ਗੁਰਦੁਆਰਾ ਗੁਰਪੁਰੀ ਸਾਹਿਬ ਵਿਖੇ ਲੋੜਵੰਦ ਜੋੜਿਆਂ ਦੀਆਂ ਸ਼ਾਦੀਆਂ ਕਰਵਾਈਆਂ ।

ਗੁਰਦੁਆਰਾ ਗੁਰਪੁਰੀ ਸਾਹਿਬ ਵਿਖੇ ਲੋੜਵੰਦ ਜੋੜਿਆਂ ਦੀਆਂ ਸ਼ਾਦੀਆਂ ਕਰਵਾਈਆਂ ।

ਚੋਹਲਾ ਸਾਹਿਬ 2 ਜਨਵਰੀ (ਰਾਕੇਸ਼ ਬਾਵਾ,ਪਰਮਿੰਦਰ ਚੋਹਲਾ)
ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਇਥੋਂ ਨਜ਼ਦੀਕ ਗੁਰਦੁਆਰਾ ਗੁਰਪੁਰੀ ਸਾਹਿਬ ਵਿਖੇ ਸੰਤ ਬਾਬਾ ਤਾਰਾ ਸਿੰਘ ਅਤੇ ਸੰਤ ਬਾਬਾ ਚਰਨ ਸਿੰਘ ਜੀ ਦੇ ਸਾਲਾਨਾ ਬਰਸੀ ਸਮਾਗਮ ਸੰਤ ਬਾਬਾ ਸੁੱਖਾ ਸਿੰਘ ਮੁੱਖੀ ਸੰਪ੍ਰਦਾਇ ਕਾਰ ਸੇਵਾ ਸਰਹਾਲੀ ਕਲਾਂ ਦੀ ਯੋਗ ਰਹਿਨੁਮਾਈ ਹੇਠ ਮਨਾਏ ਜਾ ਰਹੇ ਹਨ।ਅੱਜ ਸਿੱਖ ਕੌਮ ਦੇ ਮਹਾਨ ਕੀਰਤਨੀੇ ਜਥਿਆਂ ਵੱਲੋਂ ਸੰਗਤਾਂ ਨੂੰ ਗੁਰੂ ਜੱਸ ਸੁਣਾਕੇ ਨਿਹਾਲ ਕੀਤਾ।ਬਾਬਾ ਸੁੱਖਾ ਸਿੰਘ ਜੀ ਨੇ ਦੱਸਿਆ ਕਿ ਇਸ ਬਰਸੀ ਸਮਾਗਮ ਵਿੱਚ ਸੰਤ ਮਹਾਂਪੁਰਸ਼ਾਂ ਤੋਂ ਇਲਾਵਾ ਕੌਮ ਦੇ ਪ੍ਰਸਿੱਧ ਕਥਾਵਾਚਕ ਵੀ ਸੰਗਤਾਂ ਨੂੰ ਗੁਰੂ ਸਾਖੀਆਂ ਸੁਣਾਕੇ ਨਿਹਾਲ ਕੀਤਾ।ਹਰ ਸਾਲ ਦੀ ਤਰਾ ਅੱਜ ਵੀ ਸੰਤ ਬਾਬਾ ਸੁੱਖਾ ਸਿੰਘ ਅਤੇ ਸੰਤ ਬਾਬਾ ਹਾਕਮ ਸਿੰਘ ਦੀ ਯੋਗ ਰਹਿਨੁਮਾਈ ਹੇਠ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ਗ੍ਰੰਥੀ ਸਿੰਘ ਵੱਲੋਂ ਲਾਵਾਂ ਫੇਰੇ ਕਰਵਾਕੇ ਗਰੀਬ ਅਤੇ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੀਆਂ ਸ਼ਾਦੀਆਂ ਕਰਵਾਈਆਂ ਗਈਆਂ ।ਇਸ ਸਮੇਂ ਬਾਬਾ ਹਾਕਮ ਸਿੰਘ ਨੇ ਕਿਹਾ ਕਿ ਸੰਪ੍ਰਦਾਇ ਵੱਲੋਂ ਗਰੀਬ ਤੇ ਜਰੂਰਤ ਮੰਦ ਪਰਿਵਾਰਾਂ ਦੀਆਂ ਲੜਕੀਆਂ ਦੀਆਂ ਸ਼ਾਦੀਆਂ ਕਰਵਾਕੇ ਉਹਨਾਂ ਨੂੰ ਘਰੇਲੂ ਵਰਤੋਂ ਵਾਲਾ ਸਮਾਨ ਜਿਵੇਂ ਬੈੱਡ,ਸੋਫੇ,ਕੁਰਸੀਆਂ,ਪੇਟੀਆਂ,ਰਜਾਈਆਂ,ਤਲਾਈਆਂ,ਸਰਾਣੇ,ਕੰਬਲ,ਖੇਸ ਅਤੇ ਰਸੋਈ ਦੀ ਵਰਤੋਂ ਵਾਲੇ ਭਾਂਡੇ ਆਦਿ ਦਿੱਤੇ ਜਾਣਗੇ।ਬਰਸੀ ਸਮਾਗਮਾਂ ਤੇ ਹਜ਼ਾਰਾਂ ਦੀ ਗਿਣਤੀ ਵਿੱਚ ਟਰੈਕਟਰ-ਟਰਾਲੀਆਂ, ਕਾਰਾਂ-ਜੀਪਾਂ,ਮੋਟਰਸਾਇਕਲ, ਟਰੱਕ, ਬੱਸਾਂ ਆਦਿ ਤੇ ਸਵਾਰ ਹੋਕੇ ਸੰਗਤਾਂ ਗੁਰਦੁਆਰਾ ਗੁਰਪੁਰੀ ਸਾਹਿਬ ਵਿਖੇ ਨਤਮਸਤਕ ਹੋਈਆਂ।ਸਾਰਾ ਦਿਨ ਸੰਗਤਾਂ ਨੇ ਗੁਰੂ ਜੱਸ ਸੁਣਿਆ ਅਤੇ ਸਾਰਾ ਦਿਨ ਗੁਰੂ ਘਰ ਦੇ ਲੰਗਰ ਅਤੁੱਟ ਵਰਤਾਏ ਗਏ।