ਸੁਆਮੀਨਾਥਨ ਰਿਪੋਰਟ ਲਾਗੂ ਕੀਤੀ ਜਾਵੇ: ‘ਭਾਰਤੀ ਕਿਸਾਨ ਯੂਨੀਅਨ ਏਕਤਾ’

ਸੁਆਮੀਨਾਥਨ ਰਿਪੋਰਟ ਲਾਗੂ ਕੀਤੀ ਜਾਵੇ: ‘ਭਾਰਤੀ ਕਿਸਾਨ ਯੂਨੀਅਨ ਏਕਤਾ’

ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਮੀਟਿੰਗ ਬੋਹੜ ਸਿੰਘ ਪ੍ਰਧਾਨ ਦੀ ਪ੍ਰਧਾਨਗੀ ਹੇਠ ਮਾਰਕੀਟ ਕਮੇਟੀ ਦਫਤਰ ਫਰੀਦਕੋਟ ਵਿਖੇ ਹੋਈ। ਇਸ ਮੀਟਿੰਗ ਵਿੱਚ ਪੰਜਾਬ ਪ੍ਰਧਾਨ ਜਗਜੀਤ ਸਿੰਘ ਡੱਲੇਵਾਲਾ ਤੇ ਪੰਜਾਬ ਮੀਤ ਪ੍ਰਧਾਨ ਗੁਰਦਿੱਤ ਸਿੰਘ ਨੰਬਰਦਾਰ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ। ਕਿਸਾਨੀ ਮਸਲਿਆਂ ਤੇ ਵਿਚਾਰਾਂ ਕੀਤੀਆਂ ਗਈਆਂ। ਪੰਜਾਬ ਪਾਵਰ ਕਾਮ ਬਿਜਲੀ ਬੋਰਡ ਤੋਂ ਮੰਗ ਕੀਤੀ ਗਈ ਹੈ ਕਿ ਕਣਕ ਨੂੰ ਪਾਣੀ ਲੱਗਣ ਦਾ ਸਮਾਂ ਆ ਚੁੱਕਾ ਹੈ ਅਤੇ ਪਾਵਰਕਾਮ ਘੱਟੋ-ਘੱਟ 10 ਘੰਟੇ ਨਿਰਵਿਘਨ ਬਿਜਲੀ ਸਪਲਾਈ ਦੇਵੇ। ਸਿੰਚਾਈ ਵਿਭਾਗ ਤੋਂ ਮੰਗ ਕੀਤੀ ਹੈ ਕਿ ਨਹਿਰਾਂ ਵਿੱਚ ਪਾਣੀ ਛੱਡਿਆ ਜਾਵੇ ਕਿਉਂਕਿ ਕਣਕ ਦੇ ਬੀਜਣ ਦਾ ਸਮਾਂ ਚਾਲੂ ਹੋ ਚੁੱਕਿਆ ਹੈ। ਜਥੇਬੰਦੀ ਵਲੋਂ ਮਤਾ ਪਾਸ ਕੀਤਾ ਗਿਆ ਹੈ ਕਿ ਰਾਸ਼ਟਰੀ ਸੰਗਠਨ ਵਲੋਂ ਪਾਸ ਹੋਇਆ ਕਿ ਹਰੇਕ ਸਟੇਟ ਦੀ ਰਾਜਧਾਨੀ ਵਿੱਚ 30 ਜਨਵਰੀ 2019 ਨੂੰ ਅਣ-ਮਿਥੇ ਸਮੇਂ ਦੇ ਧਰਨੇ ਸ਼ੁਰੂ ਹੋ ਰਹੇ ਹਨ ਜਿਸਦੀ ਮੰਗ ਹੈ ਕਿ ਕੇਂਦਰ ਸਰਕਾਰ ਸੁਆਮੀਨਾਥਨ ਰਿਪੋਰਟ ਮੁਤਾਬਿਕ ਫਸਲਾਂ ਦੇ ਰੇਟ ਦੇਣ ਤੋਂ ਭੱਜ ਚੁੱਕੀ ਹੈ ਇਸ ਲਈ, ਸੁਆਮੀਨਾਥਨ ਦੀ ਰਿਪੋਰਟ ਲਾਗੂ ਕੀਤੀ ਜਾਵੇ ਅਤੇ ਕਿਸਾਨਾਂ ਸਿਰ ਚੜ੍ਹਿਆ ਕਰਜ਼ਾ ਮੁਆਫ ਕਰਾਉਣ ਲਈ ਇਹ ਧਰਨਾ ਸਾਰੇ ਹਿੰਦੋਸਤਾਨ ਦੀਆਂ ਰਾਜਧਾਨੀਆਂ ਵਿੱਚ ਲੱਗਣਾ ਹੈ ਜਿਥੇ ਕਿਸਾਨਾਂ ਨੂੰ ਪਹੁੰਚਣ ਦੀ ਅਪੀਲ ਕੀਤੀ ਗਈ ਹੈ।