25 ਮਈ ਤੱਕ ਹੀ ਜਾਰੀ ਰਹੇਗੀ ਕਣਕ ਦੀ ਸਰਕਾਰੀ ਖਰੀਦ-ਡਿਪਟੀ ਕਮਿਸ਼ਨਰ

25 ਮਈ ਤੱਕ ਹੀ ਜਾਰੀ ਰਹੇਗੀ ਕਣਕ ਦੀ ਸਰਕਾਰੀ ਖਰੀਦ-ਡਿਪਟੀ ਕਮਿਸ਼ਨਰ

ਤਰਨ ਤਾਰਨ, 23 ਮਈ :

ਭਾਰਤ ਸਰਕਾਰ ਦੇ ਖੁਰਾਕ ਮੰਤਰਾਲੇ ਦੀਆਂ ਹਦਾਇਤਾਂ ਅਨੁਸਾਰ ਕਣਕ ਦੀ ਸਰਕਾਰੀ ਖਰੀਦ 25 ਮਈ, 2019 ਤੱਕ ਹੀ ਹੋਣੀ ਹੈ। ਇਸ ਲਈ ਜੇਕਰ ਹਾਲੇ ਵੀ ਕਿਸੇ ਕਿਸਾਨ ਨੇ ਕਣਕ ਦੀ ਵਿਕਰੀ ਨਹੀਂ ਕੀਤੀ ਤਾਂ ਕਿਸਾਨ 25 ਮਈ ਤੋਂ ਪਹਿਲਾਂ-ਪਹਿਲਾਂ ਮੰਡੀਆਂ ਵਿੱਚ ਕਣਕ ਵੇਚ ਸਕਦੇ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਦਿੱਤੀ। 

ਉਹਨਾਂ ਦੱਸਿਆ ਕਿ ਜ਼ਿਲੇ ਦੀਆਂ ਮੰਡੀਆਂ ਵਿੱਚੋਂ 22 ਮਈ ਤੱਕ 6,70,794 ਮੀਟਿ੍ਰਕ ਟਨ ਕਣਕ ਦੀ ਰਿਕਾਰਡ ਖਰੀਦ ਹੋ ਚੁੱਕੀ ਹੈ। ਜਦ ਕਿ ਪਿਛਲੇ ਸਾਲ 6,42,313 ਮੀਟਿ੍ਰਕ ਟਨ ਕਣਕ ਦੀ ਹੀ ਖਰੀਦ ਹੋਈ ਸੀ।ਉਨਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਜੇਕਰ ਉਨਾਂ ਕੋਲ ਫਸਲ ਵੇਚਣ ਲਈ ਰੱਖੀ ਹੈ ਤਾਂ ਉਹ ਤੁਰੰਤ ਇਸ ਦੀ ਵਿਕਰੀ ਕਰ ਦੇਣ ਕਿਉਂਕਿ ਭਾਰਤ ਸਰਕਾਰ ਦੇ ਹੁਕਮਾਂ ਅਨੁਸਾਰ 25 ਮਈ ਨੂੰ ਸਰਕਾਰੀ ਖਰੀਦ ਬੰਦ ਹੋ ਜਾਣੀ ਹੈ। 

ਉਹਨਾਂ ਹੋਰ ਦੱਸਿਆ ਕਿ ਹੁਣ ਤੱਕ ਖਰੀਦੀ ਗਈ ਕਣਕ ਵਿਚੋਂ ਪਨਗੇ੍ਰਨ ਨੇ 161640 ਮੀਟਿ੍ਰਕ ਟਨ, ਮਾਰਕਫੈਡ ਨੇ 139512 ਮੀਟਿ੍ਰਕ ਟਨ, ਪਨਸਪ ਨੇ 88603 ਮੀਟਿ੍ਰਕ ਟਨ, ਪੰਜਾਬ ਸਟੇਟ ਵੇਅਰਹਾਉਸਿੰਗ ਕਾਰਪੋਰੇਸ਼ਨ ਨੇ 85594 ਮੀਟਿ੍ਰਕ ਟਨ, ਪੰਜਾਬ ਐਗਰੋ ਨੇ 65447 ਮੀਟਿ੍ਰਕ ਟਨ, ਐਫ. ਸੀ. ਆਈ. ਨੇ 124158 ਮੀਟਿ੍ਰਕ ਟਨ ਕਣਕ ਦੀ ਖਰੀਦ ਕੀਤੀ ਹੈ। 

ਉਹਨਾਂ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚੋਂ 22 ਮਈ ਤੱਕ 4,99,098 ਮੀਟਿਰਿਕ ਟਨ ਕਣਕ ਦੀ ਚੁਕਾਈ ਮੰਡੀਆਂ ਵਿੱਚੋਂ ਕੀਤੀ ਜਾ ਚੁੱਕੀ ਹੈ।ਜ਼ਿਲ੍ਹੇ ਦੇ ਕਿਸਾਨਾਂ ਨੂੰ ਮੰਡੀਆਂ ਵਿੱਚੋਂ ਖਰੀਦ ਕੀਤੀ ਗਈ ਕਣਕ ਦੀ 1098.44 ਕਰੋੜ ਰੁਪਏ ਦੀ ਅਦਾਇਗੀ ਕੀਤੀ ਗਈ ਹੈ।