ਵਧੀਕ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ
Tue 2 Apr, 2019 0ਤਰਨ ਤਾਰਨ :
ਜ਼ਿਲ੍ਹੇ ਵਿੱਚ ਸਹਾਇਕ ਪੋਲਿੰਗ ਸਟੇਸ਼ਨ ਬਣਾਉਣ ਸਬੰਧੀ ਵਧੀਕ ਜ਼ਿਲ੍ਹਾ ਚੋਣ ਅਫ਼ਸਰ, ਸ੍ਰੀ ਸੰਦੀਪ ਰਿਸ਼ੀ ਨੇ ਅੱਜ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਐੱਸ. ਡੀ. ਐੱਮ. ਤਰਨ ਤਾਰਨ ਸ੍ਰੀ ਸੁਰਿੰਦਰ ਸਿੰਘ, ਐੱਸ. ਡੀ. ਐੱਮ. ਖਡੂਰ ਸਾਹਿਬ ਸ੍ਰੀ ਕੁਲਪ੍ਰੀਤ ਸਿੰਘ ਅਤੇ ਸਹਾਇਕ ਕਮਿਸ਼ਨਰ ਜਨਰਲ ਸ੍ਰੀ ਹਰਦੀਪ ਸਿੰਘ ਧਾਲੀਵਾਲ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰ ਿਦਵਿੰਦਰ ਕੁਮਾਰ ਤੋਂ ਇਲਾਵਾ ਕਾਂਗਰਸ ਪਾਰਟੀ ਤੋਂ ਸ੍ਰੀ ਯਸ਼ਪਾਲ ਸ਼ਰਮਾ, ਬੀ. ਜੇ. ਪੀ. ਤੋਂ ਸ਼੍ਰੀਮਤੀ ਸਰਬਜੀਤ ਕੌਰ, ਐੱਨ. ਸੀ. ਪੀ. ਤੋਂ ਹਰਕ੍ਰਿਸ਼ਨ ਲਾਲ, ਸੀ. ਪੀ. ਆਈ ਤੋਂ ਜੈਮਲ ਸਿੰਘ ਬਾਠ, ਆਮ ਆਦਮੀ ਪਾਰਟੀ ਤੋਂ ਲਖਵਿੰਦਰ ਸਿੰਘ, ਬਹੁਜਨ ਸਮਾਜ ਪਾਰਟੀ ਤੋਂ ਕੁਲਵਿੰਦਰ ਸਿੰਘ ਅਤੇ ਸੀ. ਪੀ. ਆਈ. ਐੱਮ ਤੋਂ ਹੀਰਾ ਸਿੰਘ ਕਾਮਰੇਡ ਆਦਿ ਹਾਜ਼ਰ ਸਨ। ਇਸ ਮੌਕੇ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਫੋਟੋ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਤੋਂ ਬਾਅਦ ਅਜਿਹੇ ਪੋਲਿੰਗ ਸਟੇਸ਼ਨ, ਜਿਹਨਾਂ ‘ਤੇ ਵੋਟਰਾਂ ਦੀ ਗਿਣਤੀ 1400 ਜਾਂ ਇਸ ਤੋਂ ਵੱਧ ਹੋਵੇ, ਉੱਥੇ ਇੱਕ ਸਹਾਇਕ ਪੋਲਿੰਗ ਸਟੇਸ਼ਨ ਸਥਾਪਿਤ ਕੀਤਾ ਜਾਣਾ ਸੀ।ਉਹਨਾਂ ਦੱਸਿਆ ਕਿ ਇਸ ਸਬੰਧ ਵਿੱਚ ਕੇਵਲ ਵਿਧਾਨ ਸਭਾ ਹਲਕਾ-21 ਤਰਨ ਤਾਰਨ ਵਿੱਚ ਪੋਲਿੰਗ ਸਟੇਸ਼ਨ ਨੰਬਰ 117 ਵਿੱਚ ਕੁੱਲ 1422 ਵੋਟਾਂ ਹਨ, ਪ੍ਰੰਤੂ ਇਸ ਬੂਥ ‘ਤੇ ਪਿਛਲੀਆਂ ਲੋਕ ਸਭਾ ਚੋਣਾਂ ਵਿੱਚ ਲੱਗਭੱਗ 54 ਫੀਸਦੀ ਅਤੇ ਵਿਧਾਨ ਸਭਾ ਚੋਣਾਂ ਵਿੱਚ ਲੱਗਭੱਗ 65 ਫੀਸਦੀ ਮਤਦਾਨ ਹੋਇਆ ਸੀ। ਉਹਨਾਂ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਵਿਚਾਰ ਵਟਾਂਦਰਾ ਕਰਕੇ ਇਸ ਬੂਥ ‘ਤੇ ਵੀ ਸਹਾਇਕ ਪੋਲਿੰਗ ਸਟੇਸ਼ਨ ਸਥਾਪਿਤ ਕਰਨ ਲਈ ਚੋਣ ਕਮਿਸ਼ਨ ਨੂੰ ਕੋਈ ਤਜਵੀਜ਼ ਨਹੀਂ ਭੇਜੀ ਜਾ ਰਹੀ। ਮੀਟਿੰਗ ਦੌਰਾਨ ਉਹਨਾਂ ਕਿਹਾ ਕਿ ਸਾਰੀਆਂ ਰਾਜਨੀਤਿਕ ਪਾਰਟੀਆਂ ਆਦਰਸ਼ ਚੋਣ ਜਾਬਤੇ ਦੀ ਇੰਨ੍ਹ-ਬਿੰਨ੍ਹ ਪਾਲਣਾ ਕਰਨੀ ਯਕੀਨੀ ਬਣਾਉਣ। ਉਹਨਾਂ ਕਿਹਾ ਕਿ ਚੋਣ ਪ੍ਰਚਾਰ ਲਈ ਸਰਕਾਰੀ ਇਮਾਰਤਾਂ ਤੇ ਪੋਸਟਰ, ਬੈਨਰ ਜਾਂ ਝੰਡੇ ਲਗਾਉਣ ਦੀ ਮਨਾਹੀ ਹੋਵੇਗੀ। ਕਿਸੇ ਧਾਰਮਿਕ ਜਗ੍ਹਾਂ ‘ਤੇ ਕੋਈ ਵੀ ਚੋਣ ਮੀਟਿੰਗ ਨਹੀਂ ਕੀਤੀ ਜਾ ਸਕੇਗੀ। ਪੋਸਟਰ, ਬੈਨਰ ਜਾਂ ਝੰਡੇ ਆਦਿ ਲਗਾਉਣ ਲਈ ਪ੍ਰਾਈਵੇਟ ਪ੍ਰਪਰਟੀ ਦੇ ਮਾਲਕ ਦੀ ਲਿਖਤੀ ਸਹਿਮਤੀ ਜਰੂਰੀ ਹੋਵੇਗੀ।ਉਮੀਦਵਾਰ ਲਈ ਚੋਣ ਖਰਚੇ ਦੀ ਹੱਦ 70 ਲੱਖ ਹੋਵੇਗੀ।ਉਹਨਾਂ ਕਿਹਾ ਕਿ ਚੋਣ ਪ੍ਰਚਾਰ ਦੌਰਾਨ ਭਾਸ਼ਣ ਵਿੱਚ ਨੀਤੀਆਂ ਦੇ ਆਧਾਰ ‘ਤੇ ਆਲੋਚਨਾ ਕੀਤੀ ਜਾ ਸਕੇਗੀ ਅਤੇ ਕਿਸੇ ਵੀ ਤਰ੍ਹਾਂ ਦੀ ਜਾਤੀ ਟਿੱਪਣੀ ਚੋਣ ਜ਼ਾਬਤੇ ਦੀ ਉਲੰਘਣਾ ਹੋਵੇਗੀ। ਉਹਨਾਂ ਦੱਸਿਆ ਕਿ ਇਸ ਵਾਰ ਆਮ ਲੋਕ ਵੀ ਚੋਣ ਜ਼ਾਬਤੇ ਦੀ ਨਿਗਰਾਨੀ ਕਰ ਸਕਦੇ ਹਨ। ਇਸ ਲਈ ਚੋਣ ਕਮਿਸ਼ਨ ਵੱਲੋਂ ਸੀ-ਵਿਜ਼ਿਲ ਨਾਂਅ ਦੀ ਮੋਬਾਇਲ ਐਪਲੀਕੇਸ਼ਨ ਲਾਂਚ ਕੀਤੀ ਗਈ ਹੈ ਅਤੇ ਇਸ ਰਾਹੀਂ ਆਦਰਸ਼ ਚੋਣ ਜਾਬਤੇ ਦੀ ਉਲੰਘਣਾ ਸਬੰਧੀ ਕੋਈ ਵੀ ਨਾਗਰਿਕ ਸ਼ਿਕਾਇਤ ਕਰ ਸਕਦਾ ਹੈ।ਸ਼ਿਕਾਇਤ ਕਰਤਾ ਜੇਕਰ ਚਾਹੇ ਤਾਂ ਆਪਣੀ ਪਹਿਚਾਣ ਗੁਪਤ ਵੀ ਰੱਖ ਸਕਦਾ ਹੈ।ਇਸ ਤਰੀਕੇ ਨਾਲ ਪ੍ਰਾਪਤ ਸ਼ਿਕਾਇਤ ‘ਤੇ 100 ਮਿੰਟ ਵਿਚ ਕਾਰਵਾਈ ਕੀਤੀ ਜਾਵੇਗੀ। ਉਹਨਾਂ ਦੱਸਿਆ ਕਿ ਚੋਣ ਕਮਿਸ਼ਨ ਵੱਲੋਂ 1950 ਹੈਲਪ ਲਾਈਨ ਨੰਬਰ ਵੀ ਜਾਰੀ ਕੀਤਾ ਗਿਆ ਹੈ, ਜਿੱਥੇ ਚੋਣਾਂ ਸਬੰਧੀ ਕੋਈ ਵੀ ਜਾਣਕਾਰੀ ਜਾਂ ਸ਼ਿਕਾਇਤ ਦਰਜ ਕਰਵਾਈ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਆਦਰਸ਼ ਚੋਣ ਜਾਬਤੇ ਦੌਰਾਨ ਚੋਣ ਕਮਿਸ਼ਨ ਵੱਲੋਂ ਮੁੱਲ ਦੀਆਂ ਖ਼ਬਰਾਂ ‘ਤੇ ਵੀ ਤਿੱਖੀ ਨਜ਼ਰ ਰੱਖੀ ਜਾਵੇਗੀ। ਉਹਨਾਂ ਦੱਸਿਆ ਕਿ ਲੋਕ ਸਭਾ ਚੋਣਾਂ-2019 ਲਈ ਨੋਟੀਫਿਕੇਸ਼ਨ 22 ਅਪ੍ਰੈਲ ਨੂੰ ਜਾਰੀ ਹੋਵੇਗਾ, 29 ਅਪ੍ਰੈਲ ਤੱਕ ਨਾਜ਼ਦਗੀ ਪੇਪਰ ਦਾਖਲ ਕੀਤੇ ਜਾ ਸਕਣਗੇ, 30 ਅਪ੍ਰੈਲ ਨੂੰ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਹੋਵੇਗੀ ਅਤੇ 2 ਮਈ ਤੱਕ ਕਾਗਜ਼ ਵਾਪਸ ਲਏ ਜਾ ਸਕਣਗੇ।
Comments (0)
Facebook Comments (0)