
ਬੇਅਦਬੀ ਘਟਨਾਵਾਂ ਸਬੰਧੀ ਦਾਖ਼ਲ ਪਟੀਸ਼ਨਾਂ ’ਤੇ ਹਾਈ ਕੋਰਟ ਨੇ ਫ਼ੈਸਲਾ ਰਾਖਵਾਂ ਰੱਖਿਆ
Sat 22 Dec, 2018 0
ਚੰਡੀਗੜ੍ਹ, 22 ਦਸੰਬਰ: ਬੇਅਦਬੀ ਘਟਨਾਵਾਂ ਸਬੰਧੀ ਦਾਖ਼ਲ ਪਟੀਸ਼ਨਾਂ ’ਤੇ ਪੰਜਾਬ ਹਰਿਆਣਾ ਹਾਈ ਕੋਰਟ ਨੇ ਫ਼ੈਸਲਾ ਰਾਖਵਾਂ ਰੱਖ ਲਿਆ। ਜਸਟਿਸ ਰੰਜਨ ਗੁਪਤਾ ਦੀ ਅਗਵਾਈ ਹੇਠਲੇ ਬੈਂਚ ਨੇ ਸਪੱਸ਼ਟ ਕੀਤਾ ਹੈ ਕਿ ਬੇਅਦਬੀ ਮਾਮਲਿਆਂ ਦੀ ਜਾਂਚ ਜਾਰੀ ਰੱਖੀ ਜਾ ਸਕਦੀ ਹੈ। ਬੈਂਚ ਨੇ ਪੰਜਾਬ ਸਰਕਾਰ ਨੂੰ ਹਦਾਇਤ ਕੀਤੀ ਕਿ ਹੇਠਲੀ ਅਦਾਲਤ ਮੂਹਰੇ ਸਿੱਟ ਦੀ ਅੰਤਿਮ ਰਿਪੋਰਟ ਦਾਖ਼ਲ ਕਰਨ ਤੋਂ ਪਹਿਲਾਂ ਇਸ ਦੀ ਇਜਾਜ਼ਤ ਲਈ ਜਾਵੇ। ਪੰਜਾਬ ਦੇ ਐਡਵੋਕੇਟ ਜਨਰਲ ਅਤੁਲ ਨੰਦਾ ਨੇ ਕਿਹਾ ਕਿ ਜੇਕਰ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਖ਼ਿਲਾਫ਼ ਬੈਂਚ ਨੇ ਫ਼ੈਸਲਾ ਸੁਣਾਇਆ ਤਾਂ ਵੀ ਸਰਕਾਰ ਪੁਲੀਸ ਅਧਿਕਾਰੀਆਂ ਵਿਰੁੱਧ ਜਾਂਚ ਜਾਰੀ ਰੱਖੇਗੀ।
Comments (0)
Facebook Comments (0)