ਅੰਮ੍ਰਿਤਸਰ ਤੋਂ ਡੇਰਾ ਬਾਬਾ ਨਾਨਕ ਤੱਕ ਮੈਟਰੋ ਰੇਲ ਚਲਾਉਣ ਦੀ ਮੰਗ

ਅੰਮ੍ਰਿਤਸਰ ਤੋਂ ਡੇਰਾ ਬਾਬਾ ਨਾਨਕ ਤੱਕ ਮੈਟਰੋ ਰੇਲ ਚਲਾਉਣ ਦੀ ਮੰਗ

i;pho f;zx gZNh

ਅੰਮ੍ਰਿਤਸਰ, 8 ਦਸੰਬਰ 2018 -

ਕਰਤਾਰਪੁਰ ਲਾਂਘੇ ਦੇ ਨੀਂਹ ਪੱਥਰ ਰੱਖੇ ਜਾਣ ਤੋਂ ਬਾਅਦ ਹੁਣ ਕਾਂਗਰਸੀ ਮੈਬਰ ਪਾਰਲੀਮੈਂਟ ਨੇ ਅੰਮ੍ਰਿਤਸਰ ਤੋਂ ਡੇਰਾ ਬਾਬਾ ਨਾਨਕ ਤੱਕ ਮੈਟਰੋ ਰੇਲ ਚਲਾਉਣ ਦੀ ਮੰਗ ਕੀਤੀ ਹੈ। ਅੰਮ੍ਰਿਤਸਰ ਤੋਂ ਕਾਂਗਰਸੀ ਮੈਂਬਰ ਪਾਰਲੀਮੈਂਟ ਗੁਰਜੀਤ ਔਜਲਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਪੰਜਾਬ ਦੇ ਮੁੱਖ ਮੰਤਰੀ ਨੂੰ ਪੱਤਰ ਲਿਖਕੇ ਇਸ ਸੇਵਾ ਦੀ ਮੰਗ ਕੀਤੀ ਹੈ। 

ਇਕ ਪ੍ਰੈਸ ਬਿਆਨ ਰਾਹੀਂ ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਨੂੰ ਅਪੀਲ ਕੀਤੀ ਹੈ ਕਿ ਮੈਟਰੋ ਰੇਲ ਸੇਵਾ ਲਈ ਪੰਜਾਬ ਸਰਕਾਰ ਕੇਂਦਰ ਸਰਕਾਰ ਨੂੰ ਇਕ ਪ੍ਰਸਤਾਵ ਭੇਜੇ। ਉਨ੍ਹਾਂ ਕਿਹਾ ਕਿ ਕਰਤਾਰਪੁਰ ਲਾਂਘੇ ਦੀ ਉਸਾਰੀ ਪ੍ਰਕਿਰਿਆ ਪਹਿਲਾਂ ਹੀ ਸ਼ੁਰੂ ਹੋ ਚੁੱਕੀ ਹੈ।

ਉਨ੍ਹਾਂ ਮੁੱਖ ਮੰਤਰੀ ਤੋਂ ਇਹ ਵੀ ਮੰਗ ਕੀਤੀ ਕਿ ਅੰਮ੍ਰਿਤਸਰ ਸ਼ਹਿਰ ਤੋਂ ਸ੍ਰੀ ਗੁਰੂ ਰਾਮ ਦਾਸ ਜੀ ਕੌਮਾਂਤਰੀ ਹਵਾਈ ਅੱਡੇ ਤੱਕ ਏਲੀਵੇਟਡ ਸੜਕ ਬਣਾਈ ਜਾਵੇ। ਉਨ੍ਹਾਂ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੂੰ ਵੀ ਸਲਾਹ ਦਿੱਤੀ ਕਿ ਉਹ ਅਜਿਹੇ ਪ੍ਰੋਜੈਕਟ ਦਾ ਪ੍ਰਸਤਾਵ ਤਿਆਰ ਕਰਕੇ ਪੰਜਾਬ ਦੇ ਮੁੱਖ ਮੰਤਰੀ ਨੂੰ ਸੌਂਪਣ।