ਬਸੰਤੀ ਰੰਗ ਦੀਆਂ ਦਸਤਾਰਾਂ ਸਜਾ ਕੇ ਸ਼ਹੀਦਾਂ ਨੂੰ ਦਿੱਤੀ ਗਈ ਸ਼ਰਧਾਂਜਲੀ
Sat 23 Mar, 2019 0ਅੰਮ੍ਰਿਤਸਰ: ਅੰਮ੍ਰਿਤਸਰ ਪੁਲਿਸ ਦਾ ਨਿਵੇਕਲਾ ਉਪਰਾਲਾ, ਜਲ੍ਹਿਆਂਵਾਲਾ ਬਾਗ ਦੇ ਬਾਹਰ ਸੈਲਾਨੀਆਂ ਦੇ ਸਜਾਈਆਂ ਬਸੰਤੀ ਰੰਗ ਦੀਆਂ ਦਸਤਾਰਾਂ,ਸ੍ਰੀ ਅੰਮ੍ਰਿਤਸਰ ਸਾਹਿਬ: ਸ਼ਹੀਦ -ਏ-ਆਜ਼ਮ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੇ ਸ਼ਹੀਦੀ ਦਿਵਸ ਮੌਕੇ ’ਤੇ ਅੱਜ ਸ੍ਰੀ ਅੰਮ੍ਰਿਤਸਰ ਸਾਹਿਬ ਵਿਚ ਪੁਲਿਸ ਵੱਲੋਂ ਨਿਵੇਕਲਾ ਉਪਰਾਲਾ ਕੀਤਾ ਗਿਆ ਹੈ। ਦਰਅਸਲ ਪੁਲਿਸ ਵੱਲੋਂ ਜਲ੍ਹਿਆਂਵਾਲਾ ਬਾਗ ਦੇ ਬਾਹਰ ਸੈਲਾਨੀਆਂ ਦੇ ਬਸੰਤੀ ਰੰਗ ਦੀਆਂ ਦਸਤਾਰਾਂ ਸਜਾਈਆਂ ਗਈਆਂ। ਜਿਸ ਦੀਆਂ ਕੁਝ ਤਸਵੀਰਾਂ ਸਾਹਮਣੇ ਆ ਰਹੀਆਂ ਹਨ। ਇਸ ਮੌਕੇ ਉਹਨਾਂ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਵੀ ਭੇਂਟ ਕੀਤੀ। ਦੱਸ ਦਈਏ ਕਿ ਦੇਸ਼ ਦੀ ਆਜ਼ਾਦੀ ਲਈ ਕੰਮ ਕਰਨ ਦਾ ਅਜਿਹਾ ਜ਼ਜਬਾ ਰੱਖਣ ਵਾਲਾ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਅਤੇ ਉਸ ਦੇ ਸਾਥੀਆਂ ਰਾਜਗੁਰੂ ਅਤੇ ਸੁਖਦੇਵ ਨੂੰ ਅੱਜ ਦੇ ਦਿਨ 23 ਮਾਰਚ, 1931 ਨੂੰ ਫਾਂਸੀ ਦਿੱਤੀ ਗਈ ਸੀ। ਉਨ੍ਹਾਂ ਨੂੰ ਫਾਂਸੀ ਦੇਣ ’ਤੇ ਜੇਲ ਵਿਚ ਬੰਦ ਸਾਰੇ ਕੈਦੀਆਂ ਦੀਆਂ ਅੱਖਾਂ ਵਿਚ ਤਾਂ ਅੱਥਰੂ ਆ ਗਏ ਸਨ ਪਰ ਬਾਕੀ ਕਰਮਚਾਰੀਆਂ ਦੀਆਂ ਰੂਹਾਂ ਤੱਕ ਕੰਬ ਗਈਆਂ ਸਨ।
Comments (0)
Facebook Comments (0)