ਡਾਕਟਰ ਸਤਵਿੰਦਰ ਭਗਤ ਨੇ ਡਿਪਟੀ ਮੈਡੀਕਲ ਕਮਿਸ਼ਨਰ ਅਤੇ ਡਾਕਟਰ ਜਤਿੰਦਰ ਸਿੰਘ ਗਿੱਲ ਨੇ ਸਹਾਇਕ ਸਿਵਲ ਸਰਜਨ ਵਜੋਂ ਅਹੁਦਾ ਸੰਭਾਲਿਆ।

ਡਾਕਟਰ ਸਤਵਿੰਦਰ ਭਗਤ ਨੇ ਡਿਪਟੀ ਮੈਡੀਕਲ ਕਮਿਸ਼ਨਰ ਅਤੇ ਡਾਕਟਰ ਜਤਿੰਦਰ ਸਿੰਘ ਗਿੱਲ ਨੇ ਸਹਾਇਕ ਸਿਵਲ ਸਰਜਨ ਵਜੋਂ ਅਹੁਦਾ ਸੰਭਾਲਿਆ।

ਚੋਹਲਾ ਸਾਹਿਬ 6 ਸਤੰਬਰ (ਸਨਦੀਪ ਸਿੱਧੂ,ਪਰਮਿੰਦਰ ਚੋਹਲਾ) 
ਦਫ਼ਤਰ ਸਿਵਲ ਸਰਜਨ ਤਰਨ ਤਾਰਨ ਵਿਖੇ ਡਾਕਟਰ ਸਤਵਿੰਦਰ ਭਗਤ ਨੇ ਡਿਪਟੀ ਮੈਡੀਕਲ ਕਮਿਸ਼ਨਰ (ਕਾਰਜਕਾਰੀ) ਵਜੋਂ ਅਹੁਦਾ ਸੰਭਾਲ ਲਿਆ ਹੈ। ਇਸ ਤੋਂ ਇਲਾਵਾ ਸੀਨੀਅਰ ਮੈਡੀਕਲ ਅਫ਼ਸਰ ਸਰਹਾਲੀ ਡਾਕਟਰ ਜਤਿੰਦਰ ਸਿੰਘ ਗਿੱਲ ਨੇ ਸਹਾਇਕ ਸਿਵਲ ਸਰਜਨ (ਕਾਰਜਕਾਰੀ) ਵਜੋਂ ਅਹੁਦਾ ਸੰਭਾਲਿਆ।ਇਸ ਮੌਕੇ ਸਿਵਲ ਸਰਜਨ ਡਾਕਟਰ ਗੁਰਪ੍ਰੀਤ ਸਿੰਘ ਵੱਲੋਂ ਉਨ੍ਹਾਂ ਨੂੰ ਅਹੁਦਾ ਸੰਭਾਲਣ *ਤੇ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਕਿਹਾ ਕਿ ਉਹ ਆਪਣਾ ਕੰਮ ਇਮਾਨਦਾਰੀ ਅਤੇ ਲਗਨ ਨਾਲ ਕਰਨ। ਇਸ ਮੌਕੇ ਡਾਕਟਰ ਭਗਤ ਨੇ ਡੀ ਐਮ ਸੀ ਦਾ ਅਹੁਦਾ ਸੰਭਾਲਣ ਮੌਕੇ ਕਿਹਾ ਕਿ ਸਰਕਾਰ ਵੱਲੋਂ ਦਿੱਤੀਆਂ ਜਾਂਦੀਆਂ ਸਹੂਲਤਾਂ ਨੂੰ ਲਾਭਪਾਤਰੀਆਂ ਤੱਕ ਇੰਨ^ਬਿੰਨ ਲਾਗੂ ਕੀਤਾ ਜਾਵੇਗਾ। ਉਨਾਂ ਕਿਹਾ ਕਿ ਜ਼ਿਲ੍ਹੇ ਵਿਚ 30 ਆਮ ਆਦਮੀ ਕਲੀਨਿਕ ਸਫ਼ਲਤਾਪੂਰਵਕ ਚੱਲ ਰਹੇ ਹਨ, ਜਿਥੇ ਕਲੀਨਿਕਾਂ ਦੇ ਸਟਾਫ ਵੱਲੋਂ ਲੋਕਾਂ ਨੂੰ ਮੁਫਤ ਸਿਹਤ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ ਅਤੇ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਯੂਸ਼ਮਾਨ ਬੀਮਾ ਕਾਰਡਧਾਰਕ ਲੋਕ ਵੀ ਇਸ ਬੀਮੇ ਦਾ ਫਾਇਦਾ ਲੈ ਕੇ ਆਪਣਾ ਇਲਾਜ ਕਰਵਾ ਰਹੇ ਹਨ। ਇਸ ਤੋਂ ਇਲਾਵਾ ਸਹਾਇਕ ਸਿਵਲ ਸਰਜਨ (ਕਾਰਜਕਾਰੀ) ਡਾਕਟਰ ਜਤਿੰਦਰ ਸਿੰਘ ਗਿੱਲ ਨੇ ਕਿਹਾ ਕਿ ਉਹ ਬਹੁਤ ਹੀ ਵਡਭਾਗੇ ਹਨ, ਜਿੰਨਾਂ ਨੂੰ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਨਗਰੀ ਵਿਚ ਸੇਵਾ ਕਰਨ ਦਾ ਮੌਕਾ ਮਿਿਲਆ ਹੈ। ਉਨ੍ਹਾਂ ਕਿਹਾ ਕਿ ਆਪਣੇ ਕੰਮ ਦਫਤਰ ਵਿਚ ਆਉਣ ਵਾਲੇ ਲੋਕਾਂ ਨੂੰ ਬਿਨਾਂ ਕਿਸੇ ਖੱਜਲ ਖੁਆਰੀ ਦੇ ਉਨ੍ਹਾਂ ਦੇ ਕੰਮ ਪਹਿਲ ਦੇ ਅਧਾਰ *ਤੇ ਕਰਵਾਏ ਜਾਣਗੇ ਅਤੇ ਸਿਹਤ ਸਹੂਲਤਾਂ ਨੂੰ  ਘਰ^ਘਰ ਪਹੁੰਚਾਉਣ ਲਈ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ। ਇਸ ਮੌਕੇ ਜ਼ਿਲ੍ਹਾ ਸਿਹਤ ਅਫ਼ਸਰ ਡਾਕਟਰ ਸੁਖਬੀਰ ਕੌਰ, ਜ਼ਿਲ੍ਹਾ ਐਪੀਡੀਮੋਲੋਜਿਸਟ ਡਾਕਟਰ ਸਿਮਰਨ, ਡਾਕਟਰ ਸੁਖਜਿੰਦਰ ਸਿੰਘ, ਮਾਸ ਮੀਡੀਆ ਅਫ਼ਸਰ ਸੁਖਵੰਤ ਸਿੰਘ ਸਿੱਧੂ, ਬੀHਸੀHਸੀH ਕੋਆਰਡੀਨੇਟਰ ਆਰੂਸ਼ ਭੱਲਾ ਤੇ ਹੋਰ ਦਫਤਰੀ ਸਟਾਫ਼ ਮੌਜੂਦ ਸੀ।