
ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਦੀ ਪ੍ਰਗਤੀ ਦਾ ਜਾਇਜ਼ਾਂ ਲੈਣ ਲਈ ਡਿਪਟੀ ਕਮਿਸ਼ਨਰ ਵਲੋਂ ਜ਼ਿਲ੍ਹਾ ਅਧਿਕਾਰੀਆਂ ਨਾਲ ਵਿਸ਼ੇਸ ਮੀਟਿੰਗ
Wed 27 Feb, 2019 0
ਰਾਕੇਸ਼ ਬਾਵਾ , ਪਰਮਿੰਦਰ ਚੋਹਲਾ
ਤਰਨ ਤਾਰਨ 27 ਫਰਵਰੀ2019 :
ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਅਧੀਨ ਜ਼ਿਲਾ ਤਰਨ ਤਾਰਨ ਵਿਚ ਲਗਾਏ ਗਏ ਵੱਖ-ਵੱਖ ਕੈਂਪਾਂ ਦੌਰਾਨ ਪ੍ਰਾਪਤ ਅਰਜ਼ੀਆਂ ਵਿੱਚੋਂ ਹੁਣ ਤੱਕ 58687 ਯੋਗ ਲਾਭਪਾਤਰੀਆਂ ਨੂੰ ਵੱਖ-ਵੱਖ ਸਕੀਮਾਂ ਅਧੀਨ ਲਾਭ ਦਿੱਤਾ ਗਿਆ ਹੈ ਅਤੇ 10486 ਯੋਗ ਲਾਭਪਾਤਰੀਆਂ ਨੂੰ ਬਣਦਾ ਲਾਭ ਜਲਦੀ ਦਿੱਤਾ ਜਾ ਰਿਹਾ ਹੈ।ਇਹ ਜਾਣਕਾਰੀ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਅੱਜ ਇਸ ਸਕੀਮ ਦਾ ਜਾਇਜ਼ਾ ਲੈਣ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਗਈ ਵਿਸ਼ੇਸ ਮੀਟਿੰਗ ਦੌਰਾਨ ਦਿੱਤੀ।
ਇਸ ਮੌਕੇ ਤੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਸੰਦੀਪ ਰਿਸ਼ੀ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਪ੍ਰੋ. ਰਾਕੇਸ਼ ਕੁਮਾਰ, ਐੱਸ.ਡੀ.ਐਮ. ਤਰਨ ਤਾਰਨ ਸੁਰਿੰਦਰ ਸਿੰਘ, ਐਸ.ਡੀ.ਐਮ. ਪੱਟੀ ਅਨਮੋਲ ਸਿੰਘ ਧਾਲੀਵਾਲ, ਐਸ.ਡੀ.ਐਮ. ਕੁਲਪ੍ਰੀਤ ਸਿੰਘ, ਸਹਾਇਕ ਕਮਿਸ਼ਨਰ ਜਨਰਲ ਹਰਦੀਪ ਸਿੰਘ ਧਾਲੀਵਾਲ ਅਤੇ ਜ਼ਿਲ੍ਹਾ ਮਾਲ ਅਫ਼ਸਰ ਅਰਵਿੰਰਪਾਲ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ ।
ਉਹਨਾਂ ਦੱਸਿਆ ਕਿ ਇਹਨਾਂ ਕੈਂਪਾਂ ਦੌਰਾਨ ਜਨਵਰੀ, 2019 ਤੱਕ ਕੱੁਲ 165639 ਅਰਜ਼ੀਕਰਤਾਵਾਂ ਦੀਆਂ ਅਰਜ਼ੀਆਂ ਪ੍ਰਾਪਤ ਹੋਈਆਂ ਸਨ, ਜਿੰਨਾਂ ਵਿੱਚੋਂ 69173 ਲਾਭਪਾਤਰੀ ਯੋਗ ਪਾਏ ਗਏ ਹਨ।ਉਹਨਾਂ ਦੱਸਿਆ ਕਿ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਅਧੀਨ ਯੋਗ ਲਾਭਪਾਤਰੀਆਂ ਨੂੰ ਸਰਕਾਰੀ ਸਕੀਮਾਂ ਤਹਿਤ ਬਣਦੇ ਲਾਭ ਦੇਣਾ ਯਕੀਨੀ ਬਣਾਉੇਣ ਲਈ ਹਰ ਮਹੀਨੇ ਦੀ 20 ਤਰੀਕ ਨੂੰ ਜ਼ਿਲਾ ਪੱਧਰੀ ਮੈਗਾ ਕੈਂਪ ਇੰਨਡੋਰ ਸਟੇਡੀਅਮ ਤਰਨ ਤਾਰਨ ਵਿਖੇ ਲਗਾਇਆ ਜਾਵੇਗਾ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਅਧੀਨ ਲਗਾਏ ਜਾਣ ਵਾਲੇ ਕੈਂਪਾਂ ਦੌਰਾਨ ਪ੍ਰਧਾਨ ਮੰਤਰੀ ਅਵਾਸ ਯੋਜਨਾ ਤਹਿਤ ਯੋਗ ਲਾਭਪਾਤਰੀਆਂ ਨੂੰ 5 ਮਰਲੇ ਦੇ ਪਲਾਟ ਸਕੀਮ, ਵਿਭਿੰਨ ਪੈਨਸ਼ਨ ਸਕੀਮਾਂ, ਵਿਭਿੰਨ ਵਿੱਤੀ ਸਹਾਇਤਾ, ਆਟਾ ਦਾਲ ਸਕੀਮ, ਨਗਦ ਸਹਾਇਤਾ, ਸਵੱਛ ਭਾਰਤ ਮਿਸ਼ਨ ਪੇਂਡੂ, ਵਾਟਰ ਸਪਲਾਈ ਸਕੀਮ, ਮਗਨਰੇਗਾ, ਹੁਨਰ ਵਿਕਾਸ ਸਹਾਇਤਾ ਘਰ-ਘਰ ਰੋਜ਼ਗਾਰ, ਅਨੁਸੂਚਿਤ ਜਾਤੀ ਅਤੇ ਘੱਟ ਗਿਣਤੀ ਲਈ ਵਜ਼ੀਫੇ, ਅਸ਼ੀਰਵਾਦ ਸਕੀਮ, ਐਸ.ਸੀ. ਬੀ.ਸੀ. ਘੱਟ ਗਿਣਤੀ ਲਈ ਕਰਜ਼ੇ, ਸਰਵ ਸਿੱਖਿਆ ਅਭਿਆਨ ਅਤੇ ਦੁਰਘਟਨਾ ਕਾਰਨ ਮੌਤ ਜਾਂ ਸੱਟ ਦੀ ਸਥਿਤੀ ਕੁਦਰਤੀ ਆਫ਼ਤਾਂ ਆਦਿ ਵੱਖ-ਵੱਖ ਸਕੀਮਾਂ ਦੇ ਯੋਗ ਲਾਭਪਾਤਰੀਆਂ ਦੇ ਫਾਰਮ ਭਰੇ ਜਾਂਦੇ ਹਨ ।
ਉਹਨਾਂ ਦੱਸਿਆ ਕਿ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਕੈਂਪ ਲਗਾਉਣ ਦਾ ਮੁੱਖ ਉਦੇਸ਼ ਉਹਨਾਂ ਸਾਰਿਆਂ ਯੋਗ ਲਾਭਪਾਤਰੀਆਂ ਤੱਕ ਲਾਭ ਪਹੁੰਚਾਉਣਾ ਹੈ ਜਿਹੜੇ ਲੋਕ ਹੁਣ ਤੱਕ ਇਹਨਾਂ ਸਕੀਮਾਂ ਦੇ ਲਾਭਾਂ ਤੋਂ ਵਾਂਝੇ ਰਹਿ ਗਏ ਹਨ । ਇਸ ਸਕੀਮ ਦਾ ਟੀਚਾ ਅਜਿਹੇ ਲੋਕਾਂ ਦੀ ਪਹਿਚਾਣ ਕਰਨਾ ਅਤੇ ਇਹ ਸੁਨਿਸ਼ਸਿਤ ਕਰਨਾ ਹੈ ਕਿ ਵੱਖ-ਵੱਖ ਸਰਕਾਰੀ ਸਕੀਮਾਂ ਅਤੇ ਪ੍ਰੋਗਰਾਮਾਂ ਅਧੀਨ ਬਣਦੇ ਲਾਭ ਯੋਗ ਲਾਭਪਾਤਰੀਆਂ ਨੂੰ ਮਿਲ ਸਕਣ ।
Comments (0)
Facebook Comments (0)