ਡਾਇਰੈਕਟਰ ਯੂਥ ਸੇਵਾਵਾਂ ਵਿਭਾਗ ਤਰਨ ਤਾਰਨ ਵੱਲੋਂ ਖਾਲਸਾ ਕਾਲਜ ਸਰਹਾਲੀ ਚੋਂ ਜ਼ਿਲਾ ਪੱਧਰੀ ਰੈਡ ਰਿਬਨ ਕਲੱਬਜ਼ ਦੀ ਵਰਕਸ਼ਾਪ ਆਯੋਜਨ।
Fri 4 Oct, 2024 0ਚੋਹਲਾ ਸਾਹਿਬ 4 ਅਕਤੂਬਰ (ਸਨਦੀਪ ਸਿੱਧੂ,ਪਰਮਿੰਦਰ ਚੋਹਲਾ)
ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਸਰਹਾਲੀ ਦੀ ਸਥਾਪਨਾ ਸੰਨ 1970 ਵਿੱਚ ਸੰਤ ਬਾਬਾ ਤਾਰਾ ਸਿੰਘ ਜੀ, ਕਾਰ ਸੇਵਾ ਸਰਹਾਲੀ ਸਾਹਿਬ ਵਾਲਿਆਂ ਵੱਲੋਂ ਕੀਤੀ ਗਈ ਸੀ। ਇਸ ਕਾਲਜ ਦੇ ਮੌਜੂਦਾ ਸਰਪ੍ਰਸਤ ਸੰਤ ਬਾਬਾ ਸੁੱਖਾ ਸਿੰਘ ਜੀ, ਕਾਰ ਸੇਵਾ ਸਰਹਾਲੀ ਸਾਹਿਬ ਵਾਲਿਆਂ ਦੀ ਰਹਿਨੁਮਾਈ ਹੇਠ ਇਹ ਕਾਲਜ ਵਿਿਦਆਂ ਦਾ ਚਾਨਣ ਫੈਲਾਉਣ ਦੇ ਨਾਲ ਨਾਲ ਇਲਾਕੇ ਵਿੱਚ ਸਮਾਜ ਪ੍ਰਤੀ ਆਪਣੀ ਜਿੰਮੇਵਾਰੀ ਨੂੰ ਵੀ ਵਧੀਆ ਢੰਗ ਨਾਲ ਨਿਭਾ ਰਿਹਾ ਹੈ ਇਲਾਕੇ ਦੀ ਇਸ ਸਿਰਮੌਰ ਸੰਸਥਾ ਦਾ ਉਦੇਸ਼ ਨਾ ਕੇਵਲ ਉਚ ਪੱਧਰ ਦੀ ਸਿੱਖਿਆ ਮੁਹਈਆ ਕਰਵਾਉਣਾ ਹੈ ਸਗੋਂ ਵਿਿਦਆਰਥੀਆਂ ਦੇ ਸਰਬਪੱਖੀ ਵਿਕਾਸ ਵੱਲ ਵੀ ਉਚੇਚੇ ਤੌਰ ਤੇ ਧਿਆਨ ਦੇਣਾ ਹੈ। ਇਸੇ ਲੜੀ ਦੇ ਤਹਿਤ ਅੱਜ ਮਿਤੀ 4-10-2024 ਨੂੰ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਸਰਹਾਲੀ ਤਰਨ ਤਾਰਨ ਵਿਖੇ ਜਿਲੇ ਦੇ ਸਮੂਹ ਰੈਡ ਰਿਬਨ ਕਲੱਬਜ਼ ਦੀ ਐਡਵੋਕੇਸੀ ਮੀਟਿੰਗ ਤੇ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਇਸ ਵਰਕਸ਼ਾਪ ਵਿੱਚ ਜ਼ਿਲਾ ਤਰਨ ਤਾਰਨ ਦੇ ਵੱਖ-ਵੱਖ ਕਾਲਜਾਂ ਦੇ ਰੈਡ ਰਿਬਨ ਕਲੱਬ ਦੇ ਨੋਡਲ ਅਫਸਰ ਆਪਣੇ ਨਾਲ ਦੋ ਦੋ ਵਿਿਦਆਰਥੀਆਂ ਸਮੇਤ ਸ਼ਾਮਿਲ ਹੋਏ। ਇਸ ਮੀਟਿੰਗ ਦੀ ਪ੍ਰਧਾਨਗੀ ਸ੍ ਕੁਲਵਿੰਦਰ ਸਿੰਘ ਡਿਪਟੀ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਪੰਜਾਬ, ਚੰਡੀਗੜ੍ਹ ਨੇ ਕੀਤੀ। ਇਸ ਮੌਕੇ ਪ੍ਰੀਤ ਕੋਹਲੀ ਸਹਾਇਕ ਡਾਇਰੈਕਟਰ ਯੂਥ ਸੇਵਾਵਾਂ ਵਿਭਾਗ ਜ਼ਿਲ੍ਹਾ ਤਰਨ ਤਾਰਨ ਤੇ ਅੰਮ੍ਰਿਤਸਰ ਨੇ ਸਮੂਹ ਨੋਡਲ ਅਫਸਰਾਂ ਨੂੰ ਸੰਬੋਧਿਤ ਹੋਏ ਤੇ ਉਹਨਾਂ ਨੂੰ ਸਾਲ 2024-25 ਦੀ ਗ੍ਰਾਂਟ ਜਾਰੀ ਕੀਤੀ। ਸਹਾਇਕ ਡਾਇਰੈਕਟਰ ਵੱਲੋਂ ਰੈਡ ਰਿਬਨ ਕਲੱਬ ਦੁਆਰਾ ਰਾਸ਼ਟਰੀ ਸਿਹਤ ਪ੍ਰੋਗਰਾਮ ਅਧੀਨ ਵਿਸ਼ਵ ਏਡ ਦਿਵਸ, ਕੌਮਾਂ ਨਸ਼ਾ ਮੁਕਤ ਦਿਵਸ, ਖੂਨਦਾਨ ਦਿਵਸ, ਰਾਸ਼ਟਰੀ ਯੁਵਕ ਦਿਵਸ ਆਦਿ ਮਨਾਏ ਜਾਣ ਦੀ ਹਦਾਇਤ ਕੀਤੀ ਗਈ। ਇਹਨਾਂ ਵੱਲੋਂ ਇਲਾਕੇ ਵਿੱਚ ਵਧੀਆ ਕਾਰਗੁਜ਼ਾਰੀ ਨਿਭਾ ਰਹੇ ਨੋਡਲ ਅਫਸਰਾਂ ਨੂੰ ਸਨਮਾਨ ਚਿੰਨ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਇਸ ਵਰਕਸ਼ਾਪ ਵਿੱਚ ਰੈਡ ਰਿਬਨ ਕਲੱਬ ਦੇ ਕੋਆਰਡੀਨੇਟਰ ਡਾਕਟਰ ਕਵਲਪ੍ਰੀਤ ਕੌਰ ਨੂੰ ਡਿਪਟੀ ਡਾਇਰੈਕਟਰ ਤੇ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵੱਲੋਂ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ। ਕਾਲਜ ਦੇ ਪ੍ਰਿੰਸੀਪਲ ਡਾਕਟਰ ਜਸਬੀਰ ਸਿੰਘ ਗਿੱਲ ਨੇ ਡਿਪਟੀ ਡਾਇਰੈਕਟਰ ਤੇ ਸਹਾਇਕ ਡਾਇਰੈਕਟਰ ਯੂਥ ਸੇਵਾਵਾਂ ਤਰਨ ਤਾਰਨ ਨੂੰ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ ਤੇ ਉਹਨਾਂ ਦਾ ਵਿਸ਼ੇਸ਼ ਧੰਨਵਾਦ ਵੀ ਕੀਤਾ ਗਿਆ। ਇਸ ਮੌਕੇ ਤੇ ਐਨ।ਐਸ।ਐਸ ਦੇ ਕੋਆਰਡੀਨੇਟਰ (ਲੜਕੇ) ਸ੍ਰ ਬਲਵਿੰਦਰ ਸਿੰਘ, ਐਨ।ਐਸ।ਐਸ ਦੇ ਕੋਆਰਡੀਨੇਟਰ (ਲੜਕੀਆਂ) ਡਾਕਟਰ ਭਗਵੰਤ ਕੌਰ, ਪ੍ਰੋਫੈਸਰ ਪਰਮਵੀਰ ਸਿੰਘ, ਪ੍ਰੋਫੈਸਰ ਜਸਪਾਲ ਸਿੰਘ, ਪ੍ਰੋਫੈਸਰ ਜੈਦੀਪ, ਡਾਕਟਰ ਸੁਮੀ ਅਰੋੜਾ ਤੇ ਮੈਡਮ ਰੁਪਿੰਦਰ ਕੌਰ ਹਾਜ਼ਰ ਸਨ।
Comments (0)
Facebook Comments (0)