24 ਘੰਟਿਆਂ 'ਚ ਪੰਜਾਬ ਸਮੇਤ ਇੱਕ ਦਰਜਨ ਤੋਂ ਵੱਧ ਸੂਬਿਆਂ 'ਚ ਭਾਰੀ ਮੀਂਹ ਦੀ ਚਿਤਾਵਨੀ

24 ਘੰਟਿਆਂ 'ਚ ਪੰਜਾਬ ਸਮੇਤ ਇੱਕ ਦਰਜਨ ਤੋਂ ਵੱਧ ਸੂਬਿਆਂ 'ਚ ਭਾਰੀ ਮੀਂਹ ਦੀ ਚਿਤਾਵਨੀ

ਮੌਸਮ ਵਿਭਾਗ ਵੱਲੋਂ ਅਲਰਟ ਜਾਰੀ ਕੀਤਾ ਗਿਆ ਹੈ ਜਿਸ ਅਨੁਸਾਰ ਦੇਸ਼ ਦੇ ਇੱਕ ਦਰਜਨ ਤੋਂ ਵੀ ਵੱਧ ਸੂਬਿਆਂ ਵਿਚ ਭਾਰੀ ਮੀਂਹ ਪੈ ਸਕਦਾ ਹੈ। ਮੌਸਮ ਵਿਭਾਗ ਅਨੁਸਾਰ ਅਗਲੇ ਦਿਨਾਂ ਵਿੱਚ ਮਾਨਸੂਨ ਪੂਰੇ ਪੰਜਾਬ ਨੂੰ ਕਵਰ ਕਰ ਲਏਗਾ। ਇਸ ਤੋਂ ਬਿਨਾਂ ਹੋਰ ਸੂਬਿਆ ਜਿਵੇਂ ਕਿ ਪੂਰਬੀ ਮੱਧ ਪ੍ਰਦੇਸ਼, ਹਿਮਾਚਲ ਪ੍ਰਦੇਸ਼, ਉੱਤਰਾਖੰਡ, ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ, ਪੂਰਬੀ ਰਾਜਸਥਾਨ, ਪੱਛਮੀ ਬੰਗਾਲ ਅਤੇ ਸਿੱਕਿਮ, ਨਾਗਾਲੈਂਡ, ਮਨੀਪੁਰ, ਮਿਜ਼ੋਰਮ ਅਤੇ ਤ੍ਰਿਪੁਰਾ ਵਿੱਚ ਬਹੁਤ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।