
ਜ਼ਿਲਾ ਮੈਜਿਸਟੇਰਟ ਵੱਲੋਂ ਗ੍ਰਾਮ ਪੰਚਾਇਤਾਂ ਦੀਆਂ ਵੋਟਾਂ ਵਾਲੇ ਦਿਨ ਨੂੰ “ਡਰਾਈ ਡੇਅ” ਘੋਸ਼ਿਤ ਕੀਤਾ
Fri 28 Dec, 2018 0
ਤਰਨ ਤਾਰਨ 28 ਦਸੰਬਰ :
ਜ਼ਿਲਾ ਮੈਜਿਸਟ੍ਰੇਟ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਵੱਲੋਂ ਪੰਜਾਬ ਆਬਕਾਰੀ ਐਕਟ 1914 ਦੀ ਧਾਰਾ 54 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆ ਜ਼ਿਲਾ ਤਰਨ ਤਾਰਨ ਦੀ ਹਦੂਦ ਅੰਦਰ ਆਉਂਦੇ ਕਾਰਜ ਸਾਧਕ ਅਫ਼ਸਰ, ਨਗਰ ਕੌਂਸਲ/ਨਗਰ ਪੰਚਾਇਤਾਂ (ਤਰਨ ਤਰਨ/ਪੱਟੀ/ਭਿੱਖੀਵਿੰਡ/ਖੇਮਕਰਨ) ਦੇ ਅਧਿਕਾਰ ਖੇਤਰ ਨੂੰ ਛੱਡ ਕੇ ਬਾਕੀ ਸਾਰੇ ਜ਼ਿਲੇ ਵਿਚ ਗ੍ਰਾਮ ਪੰਚਾਇਤਾਂ ਦੀਆਂ ਵੋਟਾਂ ਵਾਲੇ ਦਿਨ ਮਿਤੀ 30 ਦਸੰਬਰ 2018 ਨੂੰ ਡਰਾਈ ਡੇਅ ਘੋਸ਼ਿਤ ਕਰਦੇ ਸ਼ਰਾਬ ਦੇ ਠੇਕੇ ਖੋਲਣ ਅਤੇ ਸ਼ਰਾਬ ਨੂੰ ਸਟੋਰ ਕਰਨ ਤੇ ਪੂਰਨ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ।ਇਹ ਹੁਕਮ ਹੋਟਲਾਂ, ਕਲੱਬਾਂ ਅਤੇ ਸ਼ਰਾਬ ਦੇ ਅਹਾਤਿਆਂ ਆਦਿ ਜਿੱਥੇ ਸ਼ਰਾਬ ਵਚੇਣ ਦੀ ਕਾਨੂੰਨੀ ਇਜ਼ਾਜ਼ਤ ਹੈ ‘ਤੇ ਵੀ ਪੂਰਨ ਤੌਰ ਤੇ ਲਾਗੂ ਹੋਣਗੇ ।
ਜ਼ਿਲਾ ਮੈਜਿਸਟਰੇਟ ਵੱਲੋਂ ਜਾਰੀ ਇੱਕ ਹੋਰ ਹੁਕਮ ਰਾਹੀਂ ਜ਼ਿਲਾ ਤਰਨ ਤਾਰਨ ਵਿਚ ਵੋਟਾਂ ਪੈਣ ਦੀ ਪ੍ਰਕਿਰਿਆਂ ਖਤਮ ਹੋਣ ਤੋਂ 48 ਘੰਟੇ ਪਹਿਲਾ ਚੋਣ ਲੜ ਰਹੇ ਉਮੀਦਵਾਰਾਂ/ਪਾਰਟੀ ਸਮਰਥਕਾਂ/ਆਊਟ ਸਾਇਡਰਜ਼ ਵਲੋਂ ਕਿਸੇ ਤਰਾਂ ਦੀ ਅਣ ਅਧਿਕਾਰਤ ਮੂਵਮੈਂਟ, ਰੈਲੀ ਆਦਿ ਕਰਨ ‘ਤੇ ਮੁਕੰੰਮਲ ਪਾਬੰਦੀ ਲਗਾਈ ਗਈ ਹੈ, ਜੋ ਵਿਅਕਤੀ ਸਬੰਧਿਤ ਗ੍ਰਾਮ ਪੰਚਾਇਤ ਦੇ ਵੋਟਰ ਨਹੀਂ ਹਨ, ਉਹ ਵੋਟਾਂ ਵਾਲੇ ਦਿਨ ਅਣ-ਅਧਿਕਾਰਤ ਤੌਰ ‘ਤੇ ਦੂਸਰੇ ਪਿੰਡਾਂ ਦੇ ਪੋਲਿੰਗ ਬੂਥਾਂ ਨੇੜੇ ਨਹੀਂ ਜਾਣਗੇ। ਇਹ ਹੁਕਮ ਚੋਣ ਪ੍ਰਕਿਰਿਆ ਖਤਮ ਹੋਣ ਤੱਕ ਲਾਗੂ ਰਹੇਗਾ ।
Comments (0)
Facebook Comments (0)