
ਠੰਢ ਨੇ ਕੀਤਾ ਬੁਰਾ ਹਾਲ, ਲੁਧਿਆਣਾ 'ਚ ਹੋ ਚੁੱਕੀਆਂ ਹਨ 8 ਮੌਤਾਂ
Wed 25 Dec, 2019 0
ਕੜਾਕੇ ਦੀ ਪੈ ਰਹੀ ਸਰਦੀ ਨੇ ਪੰਜਾਬ ਤੇ ਹਰਿਆਣਾ ਵਾਸੀਆਂ ਨੂੰ ਠਾਰ ਕੇ ਰੱਖ ਦਿੱਤਾ ਹੈ। ਹਰਿਆਣਾ ਸਰਕਾਰ ਦੇ ਸਿੱਖਿਆ ਵਿਭਾਗ ਵਲੋਂ ਭਲਕੇ ਪ੍ਰਾਈਵੇਟ ਤੇ ਸਰਕਾਰੀ ਸਕੂਲਾਂ ਵਿਚ ਸਖਤੀ ਨਾਲ ਛੁੱਟੀ ਕਰਨ ਦਾ ਐਲਾਨ ਕੀਤਾ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਸਖਤ ਸਰਦੀ ਦੇ ਅਜਿਹੇ ਹਾਲਾਤ ਅਗਲੇ ਦੋ ਦਿਨਾਂ ਤੱਕ ਰਹਿਣਗੇ। ਉੱਥੇ ਹੀ, ਫਰੀਦਕੋਟ ਪੰਜਾਬ ਦਾ ਸਭ ਤੋਂ ਠੰਢਾ ਇਲਾਕਾ ਰਿਹਾ। ਜਿੱਥੇ ਤਾਪਮਾਨ 4.6 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ। ਲੁਧਿਆਣਾ, ਜਲੰਧਰ, ਅੰਮ੍ਰਿਤਸਰ, ਬਠਿੰਡਾ ਸਮੇਤ ਪੰਜਾਬ ਦੇ ਹਰ ਜ਼ਿਲ੍ਹੇ 'ਚ ਕੜਾਕੇ ਦੀ ਠੰਢ ਪੈ ਰਹੀ ਹੈ। ਚੰਡੀਗੜ੍ਹ ਦਾ ਵੀ ਇਹੀ ਹਾਲ ਹੈ। ਕੁੱਝ ਲੋਕਾਂ ਦਾ ਮੰਨਣਾ ਹੈ ਕਿ ਅਜਿਹੀ ਸਰਦੀ ਕਾਫੀ ਸਾਲਾਂ ਬਾਅਦ ਪੈ ਰਹੀ ਹੈ। ਉੱਥੇ ਹੀ, ਲੁਧਿਆਣਾ ਵਿਚ ਠੰਢ ਕਾਰਨ ਹੁਣ ਤੱਕ 8 ਲੋਕਾਂ ਦੀ ਮੌਤ ਹੋ ਚੁੱਕੀ ਹੈ।
Comments (0)
Facebook Comments (0)