ਸਿਮਰਜੀਤ ਬੈਂਸ ਵੱਲੋਂ ਗੁਰਲਵਜੀਤ ਮਾਮਲੇ ਦੀ ਕੀਤੀ ਜਾ ਰਹੀ ਕਾਰਵਾਈ
Wed 3 Apr, 2019 0ਭਿੱਖੀਵਿੰਡ (ਹਰਜਿੰਦਰ ਸਿੰਘ ਗੋਲ੍ਹਣ)-
ਭਾਰਤ ਸਰਕਾਰ ਦੇ ਵਿਦੇਸ਼ ਮੰਤਰਾਲੇ ਦੀ ਢਿੱਲੀ ਕਾਰਵਾਈ ਅਤੇ ਜਿਲ੍ਹਾ ਪ੍ਰਸ਼ਾਸ਼ਨ ਦੀ ਨਿਕੰਮੀ ਕਾਰਜਗਾਰੀ ਕਾਰਨ ਮ੍ਰਿਤਕ ਗੁਰਲਵਜੀਤ ਸਿੰਘ ਦਾ ਪਰਿਵਾਰ ਮਾਨਸਿਕ ਪੀੜਾਂ ਦਾ ਸਾਹਮਣਾ ਕਰ ਰਿਹਾ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਲੋਕ ਇਨਸਾਫ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਅਮਰਪਾਲ ਸਿੰਘ ਖਹਿਰਾ ਨੇ ਲਿਬਨਾਨ ਨੂੰ ਕਤਲ ਕੀਤੇ ਗਏ ਪਿੰਡ ਬਲ੍ਹੇਰ ਦੇ ਨੌਜਵਾਨ ਗੁਰਲਵਜੀਤ ਸਿੰਘ ਦੇ ਪਰਿਵਾਰਕ ਮੈਂਬਰਾਂ ਨਾਲ ਅਫਸੋਸ ਕਰਨ ਤੋਂ ਬਾਅਦ ਗੱਲਬਾਤ ਕਰਦਿਆਂ ਕੀਤਾ ਤੇ ਆਖਿਆ ਕਿ ਦਸ ਦਿਨ ਤੋਂ ਵੱਧ ਸਮਾਂ ਬੀਤ ਜਾਣ ਤੇ ਹਰ ਰੋਜ ਮੀਡੀਆ ਵਿਚ ਖਬਰਾਂ ਪ੍ਰਕਾਸ਼ਿਤ ਹੋਣ ਦੇ ਬਾਵਜੂਦ ਵੀ ਜਿਲ੍ਹਾ ਪ੍ਰਸ਼ਾਸ਼ਨ ਹੱਥ ਤੇ ਹੱਥ ਧਰ ਕੇ ਸੁੱਤਾ ਪਿਆ ਹੈ, ਜਦੋਂ ਕਿ ਪੰਜਾਬ ਸਰਕਾਰ ਦਾ ਕੋਈ ਨੁਮਾਇੰਦਾ ਜਾਂ ਹਲਕਾ ਵਿਧਾਇਕ ਅਜੇ ਤੱਕ ਪੀੜਤ ਪਰਿਵਾਰ ਦੀ ਸਾਰ ਲੈਣ ਨਹੀ ਬਹੁੜਿਆ, ਜੋ ਬੜੇ ਦੁੱਖ ਵਾਲੀ ਗੱਲ ਹੈ। ਖਹਿਰਾ ਨੇ ਕਿਹਾ ਕਿ ਸਿਮਰਜੀਤ ਸਿੰਘ ਬੈਂਸ ਵੱਲੋਂ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਤੇਜੀ ਨਾਲ ਕਾਰਵਾਈ ਕੀਤੀ ਜਾ ਰਹੀ ਹੈ ਤਾਂ ਜੋ ਗੁਰਲਵਜੀਤ ਦੀ ਲਾਸ਼ ਨੂੰ ਜਲਦੀ ਤੋਂ ਜਲਦੀ ਵਾਪਸ ਭਾਰਤ ਲਿਆਂਦਾ ਜਾ ਸਕੇ। ਉਹਨਾਂ ਨੇ ਪਰਿਵਾਰਕ ਮੈਂਬਰਾਂ ਨਾਲ ਹਮਦਰਦੀ ਪ੍ਰਗਟ ਕਰਦਿਆਂ ਵਿਸ਼ਵਾਸ਼ ਦਿਵਾਇਆ ਕਿ ਲੋਕ ਇਨਸਾਫ ਪਾਰਟੀ ਇਸ ਦੁਖ ਦੀ ਘੜੀ ਵਿਚ ਪਰਿਵਾਰ ਨਾਲ ਮੋਢੇ ਨਾਲ ਮੋਢਾ ਲਾ ਕੇ ਖੜੀ ਹੈ ਤੇ ਪਰਿਵਾਰ ਦੀ ਹਰ ਤਰ੍ਹਾਂ ਦੀ ਮਦਦ ਕਰੇਗੀ। ਇਸ ਮੌਕੇ ਜਿਲ੍ਹਾ ਮੀਤ ਪ੍ਰਧਾਨ ਸੁਖਵਿੰਦਰ ਸਿੰਘ ਢਿਲੋਂ, ਮੁਖਤਿਆਰ ਸਿੰਘ ਗਿੱਲ, ਸੁਖਦੇਵ ਸਿੰਘ ਲਹੋਰੀਆ, ਸੁਖਰਾਜ ਸਿੰਘ ਆਦਿ ਨੇਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ।
Comments (0)
Facebook Comments (0)