ਜ਼ਿਲ੍ਹਾ ਵਾਸੀ ਅਗਲੇ ਦਿਨਾਂ ’ਚ ਤਾਪਮਾਨ ਵਿੱਚ ਵਾਧਾ ਹੋਣ ਦੇ ਮੱਦੇਨਜ਼ਰ ਲੂੰ (ਗਰਮ ਹਵਾ) ਤੋਂ ਬੱਚਣ ਲਈ ਸਾਵਧਾਨੀ ਵਰਤਣ-ਡਿਪਟੀ ਕਮਿਸ਼ਨਰ

ਜ਼ਿਲ੍ਹਾ ਵਾਸੀ ਅਗਲੇ ਦਿਨਾਂ ’ਚ ਤਾਪਮਾਨ ਵਿੱਚ ਵਾਧਾ ਹੋਣ ਦੇ ਮੱਦੇਨਜ਼ਰ ਲੂੰ (ਗਰਮ ਹਵਾ) ਤੋਂ ਬੱਚਣ ਲਈ ਸਾਵਧਾਨੀ ਵਰਤਣ-ਡਿਪਟੀ ਕਮਿਸ਼ਨਰ

ਤਰਨ ਤਾਰਨ :

ਜ਼ਿਲ੍ਹਾ ਵਾਸੀ ਅਗਲੇ ਦਿਨਾਂ ’ਚ ਤਾਪਮਾਨ ਵਿੱਚ ਵਾਧਾ ਹੋਣ ਦੇ ਮੱਦੇਨਜ਼ਰ ਲੂੰ (ਗਰਮ ਹਵਾ) ਤੋਂ ਬੱਚਣ ਲਈ ਸਾਵਧਾਨੀ ਵਰਤਣ ।ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਕਿਹਾ ਕਿ ਜੇਕਰ ਅਸੀਂ ਲੂੰ ਤੋਂ ਬਚਣ ਦੇ ਇਨ੍ਹਾਂ ਉਪਾਵਾਂ ਪ੍ਰਤੀ ਜਾਗਰੂਕ ਨਹੀਂ ਹੋਵਾਂਗੇ ਤਾਂ ਅਸੀਂ ਆਪਣੇ ਆਪ ਨੂੰ ਜ਼ੋਖ਼ਮ ਵਿੱਚ ਪਾ ਰਹੇ ਹੋਵਾਂਗੇ।  ਉਨ੍ਹਾਂ ਦੱਸਿਆ ਕਿ ਲੂੰ (ਗਰਮ ਹਵਾਵਾਂ) ਤੋਂ ਬਚਾਅ ਲਈ ਜਿੱਥੇ ਜ਼ਿਲ੍ਹੇ ਦੇ ਉਪ ਮੰਡਲ ਮੈਜਿਸਟ੍ਰੇਟਾਂ, ਸਿਵਲ ਸਰਜਨ, ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ, ਪਾਵਰਕਾਮ ਅਤੇ ਨਗਰ ਕੌਂਸਲਾਂ ਨੂੰ ਜਾਗਰੂਕਤਾ ਅਤੇ ਹੋਰ ਲੋੜੀਂਦੇ ਪ੍ਰਬੰਧਾਂ ਲਈ ਹਦਾਇਤਾਂ ਜਾਰੀ ਕੀਤੀਆਂ ਜਾ ਚੁੱਕੀਆਂ ਹਨ, ਉੱਥੇ ਆਮ ਲੋਕਾਂ ਨੂੰ ਵੀ ਰੋਜ਼ਾਨਾ ਮੌਸਮ ਬਾਰੇ ਰੇਡੀਓ, ਟੀ. ਵੀ. ਜਾਂ ਅਖਬਾਰਾਂ ਅਤੇ ਹੋਰ ਸਾਧਨਾਂ ਰਾਹੀਂ ਤਾਪਮਾਨ ਅਤੇ ਗਰਮ ਹਵਾਵਾਂ ਬਾਰੇ ਜਾਣਕਾਰੀ ਰੱਖਣੀ ਪਵੇਗੀ। ਡਿਪਟੀ ਕਮਿਸ਼ਨਰ ਅਨੁਸਾਰ ਗਰਮੀਆਂ ਦੇ ਦਿਨਾਂ ’ਚ ਜੇ ਪਿਆਸ ਨਾ ਵੀ ਲੱਗੀ ਹੋਵੇ ਤਾਂ ਵੀ ਵੱਧ ਤੋਂ ਵੱਧ ਪਾਣੀ ਪੀਤਾ ਜਾਵੇ। ਹਵਾਦਾਰ ਹਲਕੇ ਖਾਦੀ ਕੱਪੜੇ ਪਾਉਣ ਨੂੰ ਤਰਜੀਹ ਦਿੱਤੀ ਜਾਵੇ। ਧੁੱਪ ਤੋਂ ਬਚਣ ਲਈ ਐਨਕਾਂ, ਛਤਰੀ, ਹੈਟ, ਜੁੱਤੇ ਆਦਿ ਪਾ ਕੇ ਹੀ ਬਾਹਰ ਨਿਕਲਿਆ ਜਾਵੇ ਅਤੇ ਪਾਣੀ ਨਾਲ ਜ਼ਰੂਰ ਰੱਖਿਆ ਜਾਵੇ। ਜੇ ਕੋਈ ਬਾਹਰ ਕੰਮ ਕਰਨ ਜਾਂਦਾ ਹੈ ਤਾਂ ਉਹ ਆਪਣੇ ਸਰੀਰ ਨੂੰ ਚੰਗੀ ਤਰ੍ਹਾਂ ਢੱਕ ਕੇ ਜਾਵੇ। ਉਹਨਾਂ ਦੱਸਿਆ ਕਿ ਓ. ਆਰ. ਐੱਸ. ਘੋਲ, ਲੱਸੀ, ਤੋਰਾਨੀ (ਚੌਲਾਂ ਦਾ ਪਾਣੀ), ਨਿੰਬੂ ਪਾਣੀ, ਬਟਰ ਮਿਲਕ ਆਦਿ ਨੂੰ ਸਰੀਰਕ ਲੋੜ ਮੁਤਾਬਕ ਨਾਲ ਰੱਖਿਆ ਜਾਵੇ। ਲੂ ਲੱਗਣ ਦੇ ਲੱਛਣਾਂ ਜਿਵੇਂ ਕਮਜ਼ੋਰੀ, ਸੁਸਤੀ, ਸਿਰ ਦਰਦ, ਨਜ਼ਲਾ, ਪਸੀਨਾ ਅਤੇ ਦੌਰਿਆਂ ਆਦਿ ਤੋਂ ਪੀੜਤ ਹੋਣ ’ਤੇ ਤੁਰੰਤ ਡਾਕਟਰ ਨਾਲ ਸੰਪਰਕ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਕੱਲੇ ਇਨਸਾਨਾਂ ਨੂੰ ਹੀ ਨਹੀਂ ਬਲਕਿ ਪਸ਼ੂਆਂ ਨੂੰ ਵੀ ਲੂ ਤੋਂ ਬਚਾਉਣਾ ਜ਼ਰੂਰੀ ਹੈ, ਜਿਸ ਲਈ ਪਸ਼ੂ ਪਾਲਕਾਂ ਨੂੰ ਪਸ਼ੂਆਂ ਨੂੰ ਛਾਂਵੇਂ ਰੱਖਣ ਅਤੇ ਵੱਧ ਤੋਂ ਵੱਧ ਪਾਣੀ ਪਿਲਾਉਣ ਲਈ ਸਲਾਹ ਦਿੱਤੀ ਜਾਂਦੀ ਹੈ। ਇਸ ਤੋਂ ਇਲਾਵਾ ਘਰਾਂ ਨੂੰ ਠੰਡੇ ਰੱਖਣ, ਪਰਦਿਆਂ ਦੀ ਵਰਤੋਂ ਕਰਨ ਅਤੇ ਰਾਤ ਨੂੰ ਖਿੜਕੀਆਂ ਖੋਲ੍ਹਣ ਦੀ ਸਲਾਹ ਦਿੱਤੀ ਜਾਂਦੀ ਹੈ। ਪੱਖੇ ਦੀ ਵਰਤੋਂ ਅਤੇ ਠੰਡੇ ਪਾਣੀ ਨਾਲ ਦਿਨ ’ਚ ਇੱਕ ਤੋਂ ਵੱਧ ਵਾਰ ਨਹਾ ਕੇ ਵੀ ਲੂ ਦੇ ਅਸਰ ਤੋਂ ਬਚਿਆ ਜਾ ਸਕਦਾ ਹੈ।  ਉਹਨਾਂ ਕਿਹਾ ਕਿ ਕੰਮ-ਕਾਜ਼ ਵਾਲੀਆਂ ਥਾਂਵਾਂ ’ਤੇ ਅਦਾਰਿਆਂ ਦੇ ਪ੍ਰਬੰਧਕਾਂ ਨੂੰ ਠੰਡੇ ਪਾਣੀ ਦਾ ਪ੍ਰਬੰਧ ਕਰਨ, ਕਾਮਿਆਂ ਨੂੰ ਸਿੱਧੀ ਸੂਰਜੀ ਰੌਸ਼ਨੀ ਤੋਂ ਪਰਹੇਜ਼ ਕਰਨ, ਮੁਸ਼ੱਕਤੀ ਕੰਮ ਦਿਨ ਦੇ ਠੰਡੇ ਵੇਲੇ ਵਿੱਚ ਕਰਨ, ਆਊਟਡੋਰ ਗਤੀਵਿਧੀਆਂ ਲਈ ਅਰਾਮ ਦੇ ਪੜਾਵਾਂ ਵਿੱਚ ਵਾਧਾ ਕਰਨ ਅਤੇ ਗਰਭਵਤੀ ਮਹਿਲਾ ਕਾਮਿਆਂ ’ਤੇ ਵਧਦੇ ਤਾਪਮਾਨ ਵਿੱਚ ਵਿਸ਼ੇਸ਼ ਧਿਆਨ ਦੇਣ ਦੀ ਜ਼ਰੂਰਤ ਹੈ।  ਉਹਨਾਂ ਲੂ ਤੋਂ ਬਚਣ ਲਈ ਕੁੱਝ ਨਾ ਕਰਨਯੋਗ ਗੱਲਾਂ ਬਾਰੇ ਵੀ ਸੁਝਾਵਾਂ ’ਤੇ ਵੀ ਅਮਲ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ ਗਿਆ ਹੈ। ਇਨ੍ਹਾਂ ਵਿੱਚ ਬੱਚਿਆਂ ਜਾਂ ਪਾਲਤੂ ਜਾਨਵਰਾਂ ਨੂੰ ਖੜ੍ਹੇ ਕੀਤੇ ਵਾਹਨਾਂ ਵਿੱਚ ਨਾ ਛੱਡਣਾ, ਸਿਖਰਾਂ ਦੀ ਗਰਮੀ ਵਿੱਚ ਖਾਸ ਕਰ ਦੁਪਹਿਰ 12 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਬਾਹਰ ਨਿਕਲਣ ਤੋਂ ਗੁਰੇਜ਼ ਕਰਨਾ, ਗੂੜ੍ਹੇ, ਭਾਰੀ ਜਾਂ ਤੰਗ ਕੱਪੜੇ ਨਾ ਪਹਿਨਣਾ, ਤਾਪਮਾਨ ਵਧੇਰੇ ਹੋਣ ’ਤੇ ਮੁਸ਼ੱਕਤੀ ਕੰਮ ਤੋਂ ਗੁਰੇਜ਼ ਕਰਨਾ, ਤਾਪਮਾਨ ਦੇ ਵਾਧੇ ਦੇ ਸਮੇਂ ਵਿੱਚ ਖਾਣਾ ਪਕਾਉਣ ਤੋਂ ਗੁਰੇਜ਼ ਕਰਨਾ ਅਤੇ ਖਾਣਾ ਬਣਾਉਣ ਵਾਲੀ ਥਾਂ ਹਵਾਦਾਰ ਹੋਣਾ, ਅਲਕੋਹਲ, ਚਾਹ, ਕੋਫ਼ੀ ਅਤੇ ਕਾਰਬੋਨੇਟਡ ਸਾਫ਼ਟ ਡਰਿੰਕਸ ਤੋਂ ਪਰਹੇਜ਼ ਕਰਨਾ ਅਤੇ ਵਧੇਰੇ ਪ੍ਰੋਟੀਨ ਯੁਕਤ ਅਤੇ ਬੇਹਾ ਖਾਣਾ ਖਾਣ ਤੋਂ ਬਚਾਅ ਰੱਖਣਾ ਆਦਿ ਸ਼ਾਮਿਲ ਹਨ।