ਕਲਰਕਾਂ ਦੀਆਂ ਅਸਾਮੀਆਂ ‘ਤੇ ਨਿਯੁਕਤੀ ਵਿਚ ਪਿਛਲੇ ਲੰਮੇ ਸਮੇਂ ਤੋਂ ਦੇਰੀ ਕਰਨ ਨੂੰ ਲੈ ਕੇ ਉਮੀਦਵਾਰਾਂ ਵਲੋਂ ਪਿਛਲੇ ਕਈ ਦਿਨਾਂ ਤੋਂ ਪੰਜਾਬ ਸਬਆਰਡੀਨੇਟ ਸਰਵਿਸ ਸਿਲੈਕਸ਼ਨ ਬੋਰਡ ਦੇ ਬਾਹਰ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕੀਤਾ
Mon 11 Feb, 2019 0ਚੰਡੀਗੜ੍ਹ : ਪੰਜਾਬ ਸਰਕਾਰ ਵਲੋਂ PSSSB ਦੇ ਇਸ਼ਤਿਹਾਰ ਨੰ. 4/2016 ਦੇ ਅਧੀਨ ਕਲਰਕਾਂ ਦੀਆਂ ਅਸਾਮੀਆਂ ‘ਤੇ ਨਿਯੁਕਤੀ ਵਿਚ ਪਿਛਲੇ ਲੰਮੇ ਸਮੇਂ ਤੋਂ ਦੇਰੀ ਕਰਨ ਨੂੰ ਲੈ ਕੇ ਉਮੀਦਵਾਰਾਂ ਵਲੋਂ ਪਿਛਲੇ ਕਈ ਦਿਨਾਂ ਤੋਂ ਪੰਜਾਬ ਸਬਆਰਡੀਨੇਟ ਸਰਵਿਸ ਸਿਲੈਕਸ਼ਨ ਬੋਰਡ ਦੇ ਬਾਹਰ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
ਪ੍ਰਦਰਸ਼ਨਕਾਰੀਆਂ ਦੀ ਮੰਗ ਹੈ ਕਿ ਉਨ੍ਹਾਂ ਨੂੰ ਆਉਣ ਵਾਲੀਆਂ ਲੋਕਸਭਾ ਚੋਣਾਂ ਤੋਂ ਪਹਿਲਾਂ ਨਿਯੁਕਤੀ ਪੱਤਰ ਦਿਤੇ ਜਾਣ ਕਿਉਂਕਿ ਇਹ ਭਰਤੀ ਪਹਿਲਾਂ ਹੀ ਕਾਫ਼ੀ ਲੰਮੇ ਸਮੇਂ ਤੋਂ ਲਟਕਦੀ ਆ ਰਹੀ ਹੈ। ਉਮੀਦਵਾਰਾਂ ਨੇ ਦੱਸਿਆ ਕਿ ਇਸ ਭਰਤੀ ਨੂੰ ਸਿਰੇ ਚੜਾਉਣ ਲਈ ਸਰਕਾਰ ਨੇ ਪਿਛਲੇ ਢਾਈ ਸਾਲ ਤੋਂ ਕੋਈ ਕੋਸ਼ਿਸ਼ ਨਹੀਂ ਕੀਤੀ ਹੈ, ਹੁਣ ਵੀ ਸਾਰੀ ਪ੍ਰਕਿਰਿਆ ਪੂਰੀ ਹੋਣ ਦੇ ਬਾਵਜੂਦ ਢਿੱਲ ਵਰਤੀ ਜਾ ਰਹੀ ਹੈ ਅਤੇ ਜਾਣਬੁੱਝ ਕੇ ਭਰਤੀ ਨੂੰ ਲੇਟ ਕੀਤਾ ਜਾ ਰਿਹਾ ਹੈ।
ਪ੍ਰੀਖਿਆ ਦੇ ਵੱਖ-ਵੱਖ ਪੜਾਅ ਪਾਰ ਕਰਨ ਤੋਂ ਬਾਅਦ ਹੁਣ ਨਿਯੁਕਤੀ ਪੱਤਰ ਦੇਣਾ ਪ੍ਰਕਿਰਿਆ ਦਾ ਆਖ਼ਰੀ ਪੜਾਅ ਰਹਿ ਗਿਆ ਹੈ ਪਰ ਬੋਰਡ ਅਪਣੀ ਧੀਮੀ ਚਾਲ ਨਾਲ ਇਸ ਭਰਤੀ ਨੂੰ ਟਾਲਦਾ ਜਾਪ ਰਿਹਾ ਹੈ ਅਤੇ ਸਾਡੀ ਭਰਤੀ ਵੱਲ ਕੋਈ ਖ਼ਾਸ ਧਿਆਨ ਨਹੀਂ ਦਿਤਾ ਜਾ ਰਿਹਾ ਜੋ ਕਿ ਸਾਡੇ ਭਵਿੱਖ ਲਈ ਚਿੰਤਾ ਪੈਦਾ ਕਰਦਾ ਹੈ।
ਉਨ੍ਹਾਂ ਦੱਸਿਆ ਕਿ ਇਹ ਧਰਨਾ ਅਣਮਿੱਥੇ ਸਮੇਂ ਲਈ ਲਗਾਇਆ ਗਿਆ ਹੈ। ਜਿਨ੍ਹਾਂ ਚਿਰ ਸਰਕਾਰ ਵਲੋਂ ਉਨ੍ਹਾਂ ਨੂੰ ਨਿਯੁਕਤੀ ਪੱਤਰ ਜਾਰੀ ਨਹੀਂ ਕੀਤੇ ਜਾਂਦੇ ਉਨ੍ਹਾਂ ਚਿਰ ਉਹ ਧਰਨੇ ‘ਤੇ ਡਟੇ ਰਹਿਣਗੇ।
Comments (0)
Facebook Comments (0)