ਪੀਐਨਬੀ ਘੁਟਾਲੇ ਦੇ ਦੋਸ਼ੀ ਨੀਰਵ ਮੋਦੀ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟੀ ਜਾਰੀ

ਪੀਐਨਬੀ ਘੁਟਾਲੇ ਦੇ ਦੋਸ਼ੀ ਨੀਰਵ ਮੋਦੀ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟੀ ਜਾਰੀ

ਲੰਡਨ/ਨਵੀਂ ਦਿੱਲੀ, 19 ਮਾਰਚ:  ਲੰਡਨ ਦੀ ਇਕ ਅਦਾਲਤ ਨੇ ਭਗੌੜੇ ਅਤੇ ਪੀਐਨਬੀ ਘੁਟਾਲੇ ਦੇ ਮੁੱਖ ਮੁਲਜ਼ਮ ਹੀਰਾ ਕਾਰੋਬਾਰੀ ਨੀਰਵ ਮੋਦੀ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟੀ ਜਾਰੀ ਕੀਤੇ ਹਨ। ਭਾਰਤ ਦੇ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਮੋਦੀ ਨੂੰ ਕਾਲੇ ਧਨ ਨੂੰ ਸਫੇਦ ਕਰਨ ਦੇ ਇਕ ਕੇਸ ਵਿੱਚ ਭਾਰਤ ਹਵਾਲੇ ਕਰਨ ਦੀ ਅਪੀਲ ਕੀਤੀ ਸੀ।
ਵੈਸਟਮਿੰਸਟਰ ਅਦਾਲਤ ਨੇ ਭਾਰਤ ਨੂੰ ਸੂਚਿਤ ਕੀਤਾ ਸੀ ਕਿ ਉਸ ਨੂੰ ਜਲਦੀ ਹੀ ਰਸਮੀ ਤੌਰ ਤੇ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਇਹ ਵਾਰੰਟ ਕੁਝ ਦਿਨ ਪਹਿਲਾਂ ਜਾਰੀ ਕੀਤਾ ਗਿਆ ਸੀ ਤੇ ਇਸ ਸਬੰਧੀ ਈਡੀ ਨੂੰ ਸੂਚਿਤ ਕਰ ਦਿੱਤਾ ਗਿਆ ਹੈ।