ਸਿਹਤ ਵਿਭਾਗ ਦੀ ਟੀਮ ਵੱਲੋਂ ਪ੍ਰਾਈਵੇਟ ਸਕੂਲੀ ਬੱਚਿਆਂ ਨੂੰ ਕਰੋਨਾ ਟੀਕੇ ਲਗਵਾਉਣ ਲਈ ਪ੍ਰੇਰਿਤ ਕੀਤਾ।

ਸਿਹਤ ਵਿਭਾਗ ਦੀ ਟੀਮ ਵੱਲੋਂ ਪ੍ਰਾਈਵੇਟ ਸਕੂਲੀ ਬੱਚਿਆਂ ਨੂੰ ਕਰੋਨਾ ਟੀਕੇ ਲਗਵਾਉਣ ਲਈ ਪ੍ਰੇਰਿਤ ਕੀਤਾ।

ਚੋਹਲਾ ਸਾਹਿਬ 28 ਮਾਰਚ (ਰਾਕੇਸ਼ ਬਾਵਾ,ਪਰਮਿੰਦਰ ਚੋਹਲਾ)
ਡਿਪਟੀ ਕਮਿਸ਼ਨਰ ਤਰਨ ਤਾਰਨ ਕੁਲਵੰਤ ਸਿੰਘ ,ਸਿਵਲ ਸਰਜਨ ਤਰਨ ਤਾਰਨ ਡਾ: ਰੇਨੂੰ ਭਾਟੀਆ ਅਤੇ ਜਿਲ੍ਹਾ ਟੀਕਾਕਰਨ ਅਫਸਰ ਡਾ: ਵਰਿੰਦਪਾਲ ਕੌਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਡਾ: ਜਤਿੰਦਰ ਸਿੰਘ ਗਿੱਲ ਸੀਨੀਅਰ ਮੈਡੀਕਲ ਅਫਸਰ ਇੰ:ਸੀ.ਐਚ.ਸੀ.ਸਰਹਾਲੀ ਦੀ ਯੋਗ ਰਹਿਨੁਮਾਈ ਹੇਠ ਅੱਜ ਸਿਹਤ ਵਿਭਾਗ ਦੀ ਟੀਮ ਵੱਲੋਂ ਚੋਹਲਾ ਸਾਹਿਬ ਵਿਖੇ ਸਥਿਤ ਪ੍ਰਾਈਵੇਟ ਸਕੂਲੀ ਵਿਦਿਆਰਥੀਆਂ ਨੂੰ ਕਰੋਨਾ ਟੀਕਾ ਲਗਵਾਉਣ ਲਈ ਪ੍ਰੇਰਿਤ ਕੀਤਾ ਗਿਆ।ਇਸ ਸਮੇਂ ਜਾਣਕਾਰੀ ਦਿੰਦੇ ਹੋਏ ਡਾ: ਪ੍ਰਭਜੋਤ ਕੌਰ ਅਤੇ ਪਰਮਿੰਦਰ ਢਿਲੋਂ ਨੇ ਦੱਸਿਆ ਕਿ ਅੱਜ ਉਹਨਾਂ ਦੀ ਟੀਮ ਵੱਲੋਂ ਚੋਹਲਾ ਸਾਹਿਬ ਵਿਖੇ ਸਥਿਤ ਵੱਖ ਵੱਖ ਪ੍ਰਾਈਵੇਟ ਸਕੂਲ ਜਿਵੇਂ ਐਮ.ਐਸ.ਐਮ.ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ,ਨਿਊ ਲਾਈਫ ਪਬਲਿਕ ਸਕੂਲ ਆਦਿ ਪ੍ਰਾਈਵੇਟ ਸਕੂਲਾਂ ਵਿੱਚ ਪਹੁੰਚਕੇ ਸਕੂਲਾਂ ਦੇ ਅਧਿਆਪਕਾਂ ਅਤੇ ਸਕੂਲੀ ਵਿਦਿਆਰਥੀਆਂ ਨੂੰ ਦੱਸਿਆ ਕਿ ਕਰੋਨਾ ਮਹਾਂਮਾਰੀ ਨੂੰ ਖ਼ਤਮ ਕਰਨ ਲਈ 12 ਸਾਲ ਤੋਂ 18 ਸਾਲ ਤੱਕ ਵਿਦਿਆਰਥੀ ਕਰੋਨਾ ਟੀਕਾ ਜਰੂਰ ਲਗਵਾਉਣ।ਇਸ ਸਮੇਂ ਡਾ: ਪ੍ਰਭਜੋਤ ਕੌਰ,ਐਲ.ਐਚ.ਵੀ.ਗੁਰਬਖਸ਼ ਕੌਰ,ਹੈਲਥ ਇੰਸਪੈਕਟਰ ਬਰਿੰਦਰ ਸਿੰਘ ਖਾਲਸਾ,ਏ.ਐਨ.ਐਮ.ਹਰਜੀਤ ਕੌਰ,ਏ.ਐਨ.ਐਮ.ਸੁਖਜੀਤ ਕੌਰ,ਕਵਲਜੀਤ ਸਿੰਘ ਆਦਿ ਹਾਜ਼ਰ ਸਨ।