16 ਸਾਲਾ ਲੜਕੀ ਨੂੰ ਅਗਵਾ ਕਰਕੇ ਕੀਤਾ ਗੈਂਗਰੇਪ, ਹਾਲਤ ਗੰਭੀਰ

16 ਸਾਲਾ ਲੜਕੀ ਨੂੰ ਅਗਵਾ ਕਰਕੇ ਕੀਤਾ ਗੈਂਗਰੇਪ, ਹਾਲਤ ਗੰਭੀਰ

ਫਗਵਾੜਾ :

ਫਗਵਾੜਾ ਵਿਚ ਵਾਪਰੀ ਸ਼ਰਮਨਾਕ ਘਟਨਾ ਵਿਚ ਸਰਕਾਰੀ ਹਾਈ ਸਕੂਲ ਵਿਚ 10ਵੀਂ ਕਲਾਸ ਵਿਚ ਪੜ੍ਹ ਰਹੀ ਨਾਬਾਲਗ ਵਿਦਿਆਰਥਣ ਦਾ ਦਿਨ-ਦਿਹਾੜੇ 4 ਕਾਰ ਸਵਾਰ ਨੌਜਵਾਨਾਂ ਵੱਲੋਂ ਅਗਵਾ ਕਰਕੇ ਉਸ ਨਾਲ ਸਮੂਹਕਿ ਜਬਰ-ਜਨਾਹ ਕਰਨ ਦੀ ਸਨਸਨੀਖੇਜ਼ ਸੂਚਨਾ ਮਿਲੀ ਹੈ। ਉਕਤ ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਥਾਣਾ ਰਾਵਲਪਿੰਡੀ ਦੇ ਸਹਾਇਕ ਸਬ-ਇੰਸਪੈਕਟਰ ਅਸ਼ੋਕ ਕੁਮਾਰ ਨੇ ਮਾਮਲੇ ਦੀ ਪੁਸ਼ਟੀ ਕਰਦੇ ਹੋਏ ਦੱਸਿਆ ਕਿ ਪੁਲਿਸ ਨੇ ਚਾਰਾਂ ਮੁਲਜ਼ਮਾਂ ਜਿਨ੍ਹਾਂ ਵਿਚ 2 ਸਕੇ ਭਰਾ ਸ਼ਾਮਲ ਹਨ। ਜਿਨ੍ਹਾਂ ਦੀ ਪਛਾਣ ਹਰਜੋਤ ਸਿੰਘ, ਗੁਰਵਿੰਦਰ ਸਿੰਘ ਪੁੱਤਰ ਸੁਖਵਿੰਦਰ ਸਿੰਘ, ਸੰਦੀਪ ਸਿੰਘ ਪੁੱਤਰ ਅਵਤਾਰ ਸਿੰਘ ਤੇ ਗੋਪੀ ਸਾਰੇ ਵਾਸੀ ਪਿੰਡ ਸਾਹਨੀ ਤਹਿਸੀਲ ਫਗਵਾੜਾ ਸ਼ਾਮਲ ਹਨ, ਦੇ ਵਿਰੁੱਧ ਧਾਰਾ 376-ਡੀ, 3,4,5 ਪੋਸਕੋ ਐਕਟ ਦੇ ਅਧੀਨ ਪੁਲਿਸ ਕੇਸ ਦਰਜ ਕਰਕੇ ਦੇਰ ਰਾਤ ਇਨ੍ਹਾਂ ਵਿਚੋਂ 3 ਮੁਲਜ਼ਮਾ ਹਰਜੋਤ ਸਿੰਘ, ਗੁਰਵਿੰਦਰ ਸਿੰਘ ਤੇ ਸੰਦੀਪ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਪੀੜਿਤਾ ਨੇ ਪੁਲਿਸ ਕੋਲ ਖੁਲਾਸਾ ਕੀਤਾ ਹੈ ਕਿ ਉਹ ਸਕੂਲ ਜਾਣ ਲਈ ਬੱਸ ਸਟੈਂਡ ਪਿੰਡ ਸਾਹਨੀ ‘ਤੇ ਖੜ੍ਹੀ ਸੀ ਅਚਾਨਕ ਉਕਤ 4 ਮੁਲਜ਼ਮ ਨੌਜਵਾਨ ਸਫ਼ੈਦ ਰੰਗ ਦੀ ਕਾਰ ਵਿਚ ਸਵਾਰ ਹੋ ਕੇ ਉਸ ਕੋਲ ਰੁਕੇ ਅਤੇ ਗੱਲਾਂ ਹੀ ਗੱਲਾਂ ਵਿਚ ਉਸ ਨੂੰ ਭਰੋਸਾ ਦਿੱਤਾ ਕਿ ਉਹ ਵੀ ਉਸ ਦੇ ਸਕੂਲ ਤੱਕ ਹੀ ਜਾ ਰਹੇ ਹਨ। ਪੀੜਤਾ ਉਕਤ ਨੌਜਵਾਨਾਂ ਦੀਆਂ ਗੱਲਾਂ ਵਿਚ ਫਸ ਗਈ ਅਤੇ ਭਰੋਸਾ ਕਰਕੇ ਉਨ੍ਹਾਂ ਦੀ ਕਾਰ ਵਿਚ ਬੈਠ ਗਈ। ਇਸ ਤੋਂ ਬਾਅਦ ਦੋਸ਼ੀ ਨੌਜਵਾਨ ਉਸ ਨੂੰ ਪਿੰਡ ਸਾਹਨੀ ਵਿਚ ਸਥਿਤ ਇਕ ਅਣਪਛਾਤੇ ਘਰ ਵਿਚ ਲੈ ਗਏ ਜਿੱਥੇ ਸਾਰਿਆਂ ਨੇ ਵਾਰੀ-ਵਾਰੀ ਉਸ ਨਾਲ ਕਈ ਵਾਰ ਸਮੂਹਿਕ ਬਲਾਤਕਾਰ ਕੀਤਾ। ਇਸ ਤੋਂ ਬਾਅਦ ਮੁਲਜ਼ਮ ਨੌਜਵਾਨ ਉਸ ਨੂੰ ਗੰਭੀਰ ਹਾਲਤ ਵਿਚ ਪਿੰਡ ਸਾਹਨੀ ਤੋਂ ਦੂਰ ਫਗਵਾੜਾ ਸ਼ਹਿਰ ਦੇ ਕਰੀਬ ਸੜਕ ‘ਤੇ ਉਤਾਰ ਕੇ ਇਹ ਧਮਕੀਆਂ ਦੇ ਕੇ ਚਲੇ ਗਏ ਕਿ ਜੇ ਉਸ ਨੇ ਕਿਸੇ ਨੂੰ ਇਸ ਮਾਮਲੇ ਦੀ ਜਾਣਕਾਰੀ ਦਿੱਤੀ ਤਾਂ ਉਸ ਦੇ ਨਤੀਜੇ ਖਤਰਨਾਕ ਹੋਣਗੇ। ਸਹਾਇਕ ਸਬ-ਇਸੰਪੈਕਟਰ ਅਸ਼ੋਕ ਕੁਮਾਰ ਨੇ ਦੱਸਿਆ ਕਿ ਪੁਲਿਸ ਵੱਲੋਂ ਮਾਮਲਾ ਵਿਚ ਸ਼ਾਮਲ ਚੌਥੇ ਮੁਲਜ਼ਮ ਨੌਜਵਾਨ ਗੋਪੀ ਦੀ ਭਾਲ ਵਿਚ ਛਾਪੇਮਾਰੀ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤਾ ਗਏ 3 ਦੋਸ਼ੀਆਂ ਨੂੰ 16 ਮਈ ਨੂੰ ਅਦਾਲਤ ਵਿਚ ਪੇਸ਼ ਕੀਤਾ ਜਾ ਰਿਹਾ ਹੈ।