
1984 ਸਿੱਖ ਕਤਲੇਆਮ ਮਾਮਲੇ ਵਿੱਚ ਕੜਕੜਡੂਮਾ ਅਦਾਲਤ ‘ਚ ਦੋਸ਼ੀਆਂ ਖਿਲਾਫ ਦੋਸ਼ ਤੈਅ
Thu 6 Jun, 2019 0
ਨਵੀਂ ਦਿੱਲੀ : 1984 ਸਿੱਖ ਕਤਲੇਆਮ ਮਾਮਲੇ ਵਿੱਚ ਕੜਕੜਡੂਮਾ ਅਦਾਲਤ ‘ਚ ਦੋਸ਼ੀਆਂ ਖਿਲਾਫ ਦੋਸ਼ ਤੈਅ ਕੀਤੇ ਗਏ ਹਨ। ਮਾਮਲੇ ‘ਚ 12 ਮੁਲਜ਼ਮਾਂ ਦੇ ਖਿਲਾਫ ਦੋਸ਼ ਤੈਅ ਕੀਤੇ ਗਏ ਹਨ ਜਦਕਿ ਚਾਰ ਆਰੋਪੀਆਂ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ।ਜਿਕਰਯੋਗ ਹੈ ਕਿ ਦਿੱਲੀ ਦੇ ਸ਼ਾਹਦਰਾ ਇਲਾਕੇ ‘ਚ 1984 ‘ਚ ਇੱਕ ਪਰਿਵਾਰ ਦੇ ਸੱਤ ਮੈਬਰਾਂ ਦਾ ਕਤਲ ਹੋਇਆ ਸੀ। ਇਥੇ ਇਹ ਦੱਸਣਾ ਬਣਦਾ ਹੈ ਕਿ ਮਾਮਲੇ ਦੀ ਜਾਂਚ 2015 ਵਿੱਚਬਣੀ SIT ਵੱਲੋਂ ਕੀਤੀ ਜਾ ਰਹੀ ਹੈ। ਜਾਣਕਾਰੀ ਮੁਤਾਬਕ ਮਾਮਲੇ ਦੀ ਅਗਲੀ ਸੁਣਵਾਈ 29, 30 ਅਤੇ 31 ਅਗਸਤ ਨੂੰ ਹੋਵੇਗੀ।
ਕੁਝ ਦਿਨ ਪਹਿਲਾਂ ਸੁਪਰੀਮ ਕੋਰਟ ਨੇ ਤ੍ਰਿਲੋਕਪੁਰੀ ‘ਚ 1984 ਸਿੱਖ ਕਤਲੇਆਮ ਮਾਮਲੇ ‘ਚ ਦੰਗਾ ਅਤੇ ਅੱਗਜਨੀ ਲਈ ਹਾਈਕੋਰਟ ਵੱਲੋਂ ਦੋਸ਼ੀ ਠਹਿਰਾਏ 9 ਵਿਅਕਤੀਆਂ ਨੂੰ ਬਰੀ ਕਰ ਦਿੱਤਾ ਹੈ। ਇਨ੍ਹਾਂ ਨੂੰ ਪੂਰਬੀ ਦਿੱਲੀ ਦੇ ਤ੍ਰਿਲੋਕਪੁਰੀ ‘ਚ ਅੱਗਜਨੀ ਅਤੇ ਦੰਗਾ ਭੜਕਾਉਣ ਦੇ ਮਾਮਲੇ ‘ਚ ਹੇਠਲੀ ਅਦਾਲਤ ਨੇ ਦੋਸ਼ੀ ਠਹਿਰਾਇਆ ਸੀ।
ਇਸ ਤੋਂ ਬਾਅਦ ਨਵੰਬਰ 2018 ‘ਚ ਦਿੱਲੀ ਹਾਈ ਕੋਰਟ ਨੇ ਇਨ੍ਹਾਂ ਦੀ ਸਜ਼ਾ ਨੂੰ ਬਰਕਰਾਰ ਰੱਖਿਆ ਸੀ। ਹੁਣ ਸੁਪਰੀਮ ਕੋਰਟ ਨੇ ਇਨ੍ਹਾਂ ਨੂੰ ਰਿਹਾਅ ਕਰਦੇ ਹੋਏ ਕਿਹਾ ਕਿ ਇਨ੍ਹਾਂ ਵਿਰੁੱਧ ਕੋਈ ਸਬੂਤ ਨਹੀਂ ਹਨ। ਕੋਈ ਗਵਾਹ ਇਨ੍ਹਾਂ ਦੀ ਸਿੱਧੇ ਤੌਰ ‘ਤੇ ਪਛਾਣ ਨਹੀਂ ਕਰ ਸਕਿਆ।
Comments (0)
Facebook Comments (0)