19ਵਾਂ ਸ਼ਾਨਦਾਰ ਮੁਕਾਬਲਾ 24 ਨਵੰਬਰ ਨੂੰ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਫਰੀਦਕੋਟ ਦੇ ਆਡੀਟੋਰਿਅਮ ਵਿੱਚ ਕਰਵਾਇਆ ਜਾਏਗਾ

19ਵਾਂ ਸ਼ਾਨਦਾਰ ਮੁਕਾਬਲਾ 24 ਨਵੰਬਰ ਨੂੰ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਫਰੀਦਕੋਟ ਦੇ ਆਡੀਟੋਰਿਅਮ ਵਿੱਚ ਕਰਵਾਇਆ ਜਾਏਗਾ

ਆਪਣੇ ਵਿਰਸੇ ਨਾਲ ਜੋੜਨ ਲਈ ਨੈਸ਼ਨਲ ਯੂਥ ਵੈਲਫੇਅਰ ਕਲੱਬ ਯੁਵਕ ਸੇਵਾਵਾਂ ਵਿਭਾਗ ਫਰੀਦਕੋਟ ਵੱਲੋਂ ਧੀ ਪੰਜਾਬ ਦੀ ਮੁਕਾਬਲਾ ਕਰਵਾਇਆ ਜਾ ਰਿਹਾ ਹੈ। ਪਿਛਲੇ ਕਈ ਸਾਲਾਂ ਤੋਂ ਲਗਾਤਾਰ ਸੱਭਿਆਚਾਰ ਨਾਲ ਜੋੜਨ ਲਈ ਕਲੱਬ ਵੱਲੋਂ ਇਸ ਤਰ੍ਹਾਂ ਦੇ ਉਪਰਾਲੇ ਕੀਤੇ ਜਾ ਰਹੇ ਹਨ। ਇਹ 19ਵਾਂ ਸ਼ਾਨਦਾਰ ਮੁਕਾਬਲਾ 24 ਨਵੰਬਰ ਨੂੰ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਫਰੀਦਕੋਟ ਦੇ ਆਡੀਟੋਰਿਅਮ ਵਿੱਚ ਕਰਵਾਇਆ ਜਾਏਗਾ।

ਇਸ ਸਬੰਧੀ ਜਾਣਕਾਰੀ ਦਿੰਦਿਆ ਕਲੱਬ ਦੇ ਪ੍ਰਧਾਨ ਗੁਰਚਰਨ ਸਿੰਘ ਅਤੇ ਪ੍ਰੈਸ ਸਕੱਤਰ ਜਸਬੀਰ ਸਿੰਘ ਜੱਸੀ ਨੇ ਦੱਸਿਆ ਕਿ ਧੀ ਪੰਜਾਬ ਦੀ ਖਿਤਾਬ ਲਈ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚੋਂ ਚੁਣੀਆਂ 18 ਮੁਟਿਆਰਾਂ ਵਿੱਚ ਜ਼ਬਰਦਸਤ ਟੱਕਰ ਹੋਏਗੀ।