ਲੋਕ ਸਭਾ ਚੋਣਾਂ ਦੌਰਾਨ ਜ਼ਿਲ੍ਹੇ ਵਿੱਚ ਅਦਰਸ਼ ਚੋਣ ਜ਼ਾਬਤੇ ਨੂੰ ਇੰਨ-ਬਿੰਨ ਲਾਗੂ ਕੀਤਾ ਜਾਵੇਗਾ-ਜ਼ਿਲ੍ਹਾ ਚੋਣ ਅਫ਼ਸਰ
Mon 11 Mar, 2019 0ਰਾਕੇਸ਼ ਬਾਵਾ ,ਪਰਮਿੰਦਰ ਚੋਹਲਾ
ਤਰਨ ਤਾਰਨ, 11 ਮਾਰਚ 2019 :
ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲਾ ਪ੍ਰਸ਼ਾਸਨ ਨਿਰਪੱਖ ਤੇ ਪਾਰਦਰਸ਼ੀ ਢੰਗ ਨਾਲ ਚੋਣਾਂ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।ਜ਼ਿਲ੍ਹਾ ਅਧਿਕਾਰੀਆਂ ਨਾਲ ਕੀਤੀ ਗਈ ਵਿਸ਼ੇਸ ਮੀਟਿੰਗ ਦੌਰਾਨ ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਕਰਦੇ ਹੋਏ ਜ਼ਿਲਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਕਿਹਾ ਕਿ ਜ਼ਿਲੇ ਵਿੱਚ ਅਦਰਸ਼ ਚੋਣ ਜ਼ਾਬਤੇ ਨੂੰ ਇੰਨ-ਬਿੰਨ ਲਾਗੂ ਕੀਤਾ ਜਾਵੇਗਾ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਸੰਦੀਪ ਰਿਸ਼ੀ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਪ੍ਰੋ. ਰਾਕੇਸ਼ ਕੁਮਾਰ, ਐੱਸ. ਡੀ. ਐੱਮ. ਤਰਨ ਤਾਰਨ ਸ੍ਰੀ ਸੁਰਿੰਦਰ ਸਿੰਘ, ਐੱਸ. ਡੀ. ਐੱਮ. ਪੱਟੀ ਸ੍ਰੀ ਅਨਮੋਲ ਸਿੰਘ ਧਾਲੀਵਾਲ, ਐੱਸ. ਡੀ. ਐੱਮ. ਖਡੂਰ ਸਾਹਿਬ ਸ੍ਰੀ ਕੁਲਪ੍ਰੀਤ ਸਿੰਘ, ਐੱਸ. ਪੀ. ਹੈੱਡ ਕੁਆਟਰ ਸ੍ਰੀ ਗੌਰਵ ਤੂਰਾ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀ ਦਵਿੰਦਰ ਕੁਮਾਰ, ਸਹਾਇਕ ਕਮਿਸ਼ਨਰ ਜਨਰਲ ਸ੍ਰੀ ਹਰਦੀਪ ਸਿੰਘ ਧਾਲੀਵਾਲ ਤੋਂ ਇਲਾਵਾ ਸਮੂਹ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਉਹਨਾਂ ਕਿਹਾ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਅੱਜ ਉਹਨਾਂ ਕਿਹਾ ਕਿ ਚੋਣ ਜ਼ਾਬਤੇ ਦੀ ਇੰਨ-ਬਿੰਨ ਪਾਲਣਾ ਕਰਵਾਉਣ ਲਈ ਜ਼ਿਲਾ ਪ੍ਰਸ਼ਾਸਨ ਵੱਲੋਂ ਲੋੜੀਂਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।ਚੋਣ ਪ੍ਰਕਿਰਿਆ ਦੌਰਾਨ ਜ਼ਿਲੇ ਵਿੱਚ ਅਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਇਸ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਬਣਦੀਆਂ ਧਾਰਾਵਾਂ ਤਹਿਤ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।ਉਹਨਾਂ ਦੱਸਿਆ ਕਿ ਚੋਣ ਜ਼ਾਬਤੇ ਨੂੰ ਮੁਕੰਮਲ ਰੂਪ ਵਿੱਚ ਲਾਗੂ ਕਰਨ ਲਈ ਜ਼ਿਲਾ ਪ੍ਰਸ਼ਾਸਨ ਵੱਲ਼ੋਂ ਫਲਾਇੰਗ ਸੂਕਐੱਡ ਟੀਮਾਂ, ਸਟੇਟਿਕਸ ਸਰਵੀਲੈਂਸ ਟੀਮਾਂ, ਵੀਡੀਓ ਵਿਊਇੰਗ ਟੀਮਾਂ, ਵੀਡੀਓ ਸਰਵੀਲੈਂਸ ਟੀਮਾਂ ਅਤੇ ਅਕਾਂਊਟਿੰਗ ਟੀਮਾਂ ਦਾ ਗਠਨ ਕੀਤਾ ਗਿਆ ਹੈ।
ਉਹਨਾਂ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਚੋਣ ਜ਼ਾਬਤਾ ਲਾਗੂ ਹੋਣ ਤੋਂ ਪਹਿਲਾ ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਸਬੰਧੀ ਵਿਸਥਾਰ ਪੂਰਵਕ ਰਿਪੋਰਟ ਤੁਰੰਤ ਡਿਪਟੀ ਕਮਿਸ਼ਨਰ ਦਫ਼ਤਰ ਨੂੰ ਭੇਜੀ ਜਾਵੇ ਅਤੇ ਚੋਣ ਜ਼ਾਬਤੇ ਦੌਰਾਨ ਕੋਈ ਵੀ ਨਵਾਂ ਕੰਮ ਸ਼ੁਰੂ ਨਾ ਕੀਤਾ ਜਾਵੇ।ਉਹਨਾਂ ਕਿਹਾ ਕਿ ਅਧਿਕਾਰੀ ਇਹ ਯਕੀਨੀ ਬਣਾਉਣ ਕਿ ਜ਼ਾਬਤੇ ਦੌਰਾਨ ਕਿਸੇ ਵੀ ਸਰਕਾਰੀ ਇਮਾਰਤ ਜਾਂ ਦਫ਼ਤਰ ਨੂੰ ਚੋਣ ਪ੍ਰਚਾਰ ਲਈ ਨਾ ਵਰਤਿਆ ਜਾ ਸਕੇ ਅਤੇ ਕਿਸੇ ਵੀ ਤਰ੍ਹਾਂ ਦਾ ਪੋਸਟਰ, ਬੈਨਰ ਜਾਂ ਝੰਡਾ ਆਦਿ ਨਾ ਲੱਗਾ ਹੋਵੇ।
ਉਹਨਾਂ ਕਿਹਾ ਕਿ ਚੋਣ ਜ਼ਾਬਤੇ ਦੌਰਾਨ ਰਾਤ 10 ਵਜੇ ਤੋਂ ਸਵੇਰ 6 ਵਜੇ ਤੱਕ ਲਾਊਡ ਸਪੀਕਰ ਵਜਾਉਣ ‘ਤੇ ਮਨਾਹੀ ਹੋਵੇਗੀ।ਚੋਣਾਂ ਸਬੰਧੀ ਕਿਸੇ ਵੀ ਸ਼ਿਕਾਇਤ ਜਾਂ ਸੁਝਾਅ ਲਈ ਟੋਲ ਫਰੀ ਨੰਬਰ 1950 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।
Comments (0)
Facebook Comments (0)