ਡਿਪਟੀ ਕਮਿਸ਼ਨਰ ਵਲੋਂ ਤਹਿਸੀਲ ਦਫ਼ਤਰ ਤਰਨ ਤਾਰਨ ਦੇ ਕੰਮ ਕਾਜ ਅਤੇ ਦਫ਼ਤਰੀ ਰਿਕਾਰਡ ਦੀ ਪੜਤਾਲ
Wed 5 Dec, 2018 0ਤਰਨ ਤਾਰਨ 5 ਦਸੰਬਰ:2018
ਡਿਪਟੀ ਕਮਿਸ਼ਨਰ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਤਹਿਸੀਲ ਦਫ਼ਤਰ ਤਰਨ ਤਾਰਨ ਦੇ ਕੰਮ ਕਾਜ ਅਤੇ ਦਫ਼ਤਰੀ ਰਿਕਾਰਡ ਦੀ ਪੜਤਾਲ ਕੀਤੀ ਅਤੇ ਪ੍ਰਗਤੀ ਦਾ ਜਾਇਜ਼ਾ ਲਿਆ।ਇਸ ਮੌਕੇ ‘ਤੇ ਐੱਸ.ਡੀ.ਐਮ. ਤਰਨ ਤਾਰਨ ਸੁਰਿੰਦਰ ਸਿੰਘ ਅਤੇ ਤਹਿਸੀਲਦਾਰ ਰਾਕੇਸ਼ ਕੁਮਾਰ ਹਾਜ਼ਰ ਸਨ ।
ਇਸ ਮੌਕੇ ‘ਤੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਤਹਿਸੀਲ ਦਫ਼ਤਰਾਂ ਦੀ ਚੈਕਿੰਗ ਕਰਕੇ ਤਹਿਸੀਲ ਦਫ਼ਤਰਾਂ ਦੇ ਕੰਮਾਂ ਦਾ ਜਾਇਜ਼ਾ ਲਿਆ । ਉਹਨਾਂ ਦੱਸਿਆ ਕਿ ਤਹਿਸੀਲ ਵਿਚ ਹੋਣ ਵਾਲੀਆਂ ਰਜਿਸਟਰੀਆਂ ਅਤੇ ਇੰਤਕਾਲ, ਅਤੇ ਲੋਕਾਂ ਦੇ ਬਣਨ ਵਾਲੇ ਸਰਟੀਫਕੇਟ ਆਦਿ ਦਾ ਰਿਕਾਰਡ ਵੀ ਚੈੱਕ ਕੀਤਾ ਗਿਆ ਹੈ । ਉਹਨਾਂ ਦੱਸਿਆ ਕਿ ਚੈਕਿੰਗ ਦੌਰਾਨ ਜੋ ਖਾਮੀਆਂ ਸਾਹਮਣੇ ਆਈਆ ਹਨ, ਉਹਨਾਂ ਦਾ ਹੱਲ ਕਰਨ ਲਈ ਸਬੰਧਿਤ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆ ਹਨ । ਉਹਨਾਂ ਦੱਸਿਆ ਕਿ ਸਬੰਧਿਤ ਅਧਿਕਾਰੀਆਂ ਨੂੰ ਕਿਹਾ ਦਫ਼ਤਰਾਂ ਦੀ ਸਾਫ ਸਫਾਈ ਦਾ ਖਾਸ ਧਿਆਨ ਰੱਖਿਆ ਜਾਵੇ ਅਤੇ ਦਫ਼ਤਰੀ ਰਿਕਾਰਡ ਨੂੰ ਸਹੀ ਢੰਗ ਸਾਂਭ ਸੰਭਾਲ ਕੀਤੀ ਜਾਵੇ । ਉਹਨਾਂ ਦੱਸਿਆ ਕਿ ਤਹਿਸੀਲ ਦਫ਼ਤਰਾਂ ਵਿਚ ਆਏ ਲੋਕਾਂ ਦੀਆਂ ਸਮੱਸਿਆਵਾਂ ਨੂੰ ਧਿਆਨ ਨਾਲ ਸੁਣਿਆ ਜਾਵੇ ਅਤੇ ਉਹਨਾਂ ਦੀਆਂ ਮੁਸ਼ਕਲਾਂ ਦਾ ਸਮਾਂਬੱਧ ਨਿਪਟਾਰਾ ਕੀਤਾ ਜਾਵੇ ।
ਇਸ ਉਪਰੰਤ ਡਿਪਟੀ ਕਮਿਸ਼ਨਰ ਨੇ ਐਸ.ਡੀ.ਐਮ ਦਫ਼ਤਰ ਭਿੱਖੀਵਿੰਡ ਐਟ ਵਲਟੋਹਾ ਵਿਖੇ ਵੀ ਦਫ਼ਤਰੀ ਰਿਕਾਰਡ ਦੀ ਪੜਤਾਲ ਕੀਤੀ ਅਤੇ ਕੰਮ ਕਾਜ ਦੀ ਪ੍ਰਗਤੀ ਦਾ ਜਾਇਜ਼ਾ ਲਿਆ । ਇਸ ਮੌਕੇ ਤੇ ਐੱਸ.ਡੀ.ਐਮ. ਪੱਟੀ ਅਨੂਪ੍ਰੀਤ ਕੌਰ ਵੀ ਹਾਜ਼ਰ ਸਨ ।
Comments (0)
Facebook Comments (0)