31 ਮਾਰਚ ਨੂੰ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਕਰਵਾਈ ਜਾਵੇਗੀ ਸ਼ੋਅ ਮੈਰਾਥਨ-ਡਿਪਟੀ ਕਮਿਸ਼ਨਰ ਮੈਰਾਥਨ ਦੌੜ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਸਿਹਤ ਸਬੰਧੀ ਜਾਗਰੂਕ ਕਰਨਾ

31 ਮਾਰਚ ਨੂੰ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਕਰਵਾਈ ਜਾਵੇਗੀ ਸ਼ੋਅ ਮੈਰਾਥਨ-ਡਿਪਟੀ ਕਮਿਸ਼ਨਰ ਮੈਰਾਥਨ ਦੌੜ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਸਿਹਤ ਸਬੰਧੀ ਜਾਗਰੂਕ ਕਰਨਾ

ਜਿਲਾ ਵਾਸੀਆਂ ਨੂੰ ਮੈਰਾਥਨ ਦੌੜ ਵਿੱਚ ਵੱਧ ਚੜ੍ਹ ਕੇ ਭਾਗ ਲੈਣ ਦੀ ਕੀਤੀ ਅਪੀਲ 

ਸੀ-7 ਨਿਊਜ਼ 

ਤਰਨ ਤਾਰਨ, 15 ਮਾਰਚ 2019 :

  ਮਿਸ਼ਨ ਤੰਦਰੁਸਤ ਪੰਜਾਬ ਤਹਿਤ ਪੰਜਾਬ ਖੇਡ ਵਿਭਾਗ ਵੱਲੋਂ ਮੈਸਰਜ਼ ਡੇਲੀ ਵਰਲਡ ਕਮਿਊਨੀਕੇਸ਼ਨ ਪ੍ਰਾਈਵੇਟ ਲਿਮਟਿਡ ਚੰਡੀਗੜ ਦੇ ਸਹਿਯੋਗ ਨਾਲ ਪੰਜਾਬ ਦੇ ਸਾਰੇ ਜ਼ਿਲ੍ਹਾ ਹੈਡਕੁਆਟਰਾਂ ਤੇ ਜਿਲਾ ਪ੍ਰਸਾਸ਼ਨ ਦੇ ਸਹਿਯੋਗ ਨਾਲ 31 ਮਾਰਚ ਨੂੰ ਮੈਰਾਥਨ ਦੌੜ ਕਰਵਾਈ ਜਾ ਰਹੀ ਹੈ। 

  ਇਸ ਸਬੰਧੀ ਮੀਟਿੰਗ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਦੱਸਿਆ ਕਿ 31 ਮਾਰਚ ਨੂੰ ਸ੍ਰੀ ਗੁਰੂ ਅਰਜਨ ਦੇਵ ਖੇਡ ਸਟੇਡੀਅਮ ਵਿਖੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਇਕ ਸ਼ੋਅ ਮੈਰਾਥਨ ਦੌੜ ਆਯੋਜਤ ਕੀਤੀ ਜਾ ਰਹੀ ਹੈ, ਜੋ ਵੱਖਰੇ-ਵੱਖਰੇ ਵਰਗਾਂ ਵਿੱਚ ਹੋਵੇਗੀ। ਉਨਾਂ ਦੱਸਿਆ ਕਿ ਇਸ ਸ਼ੋਅ ਮੈਰਾਥਨ ਦੌੜ ਵਿੱਚ 5 ਕਿਲੋਮੀਟਰ ਅਤੇ 10 ਕਿਲੋਮੀਟਰ ਮੁਕਾਬਲੇ ਵੱਖ ਵੱਖ ਵਰਗ ਜਿਵੇਂ ਲੜਕੇ/ਲੜਕੀਆਂ ਅਤੇ ਬਜ਼ੁਰਗਾਂ ਦਰਮਿਆਨ ਹੋਣਗੇ।ਉਹਨਾਂ ਦੱਸਿਆ ਕਿ ਮੈਰਾਥਨ ਦੌੜ ਵਿੱਚ ਪਹਿਲੇ, ਦੂਜੇ ਅਤੇ ਤੀਜੇ ਨੰਬਰ ‘ਤੇ ਆਉਣ ਵਾਲੇ ਜੇਤੂਆਂ ਨੂੰ ਨਕਦ ਇਨਾਮ ਵੀ ਪ੍ਰਦਾਨ ਕੀਤੇ ਜਾਣਗੇ। 

  ਉਹਨਾਂ ਇਸ ਮੌਕੇ ਜਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਮੈਰਾਥਨ ਦੌੜ ਵਿੱਚ ਵੱਧ ਚੜ੍ਹ ਕੇ ਭਾਗ ਲੈਣ।ਉਨਾਂ ਦੱਸਿਆ ਕਿ ਇਸ ਮੈਰਾਥਨ ਦੌੜ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਸਿਹਤ ਸਬੰਧੀ ਜਾਗਰੂਕ ਕਰਨਾ ਹੈ। 

  ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਸੰਦੀਪ ਰਿਸ਼ੀ ਨੇ ਦੱਸਿਆ ਕਿ ਮੈਰਾਥਨ ਦੌੜ ਵਿੱਚ ਭਾਗ ਲੈਣ ਵਾਲੇ ਖਿਡਾਰੀਆਂ ਨੂੰ ਟੀ ਸ਼ਰਟਸ, ਮੈਡਲ, ਟਰਾਫੀਆਂ ਅਤੇ ਸਰਟੀਫਿਕੇਟ ਵੀ ਦਿੱਤੇ ਜਾਣਗੇ। ਉਨਾਂ ਦੱਸਿਆ ਕਿ ਇਸ ਮੈਰਾਥਨ ਦੌੜ ਨੂੰ ਕਾਮਯਾਬ ਬਣਾਉਣ ਲਈ ਵੱਖ ਵੱਖ ਵਿਭਾਗਾਂ ਦੀ ਡਿਊਟੀ ਲਗਾ ਦਿੱਤੀ ਗਈ ਹੈ। ਉਨਾਂ ਦੱਸਿਆ ਕਿ ਇਸ ਮੈਰਾਥਨ ਦੌੜ ਵਿੱਚ ਜ਼ਿਲ੍ਹੇ ਦੇ ਸਾਰੇ ਕਾਲਜਾਂ ਦੇ ਖਿਡਾਰੀ ਅਤੇ ਉਨਾਂ ਦੇ ਕੋਚਾਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਲਈ ਕਾਲਜਾਂ ਦੇ ਪਿ੍ਰੰਸੀਪਲਾਂ ਨਾਲ ਰਾਬਤਾ ਕਾਇਮ ਕੀਤਾ ਗਿਆ ਹੈ।

 ਉਨਾਂ ਦੱਸਿਆ ਕਿ ਮੈਰਾਥਨ ਦੌੜ ਵਿੱਚ ਭਾਗ ਲੈਣ ਲਈ ਯੂਥ ਕਲੱਬਾਂ ਅਤੇ ਸਪੋਰਟਸ ਵਿਭਾਗ ਦੇ ਖਿਡਾਰੀ ਵੀ ਸ਼ਾਮਲ ਹੋਣਗੇ।  ਉਹਨਾਂ ਦੱਸਿਆ ਕਿ ਇਸ ਮੈਰਾਥਨ ਦੌੜ ਵਿੱਚ ਨਹਿਰੂ ਯੁਵਾ ਕੇਂਦਰ ਦੇ ਨੌਜਵਾਨਾਂ ਦੀ ਵਲੰਟੀਅਰ ਵਜੋਂ ਡਿਊਟੀ ਵੀ ਲਗਾਈ ਗਈ ਹੈ ਅਤੇ ਸਿਹਤ ਵਿਭਾਗ ਨੂੰ ਮੈਡੀਕਲ ਟੀਮਾਂ ਦਾ ਪਬੰਧ ਕਰਨ ਲਈ ਵੀ ਕਿਹਾ ਗਿਆ ਹੈ। ਉਨਾਂ ਦੱਸਿਆ ਕਿ ਮੈਰਾਥਨ ਦੌੜ ਵਿੱਚ ਭਾਗ ਲੈਣ ਵਾਲੇ ਖਿਡਾਰੀਆਂ ਨੂੰ ਰਿਫਰੈਸ਼ਮੈਂਟ ਵੀ ਮੁਹੱਈਆ ਕਰਵਾਈ ਜਾਵੇਗੀ। 

  ਇਸ ਮੀਟਿੰਗ ਵਿੱਚ ਐੱਸ. ਡੀ. ਐੱਮ. ਤਰਨ ਤਾਰਨ ਸ੍ਰੀ ਸੁਰਿੰਦਰ ਸਿੰਘ, ਐੱਸ. ਡੀ. ਐੱਮ. ਪੱਟੀ ਸ੍ਰੀ ਅਨਮੋਲ ਸਿੰਘ ਧਾਲੀਵਾਲ, ਸਹਾਇਕ ਕਮਿਸ਼ਨਰ ਜਨਰਲ ਸ੍ਰੀ ਹਰਦੀਪ ਸਿੰਘ ਧਾਲੀਵਾਲ, ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਸ੍ਰੀ ਸੁਖਜਿੰਦਰ ਸਿੰਘ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰ ਿਦਵਿੰਧਰ ਕੁਮਾਰ, ਜ਼ਿਲ੍ਹਾ ਖੇਡ ਅਫ਼ਸਰ ਸ੍ਰੀਮਤੀ ਜਸਮੀਤ ਕੌਰ, ਯੂਥ ਕੋ ਆਰਡੀਨੇਟਰ ਸ੍ਰੀ ਬਿਕਰਮ ਸਿੰਘ ਗਿੱਲ ਤੋਂ ਇਲਾਵਾ ਵੱਖ ਵੱਖ ਸਕੂਲਾਂ ਦੇ ਪਿ੍ਰੰਸੀਪਲ ਅਤੇ ਅਧਿਕਾਰੀ ਹਾਜ਼ਰ ਸਨ।