ਜਿਲਾ ਪ੍ਰਸ਼ਾਸਨ ਨੇ ਸ੍ਰੀ ਨਿਰਮਲ ਸਿੰਘ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਨੂੰ ਸੇਵਾ ਮੁਕਤੀ ‘ਤੇ ਦਿੱਤੀ ਨਿੱਘੀ ਵਿਦਾਇਗੀ
Fri 5 Apr, 2019 0ਤਰਨ ਤਾਰਨ:
ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਕਰਵਾਏ ਗਏ ਸਾਦੇ ਸਮਾਗਮ ਦੌਰਾਨ ਸ੍ਰੀ ਨਿਰਮਲ ਸਿੰਘ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਨੂੰ ਅੱਜ ਉਹਨਾਂ ਦੀ ਸੇਵਾ ਮੁਕਤੀ ‘ਤੇ ਨਿੱਘੀ ਵਿਦਾਇਗੀ ਦਿੱਤੀ ਗਈ।ਸ੍ਰੀ ਨਿਰਮਲ ਸਿੰਘ 31 ਮਾਰਚ, 2019 ਨੂੰ ਜ਼ਿਲ੍ਹਾ ਸਿੱਖਿਆ ਅਫ਼ਸਰ ਤਰਨ ਤਾਰਨ ਵਜੋਂ ਡਿਊਟੀ ਨਿਭਾਉਂਦਿਆਂ ਰਿਟਾਇਰਡ ਹੋ ਗਏ ਹਨ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਸੰਦੀਪ ਰਿਸ਼ੀ, ਸਹਾਇਕ ਕਮਿਸ਼ਨਰ ਜਨਰਲ ਸ੍ਰੀ ਹਰਦੀਪ ਸਿੰਘ ਧਾਲੀਵਾਲ, ਸੈਕਟਰੀ ਰੈੱਡ ਕਰਾਸ ਸ੍ਰੀ ਟੀ. ਐੱਸ. ਰਾਜਾ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸ਼੍ਰੀਮਤੀ ਕਿਰਨ ਸਿਆਲ, ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ੍ਰੀ ਕੰਵਲਜੀਤ ਸਿੰਘ, ਡਿਪਟੀ ਡੀ. ਈ. ਓ. ਸ੍ਰੀ ਹਰਪਾਲ ਸਿੰਘ, ਡਿਪਟੀ ਡੀ. ਈ. ਓ. ਪ੍ਰਾਇਮਰੀ ਸ਼੍ਰੀਮਤੀ ਰੇਖਾ ਮਹਾਜਨ ਅਤੇ ਉਹਨਾਂ ਦੇ ਪਰਿਵਾਰਕ ਮੈਂਬਰਾਂ ਤੋਂ ਇਲਾਵਾ ਵੱਖ-ਵੱਖ ਸਕੂਲਾਂ ਦੇ ਪ੍ਰਿੰਸੀਪਲ ਅਤੇ ਜ਼ਿਲ੍ਹਾ ਸਿੱਖਿਆ ਦਫ਼ਤਰ ਦੇ ਅਧਿਕਾਰੀ ਤੇ ਕਰਮਚਾਰੀ ਵੀ ਹਾਜ਼ਰ ਸਨ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਸੰਦੀਪ ਰਿਸ਼ੀ ਅਤੇ ਹੋਰ ਅਧਿਕਾਰੀਆਂ ਨੇ ਉਹਨਾਂ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਵੀ ਸਨਮਾਨਿਤ ਕੀਤਾ।ਉਨ੍ਹਾਂ ਆਪਣੇ ਸੰਬੋਧਨ ਵਿੱਚ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਸ੍ਰੀ ਨਿਰਮਲ ਸਿੰਘ ਦੀਆਂ ਸੇਵਾਵਾਂ ਨੂੰ ਹਮੇਸ਼ਾ ਯਾਦ ਕਰੇਗਾ, ਉਹਨਾਂ ਨੇ ਹਰ ਸਮੇਂ ਆਪਣੀ ਡਿਊਟੀ ਬੜੀ ਲਗਨ ਤੇ ਮਿਹਨਤ ਨਾਲ ਨਿਭਾਈ ਹੈ। ਉੁਹਨਾਂ ਕਿਹਾ ਕਿ ਜ਼ਿਲ੍ਹਾ ਤਰਨ ਤਾਰਨ ਵਿੱਚੋਂ ਡਿਪਟੀ ਕਮਿਸ਼ਨਰ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਦੀ ਅਗਵਾਈ ਵਿੱਚ ਨਕਲ ਦੇ ਖਾਤਮੇ ਵਿੱਚ ਸੇਵਾ-ਮੁਕਤ ਡੀ. ਈ. ਓ. ਸੈਕੰਡਰੀ ਸ੍ਰੀ ਨਿਰਮਲ ਸਿੰਘ ਅਤੇ ਜ਼ਿਲ੍ਹਾ ਸਿੱਖਿਆ ਦਫ਼ਤਰ ਤਰਨ ਤਾਰਨ ਨੇ ਅਹਿਮ ਭੂਮਿਕਾ ਨਿਭਾਈ ਹੈ ਅਤੇ ਤਰਨ ਤਾਰਨ ਵਾਸੀ ਹਮੇਸ਼ਾਂ ਇਸ ਲਈ ਉਹਨਾਂ ਨੂੰ ਯਾਦ ਰੱਖਣਗੇ।
Comments (0)
Facebook Comments (0)