
ਲੋਕਾਂ ਨੂੰ ਵੋਟ ਦੇ ਮਹੱਤਵ ਪ੍ਰਤੀ ਜਾਗਰੂਕ ਕਰਨ ਲਈ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਸਵੀਪ ਰੱਥ ਰਵਾਨਾ
Tue 2 Apr, 2019 0
ਤਰਨ ਤਾਰਨ ;
ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸਭੱਰਵਾਲ ਵਲੋਂ ਅੱਜ ਜ਼ਿਲ੍ਹਾ ਪ੍ਰਬਧੰਕੀ ਕੰਪਲੈਕਸ ਤਰਨ ਤਾਰਨ ਤੋਂ ਜ਼ਿਲ੍ਹਾ ਵਾਸੀਆ ਨੂੰ ਵੋਟ ਦੀ ਮਹੱਤਤਾ ਪ੍ਰਤੀ ਜਾਗਰੂਕ ਕਰਨ ਅਤੇ ਲੋਕ ਸਭਾ ਚੋਣਾਂ ਵਿੱਚ ਆਪਣੇ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰਨ ਲਈ ਜਾਗਰੂਕਤਾ ਪੈਦਾ ਕਰਨ ਵਾਸਤੇ ਵਿਸ਼ੇਸ ਸਵੀਪ ਰਥ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ, ਜੋ ਕਿ ਵੱਖ-ਵੱਖ ਥਾਵਾਂ ‘ਤੇ ਜਾ ਕੇ ਲੋਕਾਂ ਨੂੰ ਵੋਟ ਬਣਾਉਣ ਅਤੇ ਮਤਦਾਨ ਕਰਨ ਸਬੰਧੀ ਪ੍ਰੇਰਿਤ ਕਰੇਗਾ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਸੰਦੀਪ ਰਿਸ਼ੀ ਅਤੇ ਸਹਾਇਕ ਕਮਿਸ਼ਨਰ ਜਨਰਲ ਸ੍ਰੀ ਹਰਦੀਪ ਸਿੰਘ ਧਾਲੀਵਾਲ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ। ਇਸ ਮੌਕੇ ਉਹਨਾਂ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਤੇ ਸਮੂਹ ਨੋਡਲ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਉਹ ਆਗਾਮੀ ਲੋਕ ਸਭਾ ਚੋਣਾਂ ਵਿੱਚ ਮਤਦਾਨ ਦੀ ਪ੍ਰਤੀਸ਼ਤਤਾ ਨੂੰ ਵਧਾਉਣ ਦੀ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕਰਨ ਅਤੇ ਇਸ ਸਬੰਧੀ ਵੱਖ-ਵੱਖ ਥਾਵਾਂ ‘ਤੇ ਵਿਸ਼ੇਸ ਪ੍ਰੋਗਰਾਮ ਕਰਵਾਏ ਜਾਣ।ਉਹਨਾਂ ਜ਼ਿਲ੍ਹੇ `ਚ ਪਬਲਿਕ ਥਾਂਵਾਂ `ਤੇ ਆਉਣ ਵਾਲੇ ਲੋਕਾਂ ਨੂੰ ਵੋਟ ਦੇ ਮਹੱਤਵ ਪ੍ਰਤੀ ਜਾਗਰੂਕ ਕਰਨ ਲਈ ਉੱਥੇ ਸਵੀਪ ਗਤੀਵਿਧੀਆਂ ਆਯੋਜਿਤ ਕਰਨ ਲਈ ਨਿਰਦੇਸ਼ ਦਿੱਤੇ। ਇਸ ਮੌਕੇ ਉਹਨਾਂ ਸਮੂਹ ਨੋਡਲ ਅਫ਼ਸਰਾਂ ਅਤੇ ਅਧਿਕਾਰੀਆਂ ਨੂੰ ਕਿਹਾ ਕਿ ਵੋਟਰਾਂ `ਚ ਉਤਸ਼ਾਹ ਪੈਦਾ ਕਰਨ ਲਈ ਸਵੀਪ ਗਤੀਵਿਧੀਆਂ ਦੌਰਾਨ ਨਵੀਆਂ ਤੇ ਦਿਲਚਸਪ ਤਕਨੀਕਾਂ ਅਪਣਾਉਣ।ਉਹਨਾਂ ਕਿਹਾ ਕਿ ਜਿਹੜੇ ਲੋਕ ਅਜੇ ਤੱਕ ਵੋਟ ਬਣਾਉਣ ਤੋਂ ਵਾਂਝੇ ਹਨ ਅਤੇ ਉਹਨਾਂ ਦੀ ਉਮਰ 1 ਜਨਵਰੀ, 2019 ਨੂੰ 18 ਸਾਲ ਜਾਂ ਇਸ ਤੋਂ ਵੱਧ ਹੈ, ਉਹ ਹੁਣ ਵੀ ਆਪਣੇ ਬੂਥ ਲੈਵਲ ਅਫ਼ਸਰ ਨੂੰ ਫਾਰਮ ਨੰਬਰ 6 ਭਰ ਕੇ ਦੇ ਸਕਦੇ ਹਨ। ਉਹਨਾਂ ਦੱਸਿਆ ਕਿ ਲੋਕਾਂ ਨੂੰ ਵੋਟ ਦੇ ਮਹੱਤਵ ਪ੍ਰਤੀ ਜਾਗਰੂਕ ਕਰਨ ਲਈ ਲਿਟਰੇਸੀ ਕਲੱਬ ਤੇ ਚੁਨਾਵੀ ਪਾਠਸ਼ਾਲਾਵਾਂ ਗਠਿਤ ਕੀਤੀ ਗਈਆ ਹਨ।ਉਹਨਾਂ ਕਿਹਾ ਕਿ ਹਰ ਇੱਕ ਪੋਲਿੰਗ ਬੂਥ ‘ਤੇ ਹਰੇਕ ਬੀ. ਐੱਲ. ਓ. ਨੇ ਚੁਨਾਵੀ ਪਾਠਸ਼ਾਲਾ ਗਠਿਤ ਕਰਨੀ ਹੈ।ਉਹਨਾਂ ਕਿਹਾ ਆਮ ਲੋਕਾਂ ਚੋਣ ਪਾਠਸ਼ਾਲਾਵਾਂ ਰਾਹੀਂ ਆਪਣੀ ਵੋਟ ਬਣਾਉਣ ਅਤੇ ਵੋਟ ਦੇ ਅਧਿਕਾਰ ਦਾ ਇਸਤੇਮਾਲ ਲਈ ਵੱਧ ਤੋਂ ਵੱਧ ਪ੍ਰੇਰਿਤ ਕੀਤਾ ਜਾਵੇ। ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਲੋਕਾਂ ਨੂੰ ਵੋਟ ਦੇ ਮਹੱਤਵ ਪ੍ਰਤੀ ਜਾਗਰੂਕ ਕਰਨ ਲਈ ਸਮੂਹ ਵਿਭਾਗਾਂ ਦੇ ਦਫ਼ਤਰਾਂ ਵਿੱਚ ਵੋਟਰ ਅਵੇਅਰਨੈੱਸ ਫੋਰਮ ਸਥਾਪਿਤ ਕੀਤੀ ਗਈ ਹੈੇ।ਵੋਟਰ ਅਵੇਅਰਨੈੱਸ ਫੋਰਮ ਦੇ ਮੈਂਬਰ ਆਪਣੇ-ਆਪਣੇ ਖੇਤਰ ਵਿੱਚ ਲੋਕਾਂ ਅਤੇ ਖਾਸਕਰ ਕੇ ਨੌਜਵਾਨਾਂ ਨੂੰ ਆਪਣੀ ਵੋਟ ਬਣਾਉਣ ਅਤੇ ਇਸ ਦਾ ਇਸਤੇਮਾਲ ਕਰਨ ਲਈ ਪ੍ਰੇਰਿਤ ਕਰਨਗੇ ।
Comments (0)
Facebook Comments (0)