
ਅਜਾਦੀ ਦਿਵਸ ਦੇ ਸਬੰਧੀ ਹੋਏ ਮੁਕਾਬਲਿਆਂ ਵਿੱਚੋ ਅੱਵਲ ਆਏ ਵਿਦਿਆਰਥੀ ਸਨਮਾਨਿਤ।
Mon 23 Aug, 2021 0
ਚੋਹਲਾ ਸਾਹਿਬ 23 ਅਗਸਤ (ਰਾਕੇਸ਼ ਬਾਵਾ,ਪਰਮਿੰਦਰ ਚੋਹਲਾ)
ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸ਼ਾਹ ਹਰਬੰਸ ਸਿੰਘ ਇੰਟਰਨੈਸ਼ਨਲ ਪਬਲਿਕ ਸਕੂਲ ਰਾਣੀ ਵਲਾਹ ਵਲੋਂ ਅਜਾਦੀ ਦਿਵਸ ਸਬੰਧੀ ਵੱਖ ਵੱਖ ਕਲਾਸਾਂ ਦੇ ਵਿਦਿਆਰਥੀਆਂ ਦੇ ਤਿਰੰਗੇ ਝੰਡੇ ਨੂੰ ਬਣਾਉਣ,ਤਿਰੰਗੇ ਝੰਡੇ ਨੂੰ ਸਜਾਉਣ, ਅਜਾਦੀ ਦਿਵਸ ਸਬੰਧੀ ਪੋਸਟਰ ਅਤੇ ਲੇਖ ਆਦਿ ਮੁਕਾਬਲੇ ਕਰਵਾਏ ਗਏ ।ਇਹਨਾਂ ਕਰਵਾਏ ਗਏ ਮੁਕਾਬਲਿਆਂ ਵਿੱਚ ਵੱਖ ਵੱਖ ਕਲਾਸਾਂ ਦੇ ਵਿਦਿਆਰਥੀਆਂ ਨੇ ਵਧ ਚੜਕੇ ਹਿੱਸਾ ਲਿਆ ਅਤੇ ਆਪਣੀ ਆਪਣੀ ਕਲਾ ਦੇ ਜੌਹਰ ਦਿਖਾਉਂਦਿਆਂ ਹੋਇਆ ਰੰਗ ਬਿਰੰਗੇ ਝੰਡੇ ਬਣਾਕੇ ਉਹਨਾਂ ਨੂੰ ਵੱਖ ਵੱਖ ਤਰੀਕਿਆਂ ਨੂੰ ਸਜਾਇਆ ਗਿਆ। ਇਨ੍ਹਾਂ ਮੁਕਾਬਲਿਆਂ ਵਿੱਚ ਭਾਗ ਭਾਗ ਲੈਣ ਵਾਲੇ ਵਿਦਿਆਰਥੀਆਂ ਵਿੱਚੋਂ ਅੱਵਲ ਆਏ ਵਿਦਿਆਰਥੀਆਂ ਨੂੰ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਗੁਲਵਿੰਦਰ ਸਿੰਘ ਸੰਧੂ ਵਲੋਂ ਸਨਮਾਨਿਤ ਕੀਤਾ ਗਿਆ ਅਤੇ ਅੱਗੇ ਵੀ ਅਜਿਹੇ ਮੁਕਾਬਲਿਆਂ ਵਿੱਚ ਵਿਦਿਆਰਥੀਆਂ ਨੂੰ ਵੱਧ ਤੋ ਵੱਧ ਭਾਗ ਲੈਣ ਲਈ ਉਤਸ਼ਾਹਿਤ ਕੀਤਾ।ਇਸ ਸਮੇਂ ਸਕੂਲੀ ਵਿਦਿਆਰਥੀ,ਸਕੂਲ ਦਾ ਟੀਚਿੰਗ ਅਤੇ ਨਾਨ ਟੀਚਿੰਗ ਸਟਾਫ ਹਾਜ਼ਰ ਸਨ।
Comments (0)
Facebook Comments (0)