ਸ਼ਤਾਬਦੀ ਵਰੇ ਨੂੰ ਸਮਰਪਿਤ ਇਨਕਲਾਬੀ ਸਭਿਆਚਾਰਕ ਪ੍ਰੋਗਰਾਮ ਕਰਵਾਇਆ
Fri 22 Mar, 2019 0ਗੋਇੰਦਵਾਲ ਸਾਹਿਬ 21 ਮਾਰਚ
ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਪੰਜਾਬ ਅਤੇ ਪੰਜਾਬ ਸਟੂਡੈਂਟਸ ਫੈਡਰੇਸ਼ਨ ਵੱਲੋਂ ਜਲਿਆਂ ਵਾਲੇ ਬਾਗ ਦੇ ਸ਼ਹੀਦਾਂ ਦੀ ਸ਼ਤਾਬਦੀ ਵਰੇ ਨੂੰ ਸਮਰਪਿਤ 11 ਮਾਰਚ ਹੁਸੈਨੀਵਾਲਾ ਤੋਂ ਜੋ ਜਥਾ ਮਾਰਚ ਅਰੰਭ ਕੀਤਾ ਗਿਆ ਸੀ ਅੱਜ ਇਹ ਜਥਾ ਸਭਾ ਦੇ ਸੂਬਾਈ ਪ੍ਰਧਾਨ ਮਨਦੀਪ ਰਤੀਆ, ਮੱਖਣ ਸੰਗਰਾਮੀ, ਸੁਲੱਖਣ ਸਿੰਘ ਤੁੜ, ਨਿਰਭੈ ਰਤੀਆ ਦੀ ਅਗਵਾਈ ਹੇਠ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਪੁੱਜਾ। ਇਸ ਮੌਕੇ ਯੂਨਿਟ ਗੋਇੰਦਵਾਲ ਸਾਹਿਬ ਵਲੋਂ 23 ਮਾਰਚ ਦੇ ਸ਼ਹੀਦ ਸ਼ਹੀਦੇ ਆਜਮ ਭਗਤ ਸਿੰਘ, ਰਾਜਗੁਰੂ, ਸੁਖਦੇਵ ਅਤੇ ਜਲਿਆਂ ਵਾਲੇ ਬਾਗ ਦੇ ਸ਼ਹੀਦਾਂ ਦੀ ਸ਼ਹਾਦਤ ਦੇ ਸ਼ਤਾਬਦੀ ਵਰੇ ਨੂੰ ਸਮਰਪਿਤ ਇਨਕਲਾਬੀ ਸਭਿਆਚਾਰਕ ਪ੍ਰੋਗਰਾਮ ਕਰਵਾਇਆ ਗਿਆ ਜਿਸ ਵਿਚ ਪੰਜਾਬ ਦੇ ਉਘੇ ਲੋਕ ਗਾਇਕ ਜਗਸੀਰ ਸਿੰਘ ਜੀਦਾ ਨੇ ਆਪਣੇ ਗੀਤਾਂ ਅਤੇ ਵਿਅੰਗ ਮਈ ਬੋਲੀਆਂ ਨਾਲ ਦਰਸ਼ਕਾਂ ਦਾ ਭਰਪੂਰ ਮਨੋਰੰਜਨ ਕੀਤਾ। ਇਸ ਮੌਕੇ ਰੈੱਡ ਆਰਟ ਦੀ ਟੀਮ ਵਲੋਂ ਸਿੱਖਿਆ ਅਤੇ ਨਸ਼ਿਆਂ ਵਿਸ਼ੇ ਤੇ ਨੁੱਕੜ ਨਾਟਕ ਪੇਸ਼ ਕੀਤੇ ਗਏ। ਇਸ ਮੌਕੇ ਜੁੜੇ ਇਕੱਠ ਨੂੰ ਸੰਬੋਧਨ ਕਰਦਿਆਂ ਸਭਾ ਦੇ ਸੂਬਾਈ ਪ੍ਰਧਾਨ ਮਨਦੀਪ ਰਤੀਆ, ਜਮਹੂਰੀ ਕਿਸਾਨ ਸਭਾ ਦੇ ਸੂਬਾਈ ਆਗੂ ਪ੍ਰਗਟ ਸਿੰਘ ਜਾਮਾਰਾਏ ਨੇ ਕਿਹਾ ਕਿ ਸਾਡੇ ਦੇਸ਼ ਦੇ ਸ਼ਹੀਦਾਂ ਨੇ ਜਿਸ ਤਰ੍ਹਾਂ ਦੀ ਅਜ਼ਾਦੀ ਦਾ ਸੁਪਨਾ ਦੇਖਿਆ ਸੀ ਉਹ ਅੱਜ ਵੀ ਅਧੂਰਾ ਹੈ ਦੇਸ਼ ਤੇ ਰਾਜ ਕਰਦੀਆਂ ਆ ਰਹੀਆਂ ਧਿਰਾਂ ਨਿੱਜੀਕਰਨ, ਉਦਾਰੀਕਰਨ ਅਤੇ ਸੰਸਾਰੀਕਰਨ ਦੀਆਂ ਨੀਤੀਆਂ ਰਾਹੀਂ ਦੇਸ਼ ਦੇ ਕੁਦਰਤੀ ਵਸੀਲਿਆਂ ਅਤੇ ਜਨਤਕ ਜਾਇਦਾਦਾਂ ਕਾਰਪੋਰੇਟ ਘਰਾਣਿਆਂ ਨੂੰ ਕੌਡੀਆਂ ਦੇ ਭਾਅ ਵੇਚੀਆਂ ਜਾ ਰਹੀਆਂ ਹਨ ਉਹਨਾਂ ਕਿਹਾ ਕਿ ਸਰਕਾਰ ਨੇ ਲੋਕਾਂ ਨੂੰ ਵਿੱਦਿਆ, ਇਲਾਜ਼, ਰੁਜ਼ਗਾਰ ਆਦਿ ਦੇਣ ਤੋਂ ਆਪਣਾ ਹੱਥ ਪਿੱਛੇ ਖਿੱਚ ਲਿਆ ਹੈ ਅਤੇ ਦੇਸ਼ ਚ ਲੋਕਾਂ ਤੋਂ ਲਿਖਣ ਬੋਲਣ ਦੇ ਅਧਿਕਾਰ ਖੋਹੇ ਜਾ ਰਹੇ ਹਨ ਘੱਟ ਗਿਣਤੀਆਂ ਤੇ ਹਮਲੇ ਕੀਤੇ ਜਾ ਰਹੇ ਹਨ ਉਹਨਾਂ ਕਿਹਾ ਕਿ ਸ਼ਹੀਦਾਂ ਦੇ ਸੁਪਨਿਆਂ ਦਾ ਦੇਸ਼ ਬਣਾਉਣ ਲਈ ਨੌਜਵਾਨਾਂ ਨੂੰ ਦੇਸ਼ ਦੀ ਰਾਜਨੀਤੀ ਵਿੱਚ ਅੱਗੇ ਆਉਣਾ ਚਾਹੀਦਾ ਹੈ
ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਰਜਿੰਦਰ ਸਿੰਘ ਰੰਧਾਵਾ, ਸਰਬਜੀਤ ਹੈਰੀ ਆਦਿ ਨੇ ਵੀ ਸੰਬੋਧਨ ਕੀਤਾ।ਇਸ ਮੌਕੇ ਹੋਰਨਾਂ ਤੋਂ ਇਲਾਵਾ ਹਰਦਿਆਲ ਸਿੰਘ ਕੰਗ,ਹਰਪ੍ਰੀਤ ਸਿੰਘ ਕੋਟ, ਹਰਪ੍ਰੀਤ ਸਿੰਘ ਧੁੰਨਾ, ਜੋਬਨ ਹੋਠੀਆਂ, ਗੁਰਚਰਨ ਸਿੰਘ ਧੰਜੂ, ਮਨਜੀਤ ਸਿੰਘ ਕੋਟ, ਹਰਪ੍ਰੀਤ ਸਿੰਘ ਹੈਪੀ, ਗੁਰਪ੍ਰੀਤ ਸਿੰਘ, ਸੁਖਪ੍ਰੀਤ ਸਿੰਘ, ਗੁਰਪਿੰਦਰ ਰਾਏ ਆਦਿ ਹਾਜ਼ਰ ਸਨ।
Comments (0)
Facebook Comments (0)