ਗੁਰੂ ਅਰਜਨ ਦੇਵ ਖਾਲਸਾ ਕਾਲਜ ਚੋਹਲਾ ਸਾਹਿਬ ਦੇ ਵਿਦਿਆਰਥੀਆਂ ਨੇ ਵੱਖ ਵੱਖ ਖੇਡਾਂ ਵਿੱਚ ਮਾਰੀਆਂ ਮੱਲਾਂ।
Sat 20 Nov, 2021 0ਚੋਹਲਾ ਸਾਹਿਬ 20 ਨਵੰਬਰ (ਰਾਕੇਸ਼ ਬਾਵਾ,ਪਰਮਿੰਦਰ ਚੋਹਲਾ)
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਾਤਾ ਗੁਜਰੀ ਖਾਲਸਾ ਕਾਲਜ ਫਤਹਿਗੜ੍ਹ ਸਾਹਿਬ ਵਿਖੇ ਆਪਣੇ ਪ੍ਬੰਧ ਅਧੀਨ ਚਲ ਰਹੇ ਕਾਲਜਾਂ ਦਾ 17 ਵਾਂ ਖਾਲਸਾਈ ਖੇਡ ਮੇਲਾ ਕਰਵਾਇਆ ਗਿਆ ਜਿਸ ਵਿਚ ਗੁਰੂ ਅਰਜਨ ਦੇਵ ਖਾਲਸਾ ਕਾਲਜ ਚੋਹਲਾ ਸਾਹਿਬ ਦੇ ਵਿਦਿਆਰਥੀਆਂ ਨੇ ਅਲੱਗ ਅਲੱਗ ਖੇਡਾਂ ਵਿਚ ਹਿੱਸਾ ਲੈ ਕੇ ਵਧੀਆ ਪ੍ਰਦਰਸ਼ਨ ਕੀਤਾ। ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਕਾਲਜ ਪ੍ਰਿੰਸੀਪਲ ਡਾ: ਕੁਲਵਿੰਦਰ ਸਿੰਘ ਨੇ ਦੱਸਿਆ ਕਿ ਕਾਲਜ ਦੇ ਲੜਕੇ ਵਿਦਿਆਰਥੀਆਂ ਨੇ ਹੈਡ ਬਾਲ ਵਿਚ ਪਹਿਲਾ ਸਥਾਨ ਅਤੇ ਡਿਸਕਸ ਥਰੋ ਵਿਚ ਤੀਸਰਾ ਸਥਾਨ ਹਾਸਿਲ ਕੀਤਾ। ਜਥੇਦਾਰ ਗੁਰਬਚਨ ਸਿੰਘ ਕਰਮੂੰਵਾਲਾ ਨੇ ਪ੍ਰਿੰਸੀਪਲ ਡਾ ਕੁਲਵਿੰਦਰ ਸਿੰਘ ਪ੍ਰਿੰਸੀਪਲ, ਸਮੂਹ ਸਟਾਫ ਅਤੇ ਵਿਦਿਆਰਥੀਆਂ ਨੂੰ ਇਸ ਪ੍ਰਾਪਤੀ ਤੇ ਵਧਾਈ ਦਿੱਤੀ। ਪ੍ਰਿੰਸੀਪਲ ਡਾ ਕੁਲਵਿੰਦਰ ਸਿੰਘ ਨੇ ਇਸ ਪ੍ਰਾਪਤੀ ਦਾ ਸਿਹਰਾ ਕਾਲਜ ਦੇ ਫਿਜਿਕਲ ਐਜੂਕੇਸ਼ਨ ਦੇ ਪ੍ਰੋਫੈਸਰ ਸ੍ ਜਗਜੀਤ ਸਿੰਘ ਨੂੰ ਦਿੱਤਾ।
Comments (0)
Facebook Comments (0)