ਕੇਂਦਰ ਸਰਕਾਰ ਜਲਦ ਕਾਲੇ ਕਾਨੂੰਨ ਰੱਦ ਕਰੇ : ਬਾਬਾ ਪ੍ਰਗਟ ਸਿੰਘ

ਕੇਂਦਰ ਸਰਕਾਰ ਜਲਦ ਕਾਲੇ ਕਾਨੂੰਨ ਰੱਦ ਕਰੇ : ਬਾਬਾ ਪ੍ਰਗਟ ਸਿੰਘ

ਚੋਹਲਾ ਸਾਹਿਬ 14 ਦਸੰਬਰ (ਰਾਕੇਸ਼ ਬਾਵਾ,ਪਰਮਿੰਦਰ ਚੋਹਲਾ)
ਇਥੋਂ ਨਜਦੀਕ ਗੁਰਦੁਆਰਾ ਬਾਬਾ ਲੂੰਆਂ ਸਾਹਿਬ ਦੇ ਜਥੇਦਾਰ ਬਾਬਾ ਪ੍ਰਗਟ ਸਿੰਘ ਨੇ ਪੱਤਰਕਾਰਾਂ ਨਾਲ ਗਲਬਾਤ ਦੋਰਾਨ ਕਿਹਾ ਕਿ ਕੇਂਦਰ ਸਰਕਾਰ ਕਾਲੇ ਕਾਨੂੰਨ ਪਾਸ ਕਰਕੇ ਦੇਸ਼ ਦੇ ਕਿਸਾਨਾਂ-ਮਜਦੂਰਾਂ ਅਤੇ ਹੋਰ ਵਰਗਾਂ ਨੂੰ ਦੇਸ਼ ਵਿੱਚ ਗੁਲਾਮ ਬਣਾਕੇ ਰੱਖਣਾ ਚਾਹੁੰਦੀ ਹੈ ਪਰ ਸਾਡੇ ਲੋਕ ਇਸ ਕਾਨੂੰਨ ਨੂੰ ਰੱਦ ਕਰਵਾਉਣ ਲਈ ਦਿੱਲੀ ਵਿਖੇ ਸਖਤ ਸਰਦੀ ਵਿੱਚ ਵੀ ਸਘੰਰਸ਼ ਕਰ ਰਹੇ ਹਨ।ਬਾਬਾ ਪ੍ਰਗਟ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਜਲਦ ਤੋ਼ ਜਲਦ ਇਹ ਪਾਸ ਕੀਤੇ ਕਾਲੇ ਕਾਨੂੰਨ ਰੱਦ ਕਰ ਦਵੇ ਨਹੀਂ ਤਾਂ ਉਹਨਾ ਨੂੰ ਸਘੰਰਸ਼ ਦਾ ਸਾਹਮਣਾ ਕਰਨਾ ਪਵੇਗਾ।ਅੱਗੇ ਬੋਲਦਿਆਂ ਬਾਬਾ ਪ੍ਰਗਟ ਸਿੰਘ ਨੇ ਕਿਹਾ ਕਿ ਅਸੀਂ ਕਿਸਾਨਾਂ ਦੇ ਇਸ ਸਘੰਰਸ਼ ਵਿੱਚ ਹਮੇਸ਼ਾਂ ਸ਼ਾਮਿਲ ਰਹਾਂਗੇ।ਉਹਨਾਂ ਕੇਂਦਰ ਸਰਕਾਰ ਨੂੰ ਸਖਤ ਸ਼ਬਦਾਂ ਵਿੱਚ ਤਾੜਨਾ ਕੀਤੀ ਕਿ ਉਹ ਕਾਲੇ ਕਾਨੂੰਨ ਖਤਮ ਕਰਕੇ ਲੋਕਾਂ ਦੀ ਭਲਾਈ ਬਾਰੇ ਸੋਚੇ।