ਮਨੁੱਖਤਾ ਦੇ ਭਲੇ ਲਈ ਸੰਤ ਨਿਰੰਕਾਰੀ ਚੈਰੀਟੇਬਲ ਫਾਊਂਡੇਸ਼ਨ ਵੱਲੋਂ 7ਵਾਂ ਸਲਾਨਾ ਖੂਨਦਾਨ ਕੈਂਪ ਦਾ ਆਯੋਜਨ।

ਮਨੁੱਖਤਾ ਦੇ ਭਲੇ ਲਈ ਸੰਤ ਨਿਰੰਕਾਰੀ ਚੈਰੀਟੇਬਲ ਫਾਊਂਡੇਸ਼ਨ ਵੱਲੋਂ 7ਵਾਂ ਸਲਾਨਾ ਖੂਨਦਾਨ ਕੈਂਪ ਦਾ ਆਯੋਜਨ।

ਚੋਹਲਾ ਸਾਹਿਬ 9 ਮਈ (ਰਾਕੇਸ਼ ਬਾਵਾ,ਪਰਮਿੰਦਰ ਚੋਹਲਾ)
ਹਰ ਸਾਲ ਦੀ ਤਰਾਂ ਇਸ ਸਾਲ ਵੀ ਸੰਤ ਨਿਰੰਕਾਰੀ ਮਿਸ਼ਨ ਬ੍ਰਾਂਚ ਤਰਨ ਤਾਰਨ ਵਿਖੇ ਸੰਤ ਨਿਰੰਦਕਾਰੀ ਚੈਰੀਟੇਬਲ ਫਾਊਡੇਸ਼ਨ ਦੇ ਸ਼ਰਧਾਲੂਆਂ ਵੱਲੋਂ ਅਤੇ ਸਿਵਲ ਹਸਪਤਾਲ ਤਰਨ ਤਾਰਨ,ਲੋਕਲ ਹਸਪਤਾਲਾਂ ਦੇ ਕਰਮਚਾਰੀਆਂ ਅਤੇ ਜਿਲ੍ਹਾ ਪ੍ਰਸ਼ਾਸ਼ਨ ਦੇ ਸਹਿਯੋਗ ਨਾਲ 7ਵਾਂ ਖੂਨਦਾਨ ਕੈਂਪ ਲਗਾਇਆ ਗਿਆ।ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਐਡਵੋਕੇਟ ਸ਼ਰਨਪਾਲ ਸਿੰਘ ਚੌਹਾਨ ਤਰਨ ਤਾਰਨ ਅਤੇ ਸੰਤ ਨਿਰੰਕਾਰੀ ਮਿਸ਼ਨ ਬ੍ਰਾਂਚ ਤਰਨ ਤਾਰਨ ਦੇ ਮੁੱਖੀ ਨੇ ਸਾਂਝੇ ਰੂਪ ਵਿੱਚ ਦੱਸਿਆ ਕਿ ਇਸ ਕੈਂਪ ਵਿੱਚ ਇਲਾਕੇ ਭਰ ਤੋਂ ਆਏ ਸੈਂਕੜੇ ਸ਼ਰਧਾਲੂਆਂ ਵੱਲੋਂ ਮਨੁੱਖਤਾ ਦੇ ਭਲੇ ਲਈ ਹਿੱਸਾ ਲਿਆ ਅਤੇ ਲਗਪਗ 314 ਯੂਨਿਟ ਖੂਨਦਾਨ ਕੀਤਾ ਗਿਆ ਹੈ।ਉਹਨਾਂ ਕਿਹਾ ਕਿ ਖੂਨਦਾਨ ਕੈਂਪ ਲਗਾਉਣ ਦਾ ਮੁੱਖ ਮਕਸਦ ਮਨੁੱਖਤਾ ਦਾ ਭਲਾ ਕਰਨਾ ਹੈ ਉਹਨਾਂ ਕਿਹਾ ਕਿ ਖੂਨਦਾਨ ਰਾਹੀਂ ਲੱਖਾਂ ਕੀਮਤੀ ਜਿੰਦਗੀਆਂ ਬਚਾਈਆਂ ਜਾਂਦੀਆ ਹਨ।ਉਹਨਾਂ ਦੱਸਿਆ ਕਿ ਸਤਿਗੁਰੂ ਮਾਤਾ ਦੇ ਆਦੇਸ਼ ਅਨੁਸਾਰ ਮਨੁੱਖ ਦਾ ਖੂਨ ਨਾਲੀਆਂ ਵਿੱਚ ਨਹੀਂ ਨਾੜੀਆਂ ਵਿੱਚ ਵਹਿਣਾ ਚਾਹੀਦਾ ਹੈ ਅਤੇ ਹਮੇਸ਼ਾਂ ਸਰਬੱਤ ਦਾ ਭਲਾ ਮੰਗਣਾ ਚਾਹੀਦਾ ਹੈ।ਇਸ ਸਮੇਂ ਲਖਵਿੰਦਰ ਸਿੰਘ (ਖੇਤਰੀ ਸੰਚਾਲਕ)ਤਰਸੇਮ ਸਿੰਘ,ਇੰਦਰਜੀਤ ਸਿੰਘ ਕਾਲੀ,ਪਰਮਿੰਦਰ ਸਿੰਘ ਪ੍ਰਿੰਸੀਪਲ,ਦਿਆਲ ਸਿੰਘ ਮੱਟੂ,ਹਰਜੀਤ ਸਿੰਘ ਆਦਿ ਹਾਜ਼ਰ ਸਨ।