ਜ਼ਿਲ੍ਹਾ ਚੋਣ ਅਫ਼ਸਰ ਨੇ ਕੁਸ਼ਟ ਆਸ਼ਰਮ ਵਿਖੇ ਲਗਾਏ ਗਏ ਵਿਸ਼ੇਸ ਕੈਂਪ ਦੌਰਾਨ ਲੋਕਾਂ ਨੂੰ ਵੋਟ ਬਣਾਉਣ ਤੇ ਵੋਟ ਪਾਉਣ ਦੇ ਅਧਿਕਾਰ ਦਾ ਇਸਤੇਮਾਲ ਕਰਨ ਲਈ ਕੀਤਾ ਪ੍ਰੇਰਿਤ

ਜ਼ਿਲ੍ਹਾ ਚੋਣ ਅਫ਼ਸਰ ਨੇ ਕੁਸ਼ਟ ਆਸ਼ਰਮ ਵਿਖੇ ਲਗਾਏ ਗਏ ਵਿਸ਼ੇਸ ਕੈਂਪ ਦੌਰਾਨ ਲੋਕਾਂ ਨੂੰ ਵੋਟ ਬਣਾਉਣ ਤੇ ਵੋਟ ਪਾਉਣ ਦੇ ਅਧਿਕਾਰ ਦਾ ਇਸਤੇਮਾਲ ਕਰਨ ਲਈ ਕੀਤਾ ਪ੍ਰੇਰਿਤ

ਤਰਨ ਤਾਰਨ ;

ਜ਼ਿਲ੍ਹੇ ਦੇ ਵੋਟਰਾਂ ਨੂੰ ਵੋਟ ਦੇ ਮਹੱਤਵ ਪ੍ਰਤੀ ਜਾਗਰੂਕ ਕਰਨ ਲਈ ਵਿੱਡੀ ਗਈ ਮੁਹਿੰਮ ਤਹਿਤ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਅੱਜ ਕੁਸ਼ਟ ਆਸ਼ਰਮ ਵਿਖੇ ਲਗਾਏ ਗਏ ਵਿਸ਼ੇਸ ਕੈਂਪ ਵਿੱਚ ਸ਼ਿਰਕਤ ਕੀਤੀ ਗਏ ਹਾਜ਼ਰ ਲੋਕਾਂ ਨੂੰ ਵੋਟ ਬਣਾਉਣ ਅਤੇ ਆਪਣੇ ਵੋਟ ਪਾਉਣ ਦੇ ਅਧਿਕਾਰ ਦਾ ਇਸਤੇਮਾਲ ਕਰਨ ਲਈ ਪ੍ਰੇਰਿਤ ਕੀਤਾ।ਇਸ ਮੌਕੇ ਐੱਸ. ਡੀ. ਐੱਮ. ਤਰਨ ਤਾਰਨ ਸ੍ਰੀ ਸੁਰਿੰਦਰ ਸਿੰਘ ਅਤੇ ਤਹਿਸੀਲਦਾਰ ਸ੍ਰੀ ਰਮੇਸ਼ ਕੁਮਾਰ ਵੀ ਹਾਜ਼ਰ ਸਨ। ਇਸ ਮੌਕੇ ਉਹਨਾਂ ਨੇ ਦੱਸਿਆ ਇਸ ਵਾਰ ਲੋਕ ਸਭਾ ਚੋਣਾਂ ਵਿੱਚ ਈ. ਵੀ. ਐਮ. ਮਸ਼ੀਨਾਂ ਦੇ ਨਾਲ ਵੀ. ਵੀ. ਪੈਟ ਦੀ ਵੀ ਵਰਤੋਂ ਕੀਤੀ ਜਾਣੀ ਹੈ।ਉਹਨਾਂ ਦੱਸਿਆ ਕਿ ਵੀ. ਵੀ. ਪੈਟ ਨੂੰ ਵੋਟਿੰਗ ਕੰਪਾਰਟਮੈਂਟ ਵਿਚ ਬੈਲਟ ਯੂਨਿਟ ਦੇ ਨਾਲ ਰੱਖਿਆ ਜਾਣਾ ਹੈ।ਇਸ ਵੀ. ਵੀ. ਪੈਟ ਮਸ਼ੀਨ ਰਾਹੀਂ ਇੱਕ ਪਾਰਦਰਸ਼ੀ ਸਕਰੀਨ ਵਿਚ ਇੱਕ ਵੋਟਰ ਪਰਚੀ ਦਿਖਾਈ ਦੇਵੇਗੀ ਕਿ ਉਮੀਦਵਾਰ (ਜਿਸ ਨੂੰ ਤੁਸੀਂ ਵੋਟ ਪਾਈ ਹੈ) ਦਾ ਨਾਮ, ਲੜੀ ਨੰਬਰ ਅਤੇ ਚੋਣ ਨਿਸ਼ਾਨ ਹੋਵੇਗਾ। ਇਹ ਪ੍ਰਿਟਿੰਗ ਹੋਈ ਪਰਚੀ 7 ਸੈਕਿੰਡ ਬਾਅਦ ਤੁਰੰਤ ਕੱਟ ਕੇ ਵੀ. ਵੀ. ਪੈਟ ਦੇ ਸ਼ੀਲਡ ਕੰਪਾਰਟਮੈਂਟ ਵਿਚ ਡਿੱਗ ਪਵੇਗੀ ।ਉਹਨਾਂ ਦੱਸਿਆ ਕਿ ਚੋਣ ਪ੍ਰਕਿਰਿਆ ਨੂੰ ਹੋਰ ਪਾਰਦਰਸ਼ੀ ਅਤੇ ਬਿਹਤਰ ਕਰਨ ਲਈ ਭਾਰਤੀ ਚੋਣ ਕਮਿਸ਼ਨ ਵਲੋਂ ਵੀ. ਵੀ. ਪੈਟ (ਵੋਟਰ ਵੈਰੀਫੀਏਬਲ ਪੇਪਰ ਆਡਿਟ ਟਰਾਇਲ) ਪ੍ਰਣਾਲੀ ਸ਼ੁਰੂ ਕੀਤੀ ਗਈ ਹੈ।ਵੀ. ਵੀ. ਪੈਟ ਪ੍ਰਣਾਲੀ ਪ੍ਰਤੀ ਜ਼ਿਲ੍ਹੇ ਦੇ ਵੋਟਰਾਂ ਨੂੰ ਜਾਗਰੂਕ ਕਰਨ ਲਈ ਵੱਖ-ਵੱਖ ਥਾਵਾਂ ‘ਤੇ ਵਿਸ਼ੇਸ ਕੈਂਪ ਆਯੋਜਿਤ ਕੀਤੇ ਜਾ ਰਹੇ ਹਨ। ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਚੋਣਾਂ ਵਿੱਚ ਆਪਣੀ ਵੋਟ ਦੀ ਵਰਤੋਂ ਬਿਨ੍ਹਾਂ ਕਿਸੇ ਡਰ-ਭੈਅ, ਲਾਲਚ ਅਤੇ ਬਗ਼ੈਰ ਕਿਸੇ ਰੰਗ, ਜਾਤੀ ਅਤੇ ਧਰਮ ਆਦਿ ਦੇ ਭੇਦ-ਭਾਵ ਤੋਂ ਕਰੋ ਅਤੇ ਜੇਕਰ ਕੋਈ ਵੋਟ ਲੈਣ ਲਈ ਤੁਹਾਨੂੰ ਕਿਸੇ ਕਿਸਮ ਦਾ ਲਾਲਚ ਅਤੇ ਡਰਾਵਾ ਆਦਿ ਦਿੰਦਾ ਹੈ, ਤਾਂ ਤੁਰੰਤ ਇਸ ਦੀ ਸ਼ਿਕਾਇਤ ਜ਼ਿਲ੍ਹਾ ਚੋਣ ਅਫ਼ਸਰ ਜਾਂ ਟੋਲ ਫਰੀ ਨੰਬਰ 1950 ਤੇ ਕੀਤੀ ਜਾ ਸਕਦੀ ਹੈ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਜ਼ਿਲ੍ਹੇ ’ਚ ਸਵੀਪ ਗਤੀਵਿਧੀਆਂ ਤਹਿਤ ਮਤਦਾਨ ਪ੍ਰਤੀਸ਼ਤਤਾ ’ਚ ਵਾਧੇ ਦਾ ਟੀਚਾ ਰੱਖਿਆ ਗਿਆ ਹੈ, ਜਿਸ ਤਹਿਤ ਸਮਾਜ ਦੇ ਉਨ੍ਹਾਂ ਵਰਗਾਂ ’ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ ਜਿਨ੍ਹਾਂ ਦੀ ਮਤਦਾਨ ਬੂਥਾਂ ਤੱਕ ਪਹੁੰਚ ਸੁਖਾਲੀ ਨਹੀਂ ਹੁੰਦੀ। ਉਨ੍ਹਾਂ ਦੱਸਿਆ ਕਿ ਦਿਵਿਆਂਗ ਮਤਦਾਤਾਵਾਂ ਨੂੰ ਵੱਡੀ ਸਮੱਸਿਆ ਬੂਥ ਤੱਕ ਪੁੱਜਣ, ਵ੍ਹੀਲ ਚੇਅਰ ਰਾਹੀਂ ਅੰਦਰ ਤੱਕ ਜਾਣ ਜਾਂ ਫ਼ਿਰ ਨੇਤਰਹੀਣ ਮਤਦਾਤਾਵਾਂ ਨੂੰ ਚੋਣ ਬੂਥ ਤੱਕ ਲੈ ਕੇ ਜਾਣ ਦੀ ਹੁੰਦੀ ਹੈ। ਇਸ ਤੋਂ ਇਲਾਵਾ ਚੋਣ ਬੂਥ ’ਤੇ ਦਿਵਿਆਂਗਾਂ ਲਈ ਰੈਂਪ ਦੀ ਵੀ ਜ਼ਰੂਰਤ ਹੁੰਦੀ ਹੈ।ਉਹਨਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਨ੍ਹਾਂ ਸਾਰੀਆਂ ਮੁਸ਼ਕਿਲਾਂ ਦੇ ਹੱਲ ਲਈ ਪਹਿਲਾਂ ਹੀ ਅਜਿਹੇ ਮਤਦਾਤਾਵਾਂ ਦੀ ਸ਼ਨਾਖ਼ਤ ਕਰ ਲਈ ਲਈ ਗਈ ਹੈ ਤਾਂ ਜੋ ਉਨ੍ਹਾਂ ਨਾਲ ਸਬੰਧਤ ਬੂਥਾਂ ’ਤੇ ਲੋੜੀਂਦੀਆਂ ਸਹੂਲਤਾਂ ਦਾ ਪ੍ਰਬੰਧ ਕੀਤਾ ਜਾ ਸਕੇ।