
ਲੋਕ ਸਭਾ ਹਲਕਾ ਖਡੂਰ ਸਾਹਿਬ ਲਈ ਨਾਮਜ਼ਦਗੀਆਂ ਦਾਖਲ ਕਰਨ ਦੀ ਪ੍ਰਕਿਰਿਆ ਸ਼ੁਰੂ-ਜ਼ਿਲ੍ਹਾ ਚੋਣ ਅਫ਼ਸਰ
Mon 22 Apr, 2019 0
ਤਰਨ ਤਾਰਨ :
ਲੋਕ ਸਭਾ ਚੋਣਾਂ-2019 ਲਈ ਅੱਜ ਚੋਣ ਕਮਿਸ਼ਨ ਵੱਲੋਂ ਨੋਟੀਫਿਕੇਸ਼ਨ ਜਾਰੀ ਕੀਤੇ ਜਾਣ ਦੇ ਨਾਲ ਹੀ ਲੋਕ ਸਭਾ ਹਲਕਾ ਖਡੂਰ ਸਾਹਿਬ ਲਈ ਨਾਮਜ਼ਦਗੀਆਂ ਦਾਖਲ ਕਰਨ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ।ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਦੱਸਿਆ ਕਿ ਲੋਕ ਸਭਾ ਹਲਕਾ-03 ਖਡੂਰ ਸਾਹਿਬ ਲਈ 29 ਅਪ੍ਰੈਲ ਤੱਕ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾ ਸਕਦੇ ਹਨ।ਉਹਨਾਂ ਦੱਸਿਆ ਕਿ ਨਾਮਜ਼ਦਗੀਆਂ ਭਰਨ ਦੇ ਪਹਿਲੇ ਦਿਨ ਅੱਜ ਕਿਸੇ ਉਮੀਦਵਾਰ ਵੱਲੋਂ ਕਾਗਜ਼ ਦਾਖਲ ਨਹੀਂ ਕੀਤੇ ਗਏ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਨਾਮਜ਼ਦਗੀ ਪੱਤਰ ਰਿਟਰਨਿੰਗ ਅਫ਼ਸਰ ਜਾਂ ਸਹਾਇਕ ਰਿਟਰਨਿੰਗ ਅਫ਼ਸਰ ਤਰਨ ਤਾਰਨ ਨੂੰ ਉਮੀਦਵਾਰ ਜਾਂ ਉਸ ਦੇ ਕਿਸੇ ਤਜਵੀਜ਼ਕਾਰ ਦੁਆਰਾ ਕੋਰਟ ਰੂਮ, ਡਿਪਟੀ ਕਮਿਸ਼ਨਰ ਤਰਨ ਤਾਰਨ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਕਿਸੇ ਵੀ ਦਿਨ (ਸਰਕਾਰੀ ਛੁੱਟੀ ਤੋਂ ਬਿਨ੍ਹਾਂ) ਸਵੇਰੇ 11 ਵਜੇ ਤੋਂ ਸ਼ਾਮ 3 ਵਜੇ ਤੱਕ ਦਿੱਤੇ ਜਾ ਸਕਦੇ ਹਨ। ਉਹਨਾਂ ਦੱਸਿਆ ਕਿ ਨਾਮਜ਼ਦਗੀ ਪੱਤਰਾਂ ਦੀ ਪੜਤਾਲ 30 ਅਪ੍ਰੈਲ ਨੂੰ ਕੀਤੀ ਜਾਵੇਗੀ ਅਤੇ 2 ਮਈ ਤੱਕ ਨਾਮਜ਼ਦਗੀ ਪੱਤਰ ਵਾਪਸ ਲਏ ਜਾ ਸਕਣਗੇ।ਉਹਨਾਂ ਦੱਸਿਆ ਕਿ ਲੋਕ ਸਭਾ ਹਲਕਾ ਖਡੂਰ ਸਾਹਿਬ ਲਈ ਵੋਟਾਂ 19 ਮਈ ਦਿਨ ਐਤਵਾਰ ਨੂੰ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਪਾਈਆਂ ਜਾਣਗੀਆਂ।
Comments (0)
Facebook Comments (0)