ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿੱਢੀ ਗਈ ਜਾਗਰੂਕਤਾ ਮੁਹਿੰਮ ਸਦਕਾ ਵੱਡੀ ਗਿਣਤੀ ਵਿੱਚ ਨਸ਼ਾ ਛੱਡਣ ਲਈ ਅੱਗੇ ਨਸ਼ੇ ਦੀ ਮਾੜੀ ਆਦਤ ਦਾ ਸ਼ਿਕਾਰ ਹੋ ਚੁੱਕੇ ਵਿਅਕਤੀ-ਡਿਪਟੀ ਕਮਿਸ਼ਨਰ
Mon 18 Feb, 2019 0ਰਾਕੇਸ਼ ਬਾਵਾ,ਪਰਮਿੰਦਰ ਚੋਹਲਾ
ਤਰਨ ਤਾਰਨ 18 ਫਰਵਰੀ 2019
ਨਸ਼ੇ ਦੇ ਮੁਕੰਮਲ ਖਾਤਮੇ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬੜੀ ਸੁਹਿਰਦਤਾ ਨਾਲ ਜਾਗਰੂਕਤਾ ਮੁਹਿੰਮ ਨੂੰ ਚਲਾਇਆ ਜਾ ਰਿਹਾ ਹੈ, ਜਿਸ ਸਦਕਾ ਜ਼ਿਲ੍ਹੇ ਵਿੱਚ ਨਸ਼ੇ ਦੀ ਮਾੜੀ ਆਦਤ ਦਾ ਸ਼ਿਕਾਰ ਹੋ ਚੁੱਕੇ ਵਿਅਕਤੀ ਵੱਡੀ ਗਿਣਤੀ ਵਿੱਚ ਨਸ਼ਾ ਛੱਡਣ ਲਈ ਅੱਗੇ ਆ ਰਹੇ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਅੱਜ ਜ਼ਿਲ੍ਹਾ ਮਿਸ਼ਨ ਟੀਮ ਦੀ ਮੀਟਿੰਗ ਨੂੰ ਸੰਬੋਧਨ ਕਰਦਿਆ ਦਿੱਤੀ।ਇਸ ਮੌਕੇ ਉਹਨਾਂ ਸਬੰਧਿਤ ਸਿਵਲ ਤੇ ਪੁਲਿਸ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਨਸ਼ਾ ਵਿਰੋਧੀ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨਾ ਯਕੀਨੀ ਬਣਾਉਣ ਤਾਂ ਜੋ ਨਸ਼ੇ ਦੀ ਲਾਹਨਤ ਤੋਂ ਛੁਟਕਾਰਾ ਪਾਇਆ ਜਾ ਸਕੇ।
ਇਸ ਮੌਕੇ ‘ਤੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਸੰਦੀਪ ਰਿਸ਼ੀ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਪ੍ਰੋ. ਰਾਕੇਸ਼ ਕੁਮਾਰ, ਐੱਸ. ਡੀ. ਐਮ. ਤਰਨ ਤਾਰਨ ਸੁਰਿੰਦਰ ਸਿੰਘ, ਐੱਸ. ਪੀ. ਜਸਵੰਤ ਕੌਰ ਤੋਂ ਇਲਾਵਾ ਸਿਵਲ, ਪੁਲਿਸ ਅਤੇ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ ।
ਇਸ ਮੌਕੇ ‘ਤੇ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਨਸ਼ਾ ਰੋਕੂ ਮੁਹਿੰਮ ਤਹਿਤ ਜ਼ਿਲੇ ਵਿਚ ਡੈਪੋ ਪ੍ਰੋਗਰਾਮ ਨੂੰ ਸਫਲਤਾਪੂਰਵਕ ਲਾਗੂ ਕੀਤਾ ਜਾ ਰਿਹਾ ਹੈੈ ਅਤੇ ਜ਼ਿਲੇ ਵਿਚ ਹੁਣ ਤੱਕ 29658 ਡੈਪੋ ਵਲੰਟੀਅਰ ਰਜਿਸਟਰਡ ਕੀਤੇ ਗਏ ਅਤੇ ਨਸ਼ਾ ਰੋਕੂ ਨਿਰਗਾਨ ਕਮੇਟੀਆਂ ਬਣਾਈਆਂ ਗਈਆਂ ਹਨ ਜੋ ਕਿ ਪਿੰਡ ਪੱਧਰ ਤੇ ਜਾ ਕੇ ਲੋਕਾਂ ਨੂੰ ਨਸ਼ੇ ਵਿਰੁੱਧ ਲੋਕਾਂ ਨੂੰ ਜਾਗਰੂਕ ਕਰ ਰਹੀਆਂ ਹਨ।ਉਨਾਂ ਦੱਸਿਆ ਕਿ ਜ਼ਿਲੇ ਵਿਚ ਚੱਲ ਰਹੇ 10 ‘ਓਟ’ ਕੇਂਦਰਾਂ ਵਿਚ ਹੁਣ ਤੱਕ ਲਗਭਗ 17 ਹਜ਼ਾਰ ਤੋਂ ਵੱਧ ਮਰੀਜ਼ਾਂ ਨੂੰ ਰਜਿਸਟਰਡ ਕਰਕੇ ਉਹਨਾਂ ਦਾ ਇਲਾਜ ਮੁਫਤ ਕੀਤਾ ਜਾ ਰਿਹਾ ਹੈ ।
ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਰਾਜ ਵਿਚੋਂ ਨਸ਼ੇ ਨੂੰ ਖਤਮ ਕਰਨ ਲਈ ਡੈਪੋ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਇਸ ਪ੍ਰੋਗਰਾਮ ਤਹਿਤ ਆਮ ਲੋਕਾਂ ਦੇ ਸਹਿਯੋਗ ਨਾਲ ਜਨਤਾ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕੀਤਾ ਜਾ ਰਿਹਾ ਹੈ। ਉਹਨਾਂ ਦੱਸਿਆ ਕਿ ਇਸ ਪ੍ਰੋਗਰਾਮ ਦੇ ਸਾਰਥਿਕ ਨਤੀਜੇ ਸਾਹਮਣੇ ਆ ਰਹੇ ਹਨ।ਉਹਨਾਂ ਕਿਹਾ ਕਿ ਆਪਣੀ ਸਵੈ ਇੱਛਾ ਨਾਲ ਨਸ਼ਾ ਛੱਡਣ ਵਾਲੇ ਵਿਅਕਤੀਆਂ ਦਾ ਸਰਕਾਰ ਵਲੋਂ ‘ਓਟ’ ਕੇਂਦਰਾਂ ਵਿਚ ਮੁਫਤ ਇਲਾਜ ਕੀਤਾ ਜਾ ਰਿਹਾ ਹੈ ।ਉਹਨਾਂ ਸਬ-ਡਵੀਜ਼ਨਲ ਟੀਮ ਦੇ ਮੈਂਬਰਾਂ ਨੰੁ ਆਦੇਸ਼ ਦਿੱਤੇ ਕਿ ਉਹ ਆਪਣੇ-ਆਪਣੇ ਅਧਿਕਾਰ ਖੇਤਰ ਵਿੱਚ ਨਸ਼ੇ ਦੀ ਮਾੜੀ ਆਦਤ ਦਾ ਸ਼ਿਕਾਰ ਹੋ ਚੁੁੱਕੇ ਵਿਅਕਤੀਆਂ ਦੀ ਪਛਾਣ ਕਰਕੇ ਉਹਨਾਂ ਨੂੰ ਓਟ ਕੇਂਦਰਾਂ ਰਾਹੀਂ ਇਲਾਜ ਕਰਵਾਉਣ ਲਈ ਪ੍ਰੇਰਿਤ ਕਰਨ।
ਮੀਟਿੰਗ ਨੂੰ ਸੰਬੋਧਨ ਕਰਦਿਆ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਸ਼ਾ ਵਿਰੋਧੀ ਮੁਹਿੰਮ ਤਹਿਤ ਸ਼ੂਰੂ ਕੀਤੇ ਗਏ ਬੱਡੀ ਪ੍ਰੋਗਰਾਮ ਅਧੀਨ ਹੁਣ ਤੱਕ ਜ਼ਿਲ੍ਹੇ ਵਿੱਚ ਬੱਡੀ ਪੋਗਰਾਮ ਤਹਿਤ 23360 ਬੱਡੀ ਗਰੁੱਪ ਬਣਾਏ ਗਏ ਹਨ, ਜਿੰਨ੍ਹਾਂ ਵਿੱਚ 116800 ਸਕੂਲੀ ਵਿਦਿਆਰਥੀਆਂ ਨੂੰ ਕਵਰ ਕੀਤਾ ਗਿਆ ਹੈ ਅਤੇ 4258 ਸੀਨੀਅਰ ਬੱਡੀ ਹਨ।
Comments (0)
Facebook Comments (0)