
ਭਾਰਤ-ਪਾਕਿ ਵਿਚਾਲੇ ਸਰਹੱਦੀ ਤਣਾਅ ਦੇ ਬਾਵਜੂਦ ਸ਼੍ਰੋਮਣੀ ਕਮੇਟੀ ਨੇ ਸਿੱਖ ਸ਼ਰਧਾਲੂਆਂ ਦੇ ਜਥੇ ਪਾਕਿਸਤਾਨ ਭੇਜਣ ਦੀ ਤਿਆਰੀ ਕੀਤੀ ਸ਼ੁਰੂ
Sun 17 Mar, 2019 0
ਸੰਦੀਪ ਸਿੱਧੂ
ਚੰਡੀਗੜ੍ਹ 17 ਮਾਰਚ 2019:
ਭਾਰਤ-ਪਾਕਿ ਵਿਚਾਲੇ ਸਰਹੱਦੀ ਤਣਾਅ ਦੇ ਬਾਵਜੂਦ ਸ਼੍ਰੋਮਣੀ ਕਮੇਟੀ ਨੇ ਸਿੱਖ ਸ਼ਰਧਾਲੂਆਂ ਦੇ ਜਥੇ ਪਾਕਿਸਤਾਨ ਭੇਜਣ ਦੀ ਤਿਆਰੀ ਸ਼ੁਰੂ ਕਰ ਦਿਤੀ ਹੈ। ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਨੂੰ ਮਨਾਉਣ ਅਤੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਜੂਨ ਵਿਚ ਪਾਕਿਸਤਾਨ ਸਥਿਤ ਗੁਰਧਾਮਾਂ ਦੀ ਯਾਤਰਾ ਵਾਸਤੇ ਜਾਣ ਦੇ ਚਾਹਵਾਨ ਸ਼ਰਧਾਲੂਆਂ ਨੂੰ ਸ਼੍ਰੋਮਣੀ ਕਮੇਟੀ ਨੇ ਅਪਣੇ ਪਾਸਪੋਰਟ ਜਮ੍ਹਾਂ ਕਰਵਾਉਣ ਲਈ ਕਿਹਾ ਹੈ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਵਲੋਂ ਵਿਸਾਖੀ ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੀ ਯਾਤਰਾ ਲਈ ਸ਼ਰਧਾਲੂਆਂ ਕੋਲੋਂ ਪਾਸਪੋਰਟ ਲਏ ਜਾ ਚੁੱਕੇ ਹਨ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵਲੋਂ ਸਿੱਖ ਸ਼ਰਧਾਲੂਆਂ ਦੇ ਜਥੇ ਗੁਰਪੁਰਬ ਮੌਕੇ ਪਾਕਿਸਤਾਨ ਭੇਜਣ ਲਈ ਤਿਆਰੀ ਸ਼ੁਰੂ ਕੀਤੀ ਗਈ ਹੈ।
ਪੰਜਵੇਂ ਪਾਤਸ਼ਾਹ ਦੇ ਸ਼ਹੀਦੀ ਦਿਹਾੜੇ ਅਤੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਾਣ ਦੇ ਇੱਛੁਕ ਸ਼ਰਧਾਲੂਆਂ ਕੋਲੋਂ 25 ਮਾਰਚ ਤੱਕ ਪਾਸਪੋਰਟ ਮੰਗੇ ਗਏ ਹਨ। ਸ਼ਰਧਾਲੂਆਂ ਨੂੰ ਪਾਸਪੋਰਟ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਭੇਜਣ ਦੀ ਅਪੀਲ ਕੀਤੀ ਗਈ ਹੈ।
Comments (0)
Facebook Comments (0)