ਅਧਿਕਾਰੀਆਂ ਨੂੰ ਨਦੀਆਂ ਅਤੇ ਨਹਿਰੀ ਪਾਣੀ ਦੇ ਪ੍ਰਦੂਸ਼ਣ ਫੈਲਾਉਣ ਵਾਲਿਆਂ ਦੇ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿਤੇ
Mon 18 Jun, 2018 0ਪੰਜਾਬ ਦੇ ਜਲ ਸਰੋਤ ਮੰਤਰੀ ਸੁਖਵਿੰਦਰ ਸਿੰਘ ਸਰਕਾਰੀਆ ਨੇ ਸ਼ਨੀਵਾਰ ਨੂੰ ਆਪਣੇ ਵਿਭਾਗ ਦੇ ਅਧਿਕਾਰੀਆਂ ਨੂੰ ਨਦੀਆਂ ਅਤੇ ਨਹਿਰੀ ਪਾਣੀ ਦੇ ਪ੍ਰਦੂਸ਼ਣ ਫੈਲਾਉਣ ਵਾਲਿਆਂ ਦੇ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿਤੇ ਹਨ। ਸਰਕਾਰੀਆ ਨੇ ਕਿਹਾ ਕਿ ਰਾਜ ਦੇ ਕੁਝ ਹਿੱਸਿਆਂ ਵਿਚ ਜ਼ਮੀਨ ਦਾ ਪਾਣੀ ਮਨੁੱਖ ਦੀ ਵਰਤੋਂ ਲਈ ਸਹੀ ਨਹੀਂ ਸੀ ਅਤੇ ਉਥੋਂ ਦੇ ਵਸਨੀਕ ਲੋਕਾਂ ਨੂੰ ਉਨ੍ਹਾਂ ਦੀਆਂ ਰੋਜ਼ਾਨਾ ਲੋੜਾਂ ਪੂਰੀਆਂ ਕਰਨ ਲਈ ਦਰਿਆ ਅਤੇ ਨਹਿਰੀ ਪਾਣੀ ਦੀ ਵਰਤੋਂ ਕਰਨੀ ਪੈਂਦੀ ਸੀ। ਅਜਿਹੀ ਹਾਲਤ ਵਿਚ ਕਿਸੇ ਨੂੰ ਵੀ ਦਰਿਆਵਾਂ ਅਤੇ ਨਹਿਰਾਂ ਦੇ ਪਾਣੀ ਨੂੰ ਗੰਦਾ ਕਰਨ ਦੀ ਆਗਿਆ ਨਹੀਂ ਦਿੱਤੀ ਜਾ ਸਕਦੀ। ਉਨ੍ਹਾਂ ਕਿਹਾ ਕਿ ਨਦੀਆਂ, ਦਰਿਆਵਾਂ 'ਚ ਕਿਸੇ ਵੀ ਤਰ੍ਹਾਂ ਦੀ ਰਹਿੰਦ-ਖੂੰਹਦ ਸੁੱਟਣਾ ਸਵੀਕਾਰਯੋਗ ਨਹੀਂ ਹੈ। ਮਨੁੱਖ ਦੁਆਰਾ ਪੈਦਾ ਕੀਤੇ ਪਾਣੀ ਦੇ ਪ੍ਰਦੂਸ਼ਣ ਕਾਰਨ ਬਹੁਤ ਸਾਰੇ ਲੋਕ ਹੈਪੇਟਾਈਟਸ ਬੀ ਅਤੇ ਹੋਰ ਗੰਦੇ ਪਾਣੀ ਦੇ ਬਿਮਾਰੀਆਂ ਤੋਂ ਪੀੜਤ ਹਨ । ਸਥਿਤੀ ਨੂੰ ਨਜ਼ਰਅੰਦਾਜ਼ ਕਰਨ ਅਤੇ ਨਦੀ ਦੇ ਪਾਣੀ ਦੇ ਪ੍ਰਦੂਸ਼ਣ ਦੀ ਜਾਂਚ ਕਰਨ ਲਈ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਮੰਤਰੀ ਨੇ ਪਾਣੀ ਦੇ ਪ੍ਰਦੂਸ਼ਕਾਂ ਦੇ ਖਿਲਾਫ ਸਖ਼ਤ ਸਜ਼ਾ ਦੀ ਅਪੀਲ ਵੀ ਕੀਤੀ ਤਾਂ ਜੋ ਕੋਈ ਹੋਰ ਗਲਤੀ ਨੂੰ ਦੁਹਰਾਉਣ ਦੀ ਹਿੰਮਤ ਨਾ ਕੇ ਸਕੇ।
Comments (0)
Facebook Comments (0)