ਸਿੱਖਾਂ ਦੀ ਆਸ ਪੂਰੀ ਕਰਨ ਵਿਚ ਪਾਕਿਸਤਾਨ ਨਿਕਲਿਆ ਭਾਰਤ ਤੋਂ ਅੱਗੇ

ਸਿੱਖਾਂ ਦੀ ਆਸ ਪੂਰੀ ਕਰਨ ਵਿਚ ਪਾਕਿਸਤਾਨ ਨਿਕਲਿਆ ਭਾਰਤ ਤੋਂ ਅੱਗੇ

ਚੰਡੀਗੜ੍ਹ : ਸਿੱਖਾਂ ਦੀ ਆਸ ਨੂੰ ਪੂਰਾ ਕਰਨ ਲਈ ਪਾਕਿਸਤਾਨ ਸਰਕਾਰ ਭਾਰਤ ਤੋਂ ਅੱਗੇ ਚੱਲ ਰਹੀ ਹੈ। ਪਾਕਿਸਤਾਨ ਸਰਕਾਰ ਵੱਲੋਂ ਕਰਤਾਰਪੁਰ ਸਾਹਿਬ ਲਾਂਘੇ ਦਾ ਨੀਂਹ ਪੱਥਰ ਰੱਖਣ ਤੋਂ ਬਾਅਦ ਲਾਂਘੇ ਦਾ ਕੰਮ ਜ਼ੋਰਾਂਸ਼ੋਰਾਂ ਨਾਲ ਸ਼ੁਰੂ ਕਰ ਦਿੱਤਾ ਹੈ ਅਤੇ ਲਗਾਤਾਰ ਇਸ ਕੰਮ ਦੀਆਂ ਤਸਵੀਰਾਂ ਸਾਹਮਣੇ ਆ ਰਹੀਆਂ ਹਨ। ਇਹ ਜੋ ਤਸਵੀਰਾਂ ਤੁਸੀਂ ਦੇਖ ਰਹੇ ਹੋ ਇਹ ਪਾਕਿਸਤਾਨ ਦੀਆਂ ਹਨ। ਪਾਕਿਸਤਾਨ ਵਿਚ ਕਰਤਾਰਪੁਰ ਸਾਹਿਬ ਦੇ ਲਾਂਘੇ ਦਾ ਕੰਮ ਚੱਲ ਰਿਹਾ ਹੈ  ਅਤੇ ਜਾਣਕਾਰੀ ਮਿਲੀ ਹੈ ਕਿ ਇਸ ਲਾਂਘੇ ਨੂੰ ਬਣਾਉਣ ਵਿਚ ਪਾਕਿਸਤਾਨ ਦੇ ਬਹੁਤ ਸਾਰੇ ਉਦਯੋਗਪਤੀ ਸਰਕਾਰ ਨੂੰ ਆਪਣਾ ਪੂਰਾ ਸਹਿਯੋਗ ਦੇ ਰਹੇ ਹਨ।

Related image

Kartarpur Sahib

ਇਨ੍ਹਾਂ ਤਸਵੀਰਾਂ ਵਿਚ ਦੇਖਿਆ ਜਾਂ ਸਕਦਾ ਹੈ ਕਿ ਪਾਕਿਸਤਾਨ ਵੱਲ ਬਣਾਏ ਜਾ ਰਹੇ ਲਾਂਘੇ ਵਿਚ ਸਟੀਲ ਬਾਰ ਦੀ ਵਰਤੋਂ ਹੋ ਰਹੀ ਹੈ। ਇਸਦੇ ਨਾਲ ਹੀ ਤੁਹਾਨੂੰ ਦੱਸ ਦੇਈਏ ਕਿ ਬੇਸ਼ੱਕ ਭਾਰਤ ਸਰਕਾਰ ਵੱਲੋਂ ਕਰਤਾਰਪੁਰ ਲਾਂਘੇ ਦਾ ਨੀਂਹ ਪੱਥਰ ਪਾਕਿਸਤਾਨ ਤੋਂ ਪਹਿਲਾਂ ਰੱਖਿਆ ਗਿਆ ਸੀ ਪਰ ਅਜੇ ਤੱਕ ਇਸ ਲਾਂਘੇ ਨੂੰ ਬਣਾਉਣ ਲਈ ਕਿਸੇ ਵੀ ਤਰ੍ਹਾਂ ਦਾ ਕੋਈ ਕੰਮ ਸ਼ੁਰੂ ਨਹੀਂ ਹੋਇਆ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖੁਦ ਮੰਨਿਆ ਹੈ ਕਿ ਕਰਤਾਰਪੁਰ ਲਾਂਘੇ ਨੂੰ ਲੈ ਕੇ ਪਾਕਿਸਤਾਨ ਨੇ ਆਪਣੇ ਪਾਸੇ ਨਿਰਮਾਣ ਕਾਰਜ ਸ਼ੁਰੂ ਕਰ ਦਿੱਤੇ ਹਨ

kartarpur corridorkartarpur corridor

ਪਰ ਭਾਰਤੀ ਪੰਜਾਬ ਵਿੱਚ ਅਜੇ ਵਿਕਾਸ ਕੰਮ ਸ਼ੁਰੂ ਕੀਤੇ ਜਾਣੇ ਹਨ। ਉਨ੍ਹਾਂ ਕਿਹਾ ਕਿ ਇਮਾਰਤੀ ਬੁਨਿਆਦੀ ਢਾਂਚੇ ਵਾਸਤੇ ਜ਼ਮੀਨ ਪ੍ਰਾਪਤ ਕਰਨ ਲਈ ਸੂਬਾ ਸਰਕਾਰ ਨੂੰ ਕੇਂਦਰ ਤੋਂ ਅਜੇ ਕੋਈ ਵੀ ਫੰਡ ਪ੍ਰਾਪਤ ਨਹੀਂ ਹੋਇਆ।