ਕਾਮਾਗਾਟਾਮਾਰੂ ਬਾਬਾ ਗੁਰਦਿੱਤ ਸਿੰਘ ਸੰਘਰਸ਼ ਕਮੇਟੀ ਵੱਲੋਂ ਲਗਾਇਆ ਧਰਨਾ ਦਸ ਦਿਨਾਂ ਤੋਂ ਜਾਰੀ।
Wed 14 Apr, 2021 0ਧਰਨੇ ਮੌਕੇ ਕਿਸਾਨਾਂ-ਮਜਦੂਰਾਂ ਨੇ ਡਾ: ਭੀਮ ਰਾਉ ਅੰਬੇਦਕਰ ਜੀ ਦਾ ਜਨਮ ਦਿਹਾੜਾ ਮਨਾਇਆ।
ਚੋਹਲਾ ਸਾਹਿਬ 14 ਅਪ੍ਰੈਲ (ਰਾਕੇਸ਼ ਬਾਵਾ,ਪਰਮਿੰਦਰ ਚੋਹਲਾ)
ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਦੇ ਯੋਨ ਕਾਮਾਗਾਟਾਮਾਰੂ ਬਾਬਾ ਗੁਰਦਿੱਤ ਸਿੰਘ ਸਰਹਾਲੀ ਕਲਾਂ ਦੇ ਜਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਸਭਰਾ,ਯੋਨ ਪ੍ਰਧਾਨ ਅਜੀਤ ਸਿੰਘ ਚੰਬਾ ਅਤੇ ਸੀਨੀਅਰ ਮੀਤ ਪ੍ਰਧਾਨ ਹਰਜਿੰਦਰ ਸਿੰਘ ਸ਼ਕਰੀ ਦੀ ਯੋਗ ਅਗਵਾਈ ਹੇਠ ਪੁਲਿਸ ਥਾਣਾ ਸਰਹਾਲੀ ਕਲਾਂ ਅੱਗੇ ਦਸਾਂ ਦਿਨਾਂ ਤੋਂ ਸ਼ਾਂਤਮਈ ਧਰਨਾ ਜਾਰੀ ਹੈ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਸਭਰਾ,ਯੋਨ ਪ੍ਰਧਾਨ ਅਜੀਤ ਸਿੰਘ ਚੰਬਾ ਅਤੇ ਸੀਨੀਅਰ ਮੀਤ ਪ੍ਰਧਾਨ ਹਰਜਿੰਦਰ ਸਿੰਘ ਸ਼ਕਰੀ ਨੇ ਸਾਂਝੇ ਰੂਪ ਵਿੱਚ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅੱਜ ਇਸ ਸਮੇਂ ਡਾ: ਭੀਮ ਰਾਉ ਆਬੇਦਕਰ ਜੀ ਦਾ ਜਨਮ ਦਿਹਾੜਾ ਮਨਾਇਆ ਗਿਆ ਹੈ ਉਹਨਾਂ ਦੱਸਿਆ ਕਿ ਡਾ: ਸਾਹਿਬ ਨੇ ਕਿਸ ਤਰਾਂ ਦੇਸ਼ ਵਾਸੀਆਂ ਦੀ ਸੇਵਾ ਕੀਤੀ ਹੈ।ਉਹਨਾਂ ਕਿਹਾ ਕਿ ਅੱਜ ਭਾਵੇਂ ਪੰਜਾਬ ਸਰਕਾਰ ਹੋਵੇ ਜਾਂ ਕੇਂਦਰ ਸਰਕਾਰ ਹੋਵੇ ਆਮ ਲੋਕਾਂ ਦੀ ਸੇਵਾ ਕਰਨ ਦੀ ਜਗਾ ਪ੍ਰਾਈਵੇਟ ਘਰਾਣਿਆਂ ਨੂੰ ਲਾਭ ਪਹੁੰਚਾਉਣ ਵਾਸਤੇ ਨਵੇਂ ਨਵੇਂ ਕਾਨੂੰਨ ਬਣਾਕੇ ਦੇਸ਼ ਨੂੰ ਵੇਚਣ ਦੀ ਤਿਆਰੀ ਕਰੀ ਬੈਠੇ ਹਨ।ਅੱਜ ਸਮੁੱਚੇ ਦੇਸ਼ ਵਿੱਚ ਕਿਸਾਨ ਮਜਦੂਰ ਖੁਦਕੁਸ਼ੀਆਂ ਦੇ ਰਾਹ ਪਿਆ ਹੋਇਅ ਹੈ ਪਰ ਇਹ ਸਰਕਾਰਾਂ ਦਾ ਧਿਆਨ ਇਹਨਾਂ ਗੱਲਾਂ ਵਿੱਚ ਨਾਂ ਹੋਕੇ ਸਿਰਫ ਕਾਰਪੋਰੇਟ ਘਰਾਣਿਆਂ ਨੂੰ ਲਾਭ ਪਹੁੰਚਾਉਣ ਵਾਸਤੇ ਸੀਮਤ ਹੋਇਆ ਹੈ।ਉਹਨਾਂ ਕਿਹਾ ਕਿ ਜਿਸ ਤਰਾਂ ਕਿਸਾਨ ਰੇਸ਼ਮ ਸਿੰਘ ਨੂੰ ਥਾਣਾ ਸਰਹਾਲੀ ਵਿਖੇ ਕੇਸ਼ ਵਿੱਚ ਫਸਾਕੇ ਜੇਲ੍ਹ ਅੰਦਰ ਸੁੱਟਿਆ ਹੈ ਉਸਦਾ ਹਿਸਾਬ ਇਹਨਾਂ ਅਧਿਕਾਰੀਆਂ ਤੋਂ ਲਿਆ ਜਾਵੇਗਾ।ਜੇਕਰ ਪ੍ਰਸ਼ਾਸ਼ਨ ਨੇ ਇਸ ਵੱਲ ਧਿਆਨ ਨਾ ਦਿੱਤਾ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਤੇਜ਼ ਕਰਨਗੇ।ਇਸ ਮੌਕੇ ਬਲਵਿੰਦਰ ਸਿੰਘ,ਸਤਨਾਮ ਸਿੰਘ ਮਾਣੋਚਾਹਲ,ਹਰਜਿੰਦਰ ਸਿੰਘ,ਨਿਰਵੈਲ ਸਿੰਘ ਧੁੰਨ,ਸਲਵਿੰਦਰ ਸਿੰਘ,ਗੁਰਭੇਜ਼ ਸਿੰਘ,ਗੁਰਮੀਤ ਸਿੰਘ,ਅਮਰਜੀਤ ਸਿੰਘ ਉਸਮਾਂ ਆਦਿ ਹਾਜ਼ਰ ਸਨ।
Comments (0)
Facebook Comments (0)