ਡਿਪਟੀ ਕਮਿਸ਼ਨਰ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ
Wed 24 Apr, 2019 0ਤਰਨ ਤਾਰਨ :
ਜ਼ਿਲ੍ਹੇ ਵਿੱਚ ਕਣਕ ਦੇ ਨਾੜ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਦੀ ਪ੍ਰਧਾਨਗੀ ਹੇਠ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਵਿਸ਼ੇਸ ਮੀਟਿੰਗ ਹੋਈ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਸੰਦੀਪ ਰਿਸ਼ੀ, ਐੱਸ. ਡੀ. ਐੱਮ. ਤਰਨ ਤਾਰਨ ਸ੍ਰੀ ਸੁਰਿੰਦਰ ਸਿੰਘ, ਮੁੱਖ ਖੇਤੀਬਾੜੀ ਅਫ਼ਸਰ ਸ੍ਰੀ ਹਰਿੰਦਰਜੀਤ ਸਿੰਘ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀ ਦਵਿੰਦਰ ਕੁਮਾਰ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਨੈਸ਼ਨਲ ਗਰੀਨ ਟ੍ਰਿਬਿਊਨਲ ਰਾਹੀਂ ਜਾਰੀ ਹੁਕਮਾਂ ਦੀ ਸਖਤੀ ਨਾਲ ਪਾਲਣਾ ਕਰਨ ਲਈ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।ਉਹਨਾਂ ਦੱਸਿਆ ਕਿ ਜਿਲ੍ਹੇ ਵਿੱਚ ਕਣਕ ਦੇ ਨਾੜ ਨੂੰ ਅੱਗ ਲਾਉਣ ਤੋ ਰੋਕਣ ਲਈ ਵੱਖ-ਵੱਖ ਵਿਭਾਗਾਂ ਦੀਆਂ 73 ਟੀਮਾਂ ਦਾ ਗਠਨ ਕੀਤਾ ਗਿਆ ਹੈ, ਜੋ ਕਿ ਜ਼ਿਲੇ੍ਹ ਦੇ ਹਰੇਕ ਪਿੰਡ ਵਿੱਚ ਜਾ ਕੇ ਕਿਸਾਨਾਂ ਨੂੰ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਲਈ ਪੇ੍ਰਰਿਤ ਕਰਨਗੀਆਂ ਅਤੇ ਇਸ ਤੋ ਹੋਣ ਵਾਲੇ ਨੁਕਸਾਨ ਜਿਵੇ ਕਿ ਵਾਤਾਵਰਣ ਨੂੰ ਪਲੀਤ ਹੋਣ ਤੋਂ ਬਚਾਉਣਾ, ਸੜਕੀ ਹਾਦਸਿਆਂ ਤੋਂ ਬਚਾਅ, ਮਿੱਤਰ ਕੀੜਿਆਂ ਦੀ ਸਾਂਭ-ਸੰਭਾਲ ਅਤੇ ਧਰਤੀ ਵਿਚਲੇ ਖੁਰਾਕੀ ਖੁਰਾਕੀ ਤੱਤਾਂ ਦੀ ਉਪਲੱਬਧਤਾ ਲਈ ਕਿਸਾਨਾਂ ਨੂੰ ਜਾਗਰੂਕ ਕਰਨਗੇ। ਡਿਪਟੀ ਕਮਿਸਨਰ ਨੇ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਨੂੰ ਕਿਹਾ ਕਿ ਕਿਸਾਨਾਂ ਨੂੰ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਸਬੰਧੀ ਪ੍ਰੇਰਿਤ ਕਰਨ ਲਈ ਜ਼ਿਲ੍ਹੇ ਵਿੱਚ ਮਹੱਤਵਪੂਰਨ ਥਾਵਾਂ ‘ਤੇ ਬੈਨਰ ਲਗਾਏ ਜਾਣ ਅਤੇ ਗੁਰੂ-ਘਰਾਂ ਵਿੱਚ ਇਸ ਸਬੰਧੀ ਲਗਾਤਾਰ ਅਨਾਊਂਸਮੈਂਟ ਕਰਵਾਈ ਜਾਵੇ।ਉਹਨਾਂ ਸਬੰਧਿਤ ਵਿਭਾਗਾਂ ਦੇ ਅਧਕਾਰੀਆਂ ਨੰੁ ਕਿਹਾ ਕਿ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਜਾਗਰੂਕ ਕਰਨ। ਉੁਹਨਾਂ ਕਿਹਾ ਕਿ ਹਦਾਇਤਾਂ ਦੀ ਉਲੰਘਣਾ ਕਰਨ ਦੀ ਸੂਰਤ ਵਿੱਚ ਤੁਰੰਤ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
Comments (0)
Facebook Comments (0)