
ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐਸਆਈਟੀ ਨੇ ਆਈਜੀ ਪਰਮਰਾਜ ਉਮਰਾਨੰਗਲ ਨੂੰ ਹਿਰਾਸਤ 'ਚ ਲਿਆ
Mon 18 Feb, 2019 0
ਚੰਡੀਗੜ੍ਹ : ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐਸਆਈਟੀ ਨੇ ਆਈਜੀ ਪਰਮਰਾਜ ਉਮਰਾਨੰਗਲ ਨੂੰ ਹਿਰਾਸਤ 'ਚ ਲਿਆ ਹੈ। ਐਸਐਸਪੀ ਚਰਨਜੀਤ ਸ਼ਰਮਾ ਮਗਰੋਂ ਉਮਰਾਨੰਗਲ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ ਗੋਲੀਕਾਂਡ ਮਗਰੋਂ ਉਮਰਾਨੰਗਲ ਨੇ ਪ੍ਰੈੱਸ ਕਾਨਫਰੰਸ ਵੀ ਕੀਤੀ ਸੀ। ਇਸ ਮਾਮਲੇ ਵਿਚ ਉਮਰਾਨੰਗਲ ਦੀ ਗ੍ਰਿਫ਼ਤਾਰੀ ਨੂੰ ਬਹੁਤ ਅਹਿਮ ਮੰਨਿਆ ਜਾ ਰਿਹਾ ਹੈ। ਉਮਰਾਨੰਗਲ ਨੂੰ ਕਿੱਥੋਂ ਹਿਰਾਸਤ ਵਿਚ ਲਿਆ ਗਿਆ ਹੈ ਫ਼ਿਲਹਾਲ ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ।
Comments (0)
Facebook Comments (0)