ਪੰਜਾਬ ਦਾ ਕੋਈ ਵੀ ਪਿੰਡ ਸਹੂਲਤਾਂ ਤੋਂ ਵਾਂਝਾ ਨਹੀਂ ਰਹੇਗਾ : ਗੁਰਮਹਾਂਬੀਰ ਸਿੰਘ ਸੰਧੂ ਸਰਹਾਲੀ

ਪੰਜਾਬ ਦਾ ਕੋਈ ਵੀ ਪਿੰਡ ਸਹੂਲਤਾਂ ਤੋਂ ਵਾਂਝਾ ਨਹੀਂ ਰਹੇਗਾ : ਗੁਰਮਹਾਂਬੀਰ ਸਿੰਘ ਸੰਧੂ ਸਰਹਾਲੀ

ਚੋਹਲਾ ਸਾਹਿਬ 12 ਜੂਨ (ਰਾਕੇਸ਼ ਬਾਵਾ,ਪਰਮਿੰਦਰ ਚੋਹਲਾ)

ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਦੀ ਅਗਵਾਈ ਹੇਠ ਕਾਂਗਰਸ ਸਰਕਾਰ ਆਉਣ ਤੇ ਸਮੁੱਚੇ ਸੂਬੇ ਅੰਦਰ ਵਿਕਾਸ ਕੰਮਾਂ ਦੀ ਸ਼ੁਰੂਆਤ ਹੋਈ ਹੈ। ਜਿਸ ਤਹਿਤ ਖਡੂਰ ਸਾਹਿਬ ਹਲਕੇ ਦੇ ਵੱਖ-ਵੱਖ ਪਿੰਡਾਂ ਅੰਦਰ ਵੀ ਵਿਧਾਇਕ ਰਮਨਜੀਤ ਸਿੰਘ ਸਿੱਕੀ ਦੀ ਅਗਵਾਈ ਹੇਠ ਵਿਕਾਸ ਦੇ ਕੰਮ ਹੋ ਰਹੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਾਬਕਾ ਚੇਅਰਮੈਨ ਗੁਰਮਹਾਂਬੀਰ ਸਿੰਘ ਸੰਧੂ ਸਰਹਾਲੀ (ਹਲਕਾ ਇੰਚਾਰਜ) ਨੇ ਪਿੰਡ ਘੜਕਾ ਦੀ ਫ਼ਿਰਨੀ ਦਾ ਕੰਮ ਸ਼ੁਰੂ ਕਰਵਾਉਣ ਮੌਕੇ ਕੀਤਾ। ਸੰਧੂ ਨੇ ਕਿਹਾ ਕਿ ਕਾਂਗਰਸ ਸਰਕਾਰ ਆਉਣ ਨਾਲ ਲੋਕਾਂ ਨੂੰ ਰਾਹਤ ਤੇ ਸਹੂਲਤਾਂ ਮਿਲ ਰਹੀਆਂ ਹਨ। ਪਿਛਲੀ ਅਕਾਲੀ–ਭਾਜਪਾ ਸਰਕਾਰ ਵੇਲੇ ਲੋਕ ਸਹੂਲਤਾਂ ਨੂੰ ਤਰਸਦੇ ਰਹੇ ਪਰ ਅਕਾਲੀਆਂ ਸਹੂਲਤਾਂ ਦੇਣ ਦੀ ਬਜਾਏ ਲੋਕਾਂ ਨੂੰ ਦੋਹੀਂ ਹੱਥੀਂ ਲੁੱਟਿਆ ਹੈ ਪਰ ਹੁਣ ਕਾਂਗਰਸ ਸਰਕਾਰ ਗਰੀਬਾਂ ਨੂੰ ਸਹੂਲਤਾਂ ਉਨ੍ਹਾਂ ਦੇ ਦੁਆਰ ਤੇ ਜਾ ਕਿ ਪ੍ਰਦਾਨ ਕਰ ਰਹੀ ਹੈ। ਉਹ ਵੀ ਮਾਣ-ਸਨਮਾਣ ਨਾਲ। ਉਨ੍ਹਾਂ ਕਿਹਾ ਕਿ ਹਲਕੇ ਦਾ ਕੋਈ ਵੀ ਪਿੰਡ ਸਹੂਲਤਾਂ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ ਅਤੇ ਚੱਲ ਰਹੇ ਕਾਰਜਾਂ ਸਬੰਧੀ ਕਿਸੇ ਵੀ ਕਿਸਮ ਦਾ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਮੌਕੇ ਸੁਖਵਿੰਦਰ ਸਿੰਘ ਸ਼ਾਹ, ਪੂਰਨ ਸਿੰਘ, ਨਛੱਤਰ ਸਿੰਘ, ਮੇਜਰ ਸਿੰਘ, ਬਲਦੇਵ ਸਿੰਘ, ਮਨਦੀਪ ਸਿੰਘ, ਦਵਿੰਦਰ ਸਿੰਘ, ਸਤਨਾਮ ਸਿੰਘ ਸ਼ਾਹ ਅਤੇ ਪਿੰਡ ਵਾਸੀ ਹਾਜ਼ਿਰ ਸਨ।