
ਗੁਰੂ ਅਰਜਨ ਦੇਵ ਖਾਲਸਾ ਕਾਲਜ ਦਾ ਨਤੀਜਾ ਰਿਹਾ ਸ਼ਾਨਦਾਰ।
Sun 20 Mar, 2022 0
ਚੋਹਲਾ ਸਾਹਿਬ 20 ਮਾਰਚ (ਰਾਕੇਸ਼ ਬਾਵਾ,ਪਰਮਿੰਦਰ ਚੋਹਲਾ)
ਸਥਾਨਕ ਗੁਰੂ ਅਰਜਨ ਦੇਵ ਖਾਲਸਾ ਕਾਲਜ ਦੇ ਪ੍ਰਿੰਸੀਪਲ ਡਾ. ਕੁਲਵਿੰਦਰ ਸਿੰਘ ਨੇ ਦੱਸਦਿਆਂ ਖੁਸ਼ੀ ਦਾ ਪ੍ਰਗਟਾਵਾ ਕੀਤਾ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਐਲਾਨੇ ਨਤੀਜੇ ਵਿੱਚ ਕਾਲਜ ਦੀ ਬੀ.ਸੀ.ਏ. ਸਮੈਸਟਰ ਤਿੰਨਾਂ ਕਲਾਸ ਦਾ ਨਤੀਜਾ 100% ਰਿਹਾ। ਉਨ੍ਹਾ ਦੱਸਿਆ ਕਿ ਕਾਲਜ ਦੀ ਵਿਦਿਆਰਥਣ ਗੁਰਪ੍ਰੀਤ ਕੌਰ ਨੇ 89% ਅੰਕ ਹਾਸਲ ਕਰਕੇ ਕਲਾਸ ਵਿੱਚੋਂ ਪਹਿਲਾ ਸਥਾਨ ਹਾਂਸਿਲ ਕੀਤਾ। ਇਸ ਮੌਕੇ ਜਥੇਦਾਰ ਗੁਰਬਚਨ ਸਿੰਘ ਕਰਮੂੰਵਾਲਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪ੍ਰਿੰਸੀਪਲ ਅਤੇ ਸਮੁੱਚੇ ਸਟਾਫ਼ ਨੂੰ ਵਧਾਈ ਦਿੱਤੀ। ਸ੍ਰ. ਸੁਖਮਿੰਦਰ ਸਿੰਘ ਸਕੱਤਰ ਵਿਦਿਆ ਵੱਲੋਂ ਸ਼ਾਨਦਾਰ ਨਤੀਜਿਆਂ ਦਾ ਸਿਹਰਾ ਕਾਲਜ ਦੇ ਮਿਹਨਤੀ ਸਟਾਫ਼ ਦੇ ਸਿਰ ਬੰਨ੍ਹਦਿਆਂ ਸਮੁੱਚੇ ਪ੍ਰਬੰਧ ਦੀ ਸਰਾਹਣਾ ਕੀਤੀ। ਡਾ ਤੇਜਿੰਦਰ ਕੌਰ ਡਾਇਰੈਕਟਰ ਵਿੱਦਿਆ ਵੱਲੋਂ ਦੱਸਿਆ ਗਿਆ ਕਿ ਸ੍ਰੌਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆ ਸਮੁੱਚੀਆਂ ਸੰਸਥਾਵਾਂ ਵਿਦਿਆਰਥੀਆਂ ਦੇ ਸਰਬ-ਪੱਖੀ ਵਿਕਾਸ ਲਈ ਹਮੇਸ਼ਾ ਯਤਨਸ਼ੀਲ ਰਹਿੰਦੀਆਂ ਹਨ।
Comments (0)
Facebook Comments (0)