ਤ੍ਰੈ ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਵਿਖੇ ਸਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ।

ਤ੍ਰੈ ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਵਿਖੇ ਸਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ।

ਚੋਹਲਾ ਸਾਹਿਬ 21 ਮਾਰਚ (ਸਨਦੀਪ ਸਿੱਧੂ,ਪਰਮਿੰਦਰ ਚੋਹਲਾ)
ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪ੍ਰਧਾਨ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੀ ਯੋਗ ਅਗਵਾਈ ਅਤੇ ਸੁਖਮਿੰਦਰ ਸਿੰਘ ਸਕੱਤਰ ਵਿਿਦਆ ਦੇ ਨਿਰਦੇਸ਼ਾਂ ਅਧੀਨ ਚੱਲ ਰਹੇ ਤ੍ਰੈ ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਸ੍ਰੀ ਅੰਮ੍ਰਿਤਸਰ ਵਿਖੇ ਅਰਦਾਸ ਦਿਵਸ ਅਤੇ ਸਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ।ਇਸ ਵਿੱਚ ਰਜਿੰਦਰ ਸਿੰਘ ਮਹਿਤਾ ਜਨਰਲ ਸਕੱਤਰ,ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਅਤੇ ਸੁਰਿੰਦਰ ਸਿੰਘ ਸਾਬਕਾ ਕਾਂਊਸਲਰ ਨੇ ਸ਼ਿਰਕਤ ਕੀਤੀ।ਸਮੂਹ ਸਟਾਫ ਅਤੇ ਵਿਿਦਆਰਥੀਆਂ ਨੇ ਸੰਗਤੀ ਰੂਪ ਵਿੱਚ ਬੈਠਕੇ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਕੀਤਾ ਗਿਆ।ਉਪਰੰਤ ਹਜ਼ੂਰੀ ਰਾਗੀ ਗਗਨਦੀਪ ਸਿੰਘ ਨੇ ਰਸਭਿੰਨੀ ਅਵਾਜ਼ ਵਿੱਚ ਗੁਰਬਾਣੀ ਦਾ ਕੀਰਤਨ ਸਰਵਣ ਕਰਵਾਇਆ।ਪ੍ਰਿੰਸੀਪਲ ਡਾਕਟਰ ਕੁਲਵਿੰਦਰ ਸਿੰਘ ਨੇ ਆਏ ਹੋਏ ਮਹਿਮਾਨਾਂ ਨੂੰ ਜੀ ਆਇਆ ਆਖਿਆ ਅਤੇ ਕਾਲਜ ਦੀ ਸਲਾਨਾ ਰਿਪੋਰਟ ਪੇਸ਼ ਕੀਤੀ ਅਤੇ ਆਪਣੀ ਜਿੰਦਗੀ ਵਿੱਚ ਅਨੁਸ਼ਾਸ਼ਨ ਵਿੱਚ ਰਹਿਣ ਅਤੇ ਮਿਹਨਤ ਕਰਨ ਲਈ ਪ੍ਰੇਰਿਆ।ਰਜਿੰਦਰ ੰਿਸਘ ਮਹਿਤਾ ਨੇ ਵਿਿਦਆਰਥੀਆਂ ਨੂੰ ਗੁਰਬਾਣੀ ਨਾ ਲਜੁੜਨ ਲਈ ਪ੍ਰੇਰਿਆ ਅਤੇ ਇਨਾਮ ਪ੍ਰਾਪਤ ਕਰਨ ਵਾਲੇ ਵਿਿਦਆਰਥੀਆਂ ਨੂੰ ਵਧਾਈ ਦਿੱਤੀ।ਸੁਰਿੰਦਰ ਸਿੰਘ ਸੁਲਤਾਨਵਿੰਡ ਨੇ ਵਿਿਦਆਰਥੀਆਂ ਨੂੰ ਹੋਰ ਮਿਹਨਤ ਕਰਕੇ ਸਫਲਤਾ ਹਾਸਲ ਕਰਨ ਲਈ ਕਿਹਾ।ਆਏ ਹੋਏ ਮਹਿਮਾਂਨਾਂ ਅਤੇ ਪ੍ਰਿੰਸੀਪਲ ਡਾਕਟਰ ਕੁਲਵਿੰਦਰ ਸਿੰਘ ਨੇ ਅਕਾਦਮਿਕ ਖੇਤਰ,ਸਭਿਆਚਾਰਕ ਖੇਤਰ ਅਤੇ ਹੋਰ ਸਹਿਿਵਦਿਅਕ ਗਤੀਵਿਧੀਆਂ ਵਿੱਚ ਪੋਜੀਸ਼ਨਾਂ ਹਾਸਲ ਕਰਨ ਵਾਲੇ ਵਿਿਦਆਰਥੀਆਂ ਨੂੰ ਇਨਾਮ ਤਕਸੀਮ ਕੀਤੇ।ਆਖਿਰ ਵਿੱਚ ਆਏ ਹੋਏ ਮਹਿਮਾਨਾਂ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।ਸਟੇਜ ਸਕੱਤਰ ਦੀ ਭੂਮਿਕਾ ਡਾਕਟਰ ਰਨਦੀਪ ਕੌਰ ਨੇ ਨਿਭਾਈ।ਇਸ ਸਮੇਂ ਸਮੂਹ ਸਟਾਫ਼ ਹਾਜ਼ਰ ਸੀ।