹਾਨੂੰਅੱਜ ਕਾਲੀ ਮਿਰਚ ਤੋਂ ਹੋਣ ਵਾਲੇ ਸਰੀਰਕ ਫਾਇਦਿਆਂ ਬਾਰੇ ਜਾਣਕਾਰੀ ਦੇਵਾਂਗੇ। ਜਿਸ ਨੂੰ ਤੁਸੀਂ ਪੜ੍ਹ ਕੇ ਜਾਣ ਸਕੋਗੇ ਕੇ ਕਾਲੀ ਮਿਰਚ ਦਾ ਸੇਵਨ ਕਿੰਨਾ ਜ਼ਰੂਰੀ ਹੈ।

black pepper

ਕਾਲੀ ਮਿਰਚ ਖਾਣੇ ਦਾ ਸੁਆਦ ਵਧਾਉਣ ਲਈ ਕੀਤੀ ਜਾਂਦੀ ਹੈ ਪਰ ਖਾਣੇ ਦੇ ਸੁਆਦ ਤੋਂ ਇਲਾਵਾ ਕਾਲੀ ਮਿਰਚ ਕਈ ਸਿਹਤ ਸੰਬੰਧੀ ਸਮੱਸਿਆਵਾਂ ਨੂੰ ਦੂਰ ਕਰਨ ਵਿਚ ਵੀ ਮਦਦ ਕਰਦੀ ਹੈ। ਸਿਹਤ ਅਤੇ ਗੁਣਾਂ ਨਾਲ ਭਰਪੂਰ ਕਾਲੀ ਮਿਰਚ ਦੀ ਰੋਜ਼ਾਨਾ ਵਰਤੋਂ ਕਰਨ ਨਾਲ ਸਰੀਰ ਦੀਆਂ ਕਈ ਬੀਮਾਰੀਆਂ ਦੂਰ ਹੋ ਜਾਂਦੀਆਂ ਹਨ। ਆਓ ਜਾਣਦੇ ਹਾਂ ਕਾਲੀ ਮਿਰਚ ਖਾਣ ਨਾਲ ਕਿਹੜੀਆਂ ਸਮੱਸਿਆਵਾਂ ਨੂੰ ਦੂਰ ਕੀਤਾ ਜਾ ਸਕਦਾ ਹੈ। ਗ੍ਰਾਮ ਕਾਲੀ ਮਿਰਚ ਦੇ ਪਾਊਡਰ ਨੂੰ ਗੁੜ ਵਿਚ ਮਿਲਾ ਕੇ ਖਾਣ ਨਾਲ ਸਰਦੀ ਜੁਕਾਮ ਤੋਂ ਰਾਹਤ ਮਿਲਦੀ ਹੈ।

black pepperblack pepper

ਇਸ ਤੋਂ ਇਲਾਵਾ ਕਾਲੀ ਮਿਰਚ ਦੇ ਪਾਊਡਰ ਨੂੰ ਸੁੰਘਣ ਨਾਲ ਵਾਰ-ਵਾਰ ਛਿੱਕਣ ਅਤੇ ਸਿਰਦਰਦ ਦੀ ਸਮੱਸਿਆ ਠੀਕ ਹੋ ਜਾਂਦੀ ਹੈ। ਰੋਜ਼ਾਨਾ ਕਾਲੀ ਮਿਰਚ ਨੂੰ ਘਿਓ ਅਤੇ ਸ਼ੱਕਰ ਵਿਚ ਮਿਲਾ ਕੇ ਖਾਣ ਨਾਲ ਅੱਖਾਂ ਦੀ ਰੌਸ਼ਨੀ ਤੇਜ਼ ਹੁੰਦੀ ਹੈ ਨਾਲ ਹੀ ਇਸ ਨਾਲ ਜੁੜੇ ਰੋਗ ਵੀ ਦੂਰ ਹੋ ਜਾਂਦੇ ਹਨ। ਨਕਸੀਰ ਦੇ ਫੁੱਟਣ 'ਤੇ ਇਸ ਨੂੰ ਰੋਕਣ ਲਈ ਕਾਲੀ ਮਿਰਚ ਨੂੰ ਪੀਸ ਕੇ ਦਹੀਂ ਅਤੇ ਗੁੜ ਮਿਲਾ ਕੇ ਖਾਓ।

black pepperblack pepper

ਇਸ ਨਾਲ ਖੂਨ ਵਹਿਣਾ ਬੰਦ ਹੋ ਜਾਵੇਗਾ। ਰੋਜ਼ਾਨਾ ਸਵੇਰੇ ਕਾਲੀ ਮਿਰਚ ਵਿਚ ਮੱਖਣ ਅਤੇ ਮਿਸ਼ਰੀ ਮਿਲਾ ਕੇ ਖਾਣ ਨਾਲ ਯਾਦਦਾਸ਼ਤ ਤੇਜ਼ ਹੁੰਦੀ ਹੈ। ਪੇਟ ਨਾਲ ਜੁੜੀਆਂ ਸਮੱਸਿਆਵਾਂ ਨੂੰ ਦੂਰ ਕਰਨ ਲਈ 1 ਗ੍ਰਾਮ ਕਾਲੀ ਮਿਰਚ ਵਿਚ ਪਾਊਡਰ ਨੂੰ ਨਿੰਬੂ ਅਤੇ ਅਦਰਕ ਦੇ ਰਸ ਵਿਚ ਮਿਲਾ ਕੇ ਪੀਓ। ਸਰਦੀ ਵਿਚ ਸਰੀਰ ਨੂੰ ਗਰਮ, ਕਫ ਅਤੇ ਛਾਤੀ ਨੂੰ ਠੀਕ ਕਰਨ ਲਈ ਕਾਲੀ ਮਿਰਚ ਨੂੰ ਚਾਹ ਜਾਂ ਦੁੱਧ ਵਿਚ ਮਿਲਾ ਕੇ ਪੀ ਸਕਦੇ ਹੋ।

ਸਰਦੀ ਵਿਚ ਕਾਲੀ ਮਿਰਚ ਦੀ ਗਰਮ ਪਾਣੀ ਨਾਲ ਵਰਤੋਂ ਕਰਨ ਨਾਲ ਸਰੀਰ ਨੂੰ ਐਨਰਜੀ ਮਿਲਦੀ ਹੈ। ਇਸ ਦੀ ਤਾਸੀਰ ਗਰਮ ਹੋਣ ਕਾਰਨ ਇਹ ਸਰੀਰ ਦੀ ਪ੍ਰਤਿਰੋਧਕ ਦੀ ਮਾਤਰਾ ਨੂੰ ਵਧਾਉਂਦੀ ਹੈ। ਐਸੀਡਿਟੀ, ਖਾਂਸੀ, ਖੱਟੇ ਡਕਾਰ, ਗਲੇ ਵਿਚ ਇਨਫੈਕਸ਼ਨ ਨੂੰ ਦੂਰ ਕਰਨ ਲਈ ਇਕ ਕੱਪ ਪਾਣੀ ਵਿਚ ਕਾਲੀ ਮਿਰਚ, ਨਿੰਬੂ ਦਾ ਰਸ, ਕਾਲਾ ਨਮਕ ਮਿਲਾ ਕੇ ਗਰਮ ਪਾਣੀ ਨਾਲ ਪੀ ਲਓ।

black pepperblack pepper

ਦਿਨ ਵਿਚ 2 ਵਾਰ ਕਾਲੀ ਮਿਰਚ ਨੂੰ 21 ਸੌਂਗੀ ਦੇ ਦਾਨਿਆਂ ਨਾਲ ਭੁੰਨ ਕੇ ਖਾਣ ਨਾਲ ਬਲੱਡ ਪ੍ਰੈਸ਼ਰ ਲੋਅ ਹੋਣ ਦੀ ਸਮੱਸਿਆ ਦੂਰ ਹੋ ਜਾਂਦੀ ਹੈ। ਕਾਲੀ ਮਿਰਚਾਂ ਦੇ ਤਿੱਖੇ ਸਵਾਦ ਕਾਰਨ ਇਸ ਦੀ ਬਹੁਤ ਹੀ ਘੱਟ ਵਰਤੋਂ ਕੀਤੀ ਜਾਂਦੀ ਹੈ ਪਰ ਕਈ ਤਰ੍ਹਾਂ ਦੀਆਂ ਬਿਮਾਰੀਆਂ 'ਚ ਕਾਲੀ ਮਿਰਚ ਦੀ ਵਰਤੋਂ ਘਰੇਲੂ ਨੁਸਖ਼ੇ ਦੇ ਤੌਰ 'ਤੇ ਕੀਤੀ ਜਾਂਦੀ ਹੈ। ਪੇਟ, ਚਮੜੀ ਅਤੇ ਹੱਡੀਆਂ ਨਾਲ ਜੁੜੀਆਂ ਸਮੱਸਿਆਵਾਂ ਨੂੰ ਦੂਰ ਕਰਨ 'ਚ ਕਾਲੀ ਮਿਰਚ ਬਹੁਤ ਜ਼ਿਆਦਾ ਅਸਰਦਾਰ ਹੁੰਦੀ ਹੈ।

ਢਿੱਡ ਦਰਦ ਦਾ ਕਾਰਨ ਸਿਰਫ਼ ਖ਼ਰਾਬ ਖਾਣ-ਪਾਣ ਹੀ ਨਹੀਂ ਹੁੰਦਾ, ਬਲਕਿ ਕੀੜੇ ਵੀ ਇਸ ਦਾ ਕਾਰਨ ਹੋ ਸਕਦੇ ਹਨ। ਇਸ ਨਾਲ ਭੁੱਖ ਘੱਟ ਲਗਦੀ ਹੈ ਅਤੇ ਭਾਰ ਤੇਜ਼ੀ ਨਾਲ ਡਿੱਗਣ ਲੱਗਦਾ ਹੈ। ਇਸ ਰੋਗ ਤੋਂ ਛੁਟਕਾਰਾ ਪਾਉਣ ਲੱਸੀ 'ਚ ਕਾਲੀ ਮਿਰਚ ਦਾ ਪਾਊਡਰ ਪਾ ਕੇ ਪੀਓ। ਇਸ ਤੋਂ ਇਲਾਵਾ ਕਾਲੀ ਮਿਰਚ ਨੂੰ ਸੌਗੀ ਦੇ ਨਾਲ ਮਿਲਾ ਕੇ ਖਾਣ ਨਾਲ ਵੀ ਪੇਟ ਦੇ ਕੀੜੇ ਦੂਰ ਹੁੰਦੇ ਹਨ।

black pepperblack pepper

ਉਮਰ ਵਧਣ ਦੇ ਨਾਲ ਹੀ ਹੋਣ ਵਾਲੇ ਜੋੜਾਂ ਦੇ ਦਰਦ 'ਚ ਕਾਲੀ ਮਿਰਚ ਦੀ ਵਰਤੋਂ ਬਹੁਤ ਹੀ ਫ਼ਾਇਦੇਮੰਦ ਹੁੰਦੀ ਹੈ। ਇਸ ਨੂੰ ਤਿਲ਼ਾਂ ਦੇ ਤੇਲ 'ਚ ਜਲਨ ਤੱਕ ਗਰਮ ਕਰੋ। ਉਸ ਮਗਰੋਂ ਠੰਢਾ ਹੋਣ 'ਤੇ ਉਸ ਨੂੰ ਹੱਥਾਂ ਪੈਰਾਂ 'ਤੇ ਲਗਾਓ ਅਤੇ ਇਸ ਨਾਲ ਬਹੁਤ ਆਰਾਮ ਮਿਲੇਗਾ। ਕਾਲੀ ਮਿਰਚ ਉਸਾਰੂ ਪ੍ਰਕ੍ਰਿਆ ਨੂੰ ਬਿਹਤਰ ਬਣਾਉਂਦੀ ਹੈ। ਇਹ ਮੋਟਾਪੇ ਨੂੰ ਘਟਾਉਣ ਦੇ ਨਾਲ ਹੀ ਪੇਟ ਦੀ ਚਰਬੀ ਨੂੰ ਵੀ ਘੱਟ ਕਰਦੀ ਹੈ।

ਮੋਟਾਪੇ ਦੀ ਸਮੱਸਿਆ 'ਚ ਤਾਂ ਕਾਲੀ ਮਿਰਚ ਬਹੁਤ ਹੀ ਫ਼ਾਇਦੇਮੰਦ ਹੁੰਦੀ ਹੈ। ਇਸ ਨਾਲ ਪੇਟ ਸੰਬੰਧੀ ਕਈ ਬਿਮਾਰੀਆਂ ਵੀ ਠੀਕ ਹੁੰਦੀਆਂ ਹਨ। ਜ਼ੁਕਾਮ ਹੋਣ 'ਤੇ ਕਾਲੀ ਮਿਰਚ ਮਿਲਾ ਕੇ ਹਲਕਾ ਗਰਮ ਦੁੱਧ ਪੀਓ। ਇਸ ਨਾਲ ਜ਼ੁਕਾਮ ਤੋਂ ਰਾਹਤ ਮਿਲੇਗੀ। ਖਾਂਸੀ ਹੋਣ 'ਤੇ ਵੀ ਕਾਲੀ ਮਿਰਚ ਨੂੰ ਸ਼ਹਿਦ ਨਾਲ ਮਿਲਾ ਕੇ ਖਾਣਾ ਚਾਹੀਦਾ ਹੈ, ਦਿਨ 'ਚ ਤਿੰਨ ਤੋਂ ਚਾਰ ਵਾਰ ਅਜਿਹਾ ਕਰਨ ਨਾਲ ਖਾਂਸੀ ਤੁਰੰਤ ਠੀਕ ਹੋ ਜਾਵੇਗੀ। ਇਸ ਦਾ ਚਟਪਟਾ ਸੁਆਦ ਜ਼ੁਕਾਮ 'ਚ ਬੰਦ ਨੱਕ ਅਤੇ ਗਲੇ ਦੀ ਮੁਸ਼ਕਲ ਵੀ ਦੂਰ ਕਰਦਾ ਹੈ।

black pepper & lukewarm waterblack pepper & lukewarm water

ਖਾਣ-ਪੀਣ ਦੀਆਂ ਗ਼ਲਤ ਆਦਤਾਂ ਦੇ ਨਾਲ ਹੀ ਤੇਲ ਅਤੇ ਜੰਕ ਫੂਡ ਦੀ ਵਰਤੋਂ ਕਾਰਨ ਬਵਾਸੀਰ ਦੀ ਸਮੱਸਿਆ ਨਾਲ ਅੱਜ-ਕੱਲ੍ਹ ਜ਼ਿਆਦਾਤਰ ਲੋਕ ਪ੍ਰੇਸ਼ਾਨ ਹੈ। ਇਸ ਤੋਂ ਛੁਟਕਾਰਾ ਪਾਉਣ ਲਈ ਕਾਲੀ ਮਿਰਚ, ਜ਼ੀਰਾ ਅਤੇ ਚੀਨੀ ਜਾਂ ਮਿਸ਼ਰੀ ਨੂੰ ਪੀਸ ਕਰ ਕੇ ਇਕੱਠਾ ਮਿਲਾ ਲਓ। ਸਵੇਰੇ-ਸ਼ਾਮ ਦੋ ਤੋਂ ਤਿੰਨ ਵਾਰ ਇਸ ਨੂੰ ਲੈਣ ਨੂੰ ਬਵਾਸੀਰ ਤੋਂ ਰਾਹਤ ਮਿਲਦੀ ਹੈ।

ਕਾਲੀ ਮਿਰਚ ਦੀ ਵਰਤੋਂ ਦੰਦਾਂ ਲਈ ਵੀ ਫ਼ਾਇਦੇਮੰਦ ਹੈ। ਇਸ ਦੀ ਰੋਜ਼ਾਨਾ ਵਰਤੋਂ ਨਾਲ ਦੰਦ ਖ਼ਰਾਬ ਹੋਣ ਦੀ ਸਮੱਸਿਆ ਖ਼ਤਮ ਹੁੰਦੀ ਹੈ। ਦੰਦਾਂ ਦੇ ਦਰਦ 'ਚ ਨਾਲ ਵੀ ਕਾਲੀ ਮਿਰਚ ਦੀ ਵਰਤੋਂ ਬਹੁਤ ਹੀ ਫ਼ਾਇਦੇਮੰਦ ਹੈ। ਇਹ ਚਮੜੀ ਨੂੰ ਵੀ ਸਿਹਤਮੰਦ ਬਣਾਉਂਦੀ ਹੈ। ਅਜਿਹੇ ਭੋਜਨ ਨਾਲ ਸਿਹਤ ਸੰਬੰਧੀ ਕਈ ਬਿਮਾਰੀਆਂ ਦੂਰ ਹੁੰਦੀਆਂ ਹਨ। ਕਾਲੀ ਮਿਰਚ ਨੂੰ ਕਾਲੇ ਲੂਣ ਨਾਲ ਨਿੰਬੂ 'ਚ ਮਿਲਾਓ ਅਤੇ ਇਸ ਦਾ ਰਸ ਹੌਲੀ-ਹੌਲੀ ਪੀਓ।