ਅੰਤਰਰਾਸ਼ਟਰੀ ਕਬੱਡੀ ਖਿਡਾਰੀ ਬਚਿੱਤਰ ਸਿੰਘ ਢਿੱਲੋਂ ਨੂੰ ਅਦਾਲਤ ਨੇ ਕੀਤਾ ਬਰੀ

ਅੰਤਰਰਾਸ਼ਟਰੀ ਕਬੱਡੀ ਖਿਡਾਰੀ ਬਚਿੱਤਰ ਸਿੰਘ ਢਿੱਲੋਂ ਨੂੰ ਅਦਾਲਤ ਨੇ ਕੀਤਾ ਬਰੀ

ਡਾ : ਜਗਦੇਵ ਸਿੰਘ 

ਤਰਨਤਾਰਨ 4 ਦਸੰਬਰ 2018 

ਭਾਰਤੀ ਕਬੱਡੀ ਟੀਮ ਦੇ ਸਾਬਕਾ ਕਪਤਾਨ ਅਤੇ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਬਚਿੱਤਰ ਸਿੰਘ ਢਿੱਲੋਂ ਨੂੰ ਤਰਨ ਤਾਰਨ ਦੀ ਮਾਨਯੋਗ ਜ਼ਿਲ੍ਹਾ ਐਡੀਸ਼ਨਲ ਜੱਜ ਸ੍ਰੀ ਬਿਸ਼ਨ ਸਰੂਪ ਜੀ ਦੀ ਅਦਾਲਤ ਨੇ ਸਾਰੇ ਹੀ ਕੇਸਾਂ ਵਿਚੋਂ ਬਾਇਜ਼ਤ ਬਰੀ ਕਰ ਦਿੱਤਾ  ਹੈ ਦੱਸਿਆ ਜਾਂਦਾ ਹੈ ਕਿ 8 ਜੁਲਾੲੀ 2015 ਵਿੱਚ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਬਚਿੱਤਰ ਸਿੰਘ ਢਿੱਲੋਂ ਤੇ ਇਰਾਦਾ ਕਤਲ ਅਤੇ ਦਹੇਜ ਵਰਗੀਆਂ ਹੋਰ ਧਰਾਵਾਂ ਹੇਠ ਥਾਣਾ ਸਿਟੀ ਤਰਨਤਾਰਨ ਵਿਖੇ ਮਾਮਲਾ ਦਰਜ ਕੀਤਾ ਗਿਆ ਸੀ

    ਇਸ ਸਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਬਚਿੱਤਰ ਸਿੰਘ ਢਿੱਲੋਂ ਨੇ ਦੱਸਿਆ ਕਿ ਉਹ ਭਾਰਤੀ ਕਬੱਡੀ ਟੀਮ ਦੇ ਸਾਬਕਾ ਕਪਤਾਨ ਤੋਂ ਇਲਾਵਾ ਆਲ ਇੰਡੀਆ ਹਿਊਮਨ ਰਾਈਟਸ ਦੇ ਚੇਅਰਮੈਨ ਵੀ ਰਹਿ ਚੁੱਕੇ ਹਨ ਅਤੇ ਉਨ੍ਹਾਂ ਵੱਲੋਂ ਰਿਸ਼ਵਤਖੋਰੀ ਤੇ ਵੱਧ ਰਹੇ ਭ੍ਰਿਸ਼ਟਾਚਾਰ ਦੇ ਖਿਲਾਫ ਮੁਹਿੰਮ ਵੀ ਵਿੱਢੀ ਸੀ ਅਤੇ ਭ੍ਰਿਸ਼ਟਾਚਾਰ ਨੂੰ ਰੋਕਣ ਦਾ ਯਤਨ ਕੀਤਾ ਗਿਆ ਸੀ ਜਿਸ ਦੇ ਸਿੱਟੇ ਵਜੋਂ ਮੌਕੇ ਦੇ ਪ੍ਰਸ਼ਾਸਨ ਨੇ ਉਨ੍ਹਾਂ ਨੂੰ ਇਨਾਮ ਵਿੱਚ ਪਰਚਿਆਂ ਦੀ ਪੰਡ ਦੇ ਦਿੱਤੀ ਉਨ੍ਹਾਂ ਦੱਸਿਆ ਕਿ ਅਦਾਲਤ ਨੇ ਉਨ੍ਹਾਂ ਨੂੰ ਬਰੀ ਕਰ ਕੇ ਸੱਚਾਈ ਤੇ ਪਹਿਰਾ ਦਿੱਤਾ ਹੈ ਅਤੇ ਉਨ੍ਹਾਂ ਨੂੰ ਵੀ ਪੂਰੀ ਆਸ ਸੀ ਕਿ ਇੱਕ ਨਾ ਇੱਕ ਦਿਨ ਉਨ੍ਹਾਂ ਦੀ ਜਿੱਤ ਜ਼ਰੂਰ ਹੋਵੇਗੀ ਇਸ ਮੌਕੇ ਬਚਿੱਤਰ ਸਿੰਘ ਢਿੱਲੋਂ ਅਤੇ ਉਨ੍ਹਾਂ ਦੇ ਪੂਰੇ ਪਰਿਵਾਰ ਨੇ ਇੰਡੀਅਨ ਜੁਡੀਸ਼ੀਅਲ ਦਾ ਇਨਸਾਫ ਦੇਣ ਤੇ ਧੰਨਵਾਦ ਕੀਤਾ ਅਤੇ ਢਿੱਲੋਂ ਨੇ ਸਰਕਾਰਾਂ ਅਤੇ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਉਹ ਜੇਕਰ ਖਿਡਾਰੀ ਤਿਆਰ ਨਹੀਂ ਕਰ ਸਕਦੇ ਤਾ ਜਿਹੜੇ ਨੌਜਵਾਨ ਖ਼ਿਡਾਰੀ ਬਣ ਚੁੱਕੇ ਹਨ ਉਨ੍ਹਾਂ ਦਾ ਕੈਰੀਅਰ ਝੂਠੇ ਪਰਚੇ ਕਰ ਕੇ ਖਰਾਬ ਨਾ ਕਰਨ ਉਨ੍ਹਾਂ ਦੱਸਿਆ ਕਿ ਉਹ ਭ੍ਰਿਸ਼ਟਾਚਾਰ ਦੇ ਖਿਲਾਫ਼ ਆਪਣੀ ਜੰਗ ਜਾਰੀ ਰੱਖਣਗੇ ਅਤੇ ਇਸੇ ਤਰ੍ਹਾਂ ਹੀ ਸਮਾਜ ਦੀ ਸੇਵਾ ਕਰਕੇ ਆਪਣੇ ਦੇਸ਼ ਅਤੇ ਆਪਣੇ ਜ਼ਿਲ੍ਹੇ ਦਾ ਨਾਂ ਰੋਸ਼ਨ ਕਰਨਗੇ।