
ਤਨਖਾਹਾਂ ਨਾ ਮਿਲਣ ‘ਤੇ ਆਂਗਣਵਾੜੀ ਮੁਲਾਜਮਾਂ ਦਿੱਤਾ ਧਰਨਾ
Tue 26 Mar, 2019 0
ਭਿੱਖੀਵਿੰਡ 26 ਮਾਰਚ (ਹਰਜਿੰਦਰ ਸਿੰਘ ਗੋਲ੍ਹਣ)-
ਪਿਛਲੇ ਤਿੰਨ ਮਹੀਨੇ ਤੋਂ ਆਂਗਣਵਾੜੀ ਮੁਲਾਜਮਾਂ ਨੂੰ ਤਨਖਾਹਾਂ ਨਾ ਮਿਲਣ ਦੇੇ ਰੋਸ ਵਜੋਂ ਆਂਗਣਵਾੜੀ ਮੁਲਾਜਮ ਯੂਨੀਅਨ (ਸੀਟੂ) ਵੱਲੋਂ ਜਿਲ੍ਹਾ ਪ੍ਰਧਾਨ ਅਨੂਪ ਕੌਰ ਬਲ੍ਹੇਰ ਦੀ ਅਗਵਾਈ ਹੇਠ ਸੀ.ਡੀ.ਪੀ.ੳ ਦਫਤਰ ਭਿੱਖੀਵਿੰਡ ਵਿਖੇ ਇਕ ਰੋਸ ਧਰਨਾ ਦਿੱਤਾ ਗਿਆ। ਮੁਲਾਜਮਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਜਿਲ੍ਹਾ ਪ੍ਰਧਾਨ ਅਨੂਪ ਕੌਰ ਬਲ੍ਹੇਰ ਨੇ ਕਿਹਾ ਕਿ ਜਨਵਰੀ, ਫਰਵਰੀ ਮਹੀਨੇਦੀਆਂ ਮੁਲਾਜਮਾਂ ਨੂੰ ਤਨਖਾਹਾਂ, ਆਂਗਣਵਾੜੀ ਸੈਂਟਰਾਂ ਦਾ ਕਿਰਾਇਆ, ਫਲੈਕਸੀ ਫੰਡ,ਵਰਦੀਆਂ ਦੇ ਪੈਸੇ, ਟੀ.ਏ ਨਹੀ ਮਿਲਿਆ। ਉਹਨਾਂ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਮੁਲਾਜਮਾਂ ਦੀਆਂ ਮੰਗਾਂ ਵੱਲ ਧਿਆਨ ਨਾ ਕੀਤਾ ਗਿਆ ਤਾਂ ਪੰਜਾਬ ਰਾਜਬੋਰਡ ਚੰਡੀਗੜ੍ਹ ਦਫਤਰ ਵੀ ਘੇਰਿਆ ਜਾਵੇਗਾ। ਆਂਗਣਵਾੜੀ ਮੁਲਾਜਮਾਂ ਵੱਲੋਂ ਆਪਣੀਆਂਮੰਗਾਂ ਸੰਬੰਧੀ ਪੰਜਾਬ ਰਾਜ ਬੋਰਡ ਦੇ ਸੈਕਟਰੀ ਨੂੰ ਇਕ ਮੰਗ ਪੱਤਰ ਵੀ ਭੇਜਿਆ ਗਿਆ।ਮੁਲਾਜਮਾਂ ਦੀ ਮੰਗਾਂ ਸੰਬੰਧੀ ਸੀ.ਡੀ.ਪੀ.ੳ ਜੋਤੀ ਕਾਲਰਾ ਨਾਲ ਗੱਲ ਕੀਤੀ ਤਾਂ ਉਹਨਾਂਕਿਹਾ ਕਿ ਮੁਲਾਜਮਾਂ ਦੀ ਰਿਪੋਰਟ ਮਹਿਕਮੇ ਨੂੰ ਭੇਜ ਕੇ ਬਣਦੀ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਬਲਾਕ ਪ੍ਰਧਾਨ ਰਾਜਬੀਰ ਕੌਰ ਕਾਜੀਚੱਕ, ਸੈਕਟਰੀ ਬਲਵਿੰਦਰ ਕੌਰ, ਮੀਤ ਪ੍ਰਧਾਨ ਹਰਜਿੰਦਰਪਾਲ ਕੌਰ, ਪਰਮਜੀਤ ਕੌਰ, ਸੁਖਜੀਤ ਕੌਰ, ਪਰਮਜੀਤ ਕੌਰ, ਸੁਖਵੰਤ ਕੌਰ, ਬਲਜੀਤ ਕੌਰ, ਕਰਮਜੀਤ ਕੌਰ, ਮਮਤਾ ਰਾਣੀ, ਜਸਬੀਰ ਕੌਰ, ਰਮਨਦੀਪ ਕੌਰ, ਸਰਬਜੀਤ ਕੌਰ, ਮਨਜੀਤ ਕੌਰ, ਕੁਲਵਿੰਦਰ ਕੌਰ, ਪਰਮਜੀਤ ਕੌਰ, ਰਾਜਵਿੰਦਰ ਕੌਰ, ਬਲਵਿੰਦਰ ਕੌਰ, ਮਨਦੀਪ ਕੌਰ, ਗੀਤਾ ਰਾਣੀ, ਰੁਪਿੰਦਰ ਕੌਰ, ਰਾਜਬੀਰ ਕੌਰ, ਸਵਿੰਦਰਜੀਤ ਨਾਰਲਾ, ਕੰਵਲਜੀਤ ਕੋਰ,
ਕੁਲਵਿੰਦਰ ਕੌਰ, ਬਲਜੀਤ ਕੌਰ, ਗੀਤਾ ਰਾਣੀ, ਸਰਬਜੀਤ ਕੌਰ, ਰਾਜਵਿੰਦਰ ਕੌਰ, ਲਖਵਿੰਦਰ
ਕੌਰ, ਕੁਲਵਿੰਦਰ ਕੌਰ ਸੁਖਰਾਜ ਕੌਰ, ਰਾਜਵਿੰਦਰ ਕੌਰ, ਬਲਜੀਤ ਕੌਰ, ਹਰਜਿੰਦਰ ਕੌਰ,
ਰਾਜਬੀਰ ਕੌਰ, ਕੁਲਦੀਪ ਕੌਰ, ਪਰਮਜੀਤ ਕੌਰ, ਸੰਦੀਪ ਕੌਰ, ਅਮਰਜੀਤ ਕੌਰ, ਸੁਖਵਿੰਦਰ
ਕੌਰ ਆਦਿ ਹਾਜਰ ਸਨ।
Comments (0)
Facebook Comments (0)