ਅੰਗਹੀਣ ਵਿਆਕਤੀਆਂ ਨੇ ਮੰਗਾਂ ਸਬੰਧੀ ਡਿਪਟੀ ਕਮਿਸ਼ਨਰ ਨੂੰ ਦਿੱਤਾ ਮੰਗ ਪੱਤਰ।
Fri 14 May, 2021 0ਚੋਹਲਾ ਸਾਹਿਬ 14 ਮਈ (ਰਾਕੇਸ਼ ਬਾਵਾ,ਪਰਮਿੰਦਰ ਚੋਹਲਾ)
ਸ਼ਹੀਦ ਬਾਬਾ ਦੀਪ ਸਿੰਘ ਅੰਗਹੀਣ ਐਸੋਸੀਏਸ਼ਨ ਪੰਜਾਬ ਵੱਲੋਂ ਡਿਪਟੀ ਕਮਿਸ਼ਨਰ ਤਰਨ ਤਾਰਨ ਨਾਲ ਮੀਟਿੰਗ ਕਰਕੇ ਮੁੱਖ ਮੰਤਰੀ ਦੇ ਨਾਂਅ ਤੇ ਮੰਗ ਪੱਤਰ ਦਿੱਤਾ ਗਿਆ ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸ਼ਹੀਦ ਬਾਬਾ ਦੀਪ ਸਿੰਘ ਅੰਗਹੀਣ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਗੁਰਮੀਤ ਸਿੰਘ ਨੇ ਦੱਸਿਆ ਕਿ ਅੰਗਹੀਣ ਵਿਆਕਤੀਆਂ ਨੂੰ ਆ ਰਹੀਆਂ ਭਾਰੀ ਮੁਸ਼ਕਲਾ,ਉਹਨਾਂ ਮੁਸ਼ਕਲਾ ਦੇ ਜਲਦ ਨਿਪਟਾਰੇ ਅਤੇ ਭਖਦੀਆਂ ਮੰਗਾਂ ਸਬੰਧੀ ਮਾਨਯੋਗ ਡਿਪਟੀ ਕਮਿਸ਼ਨਰ ਤਰਨ ਤਾਰਨ ਕੁਲਵੰਤ ਸਿੰਘ ਨੂੰ ਮਾਨਯੋਗ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਨਾਮ ਪਰ ਮੰਗ ਪੱਤਰ ਸੌਂਪਿਆ ਗਿਆ ਹੈ।ਉਹਨਾਂ ਦੱਸਿਆ ਕਿ ਮੰਗ ਵਿੱਚ ਮੰਗਾਂ ਰੱਖਦੇ ਹੋਇਆ ਲਿਖਿਆ ਗਿਆ ਕਿ ਅੰਗਹੀਣ ਵਿਅਕਤੀਆਂ ਇਕ ਕੈਂਪ ਲਗਾ ਕੇ ਬੈਕਲਾਗ ਸਿੱਧੀ ਭਰਤੀ ਰਾਹੀਂ ਭਰਿਆ ਜਾਵੇ ਅਤੇ ਅੰਗਹੀਣ ਪੈਨਸ਼ਨ 5000ਰੁ/ ਮਹੀਨਾ ਕੀਤੀ ਜਾਵੇ ਤਾਂ ਜ਼ੋ ਉਹ ਆਪਣੀਆਂ ਜਰੂਰਤਾਂ ਦੀ ਪੂਰਤੀ ਕਰ ਸਕਣ।ਉਹਨਾਂ ਮੰਗ ਕੀਤੀ ਕਿ ਅੰਗਹੀਣ ਵਿਅਕਤੀਆਂ ਨੂੰ 10ਲੀਟਰ ਪੈਟਰੋਲ 10ਲੀਟਰ ਡੀਜ਼ਲ ਫ਼੍ਰੀ ਪ੍ਰਤੀ ਮਹੀਨਾ ਦਿੱਤਾ ਜਾਵੇ ਅਤੇ ਅੰਗਹੀਣ ਵਿਆਕਤੀਆਂ ਨੂੰ ਗਰੀਬੀ ਰੇਖਾ ਤੋਂ ਹੇਠਾਂ ਬੀ ਪੀ ਐੱਲ ਕੋਟੇ ਵਿਚ ਸ਼ਾਮਿਲ ਕਰਕੇ ਐਕਟ 2016 ਲਾਗੂ ਕਰਨ ਅਤੇ ਬਣਦੇ ਹੱਕ ਜਲਦੀ ਦੇਣ ਦੀ ਮੰਗ ਕੀਤੀ ਗਈ ।ਉਹਨਾਂ ਕਿਹਾ ਕਿ ਜੇਕਰ ਸਰਕਾਰ ਨੇ ਅੰਗਹੀਣਾਂ ਵੱਲ ਧਿਆਨ ਨਾ ਦਿੱਤਾ ਤਾਂ ਅੰਗਹੀਣਾਂ ਵੱਲੋਂ 2022 ਵਿਚ ਸਖ਼ਤ ਵਿਰੋਧ ਕੀਤਾ ਜਾਵੇਗਾ ਇਸ ਮੌਕੇ ਪੰਜਾਬ ਦੇ ਪ੍ਰਧਾਨ ਗੁਰਮੀਤ ਸਿੰਘ ਛੀਨਾ ,ਸੀਨੀਅਰ ਮੀਤ ਪ੍ਰਧਾਨ ਲਖਵਿੰਦਰ ਸਿੰਘ ਚੰਬਾ, ਮੀਤ ਪ੍ਰਧਾਨ ਹਰਦੇਵ ਸਿੰਘ ਮਾਹਲਾ ,ਜਸਵਿੰਦਰ ਸਿੰਘ ਢਿੱਲੋਂ ,ਹਰਜਿੰਦਰ ਸਿੰਘ, ਹਰਪ੍ਰੀਤ ਸਿੰਘ ਬਾਠ, ਕਸ਼ਮੀਰ ਸਿੰਘ ,ਸਤਨਾਮ ਸਿੰਘ ਆਦਿ ਹਾਜ਼ਰ ਸਨ।
Comments (0)
Facebook Comments (0)