ਜਲੰਧਰ ਮੰਡਲ ਦੇ ਕਮਿਸ਼ਨਰ ਵੱਲੋਂ ਕਸਬਾ ਗੋਇੰਦਵਾਲ ਸਾਹਿਬ ਵਿਖੇ ਬਣੇ ਪੋਲਿੰਗ ਬੂਥਾਂ ਦਾ ਅਚਨਚੇਤੀ ਨਿਰੀਖਣ
Thu 25 Apr, 2019 0ਤਰਨ ਤਾਰਨ :
ਜਲੰਧਰ ਮੰਡਲ ਦੇ ਕਮਿਸ਼ਨਰ ਸ੍ਰੀ ਬੀ. ਪੁਰੂਸਾਰਥਾ (ਆਈ.ਏ.ਐਸ.) ਵੱਲੋਂ ਅੱਜ ਜ਼ਿਲ੍ਹਾ ਤਰਨਤਾਰਨ ਵਿੱਚ ਸਬ ਡਵੀਜ਼ਨ ਖਡੂਰ ਸਾਹਿਬ ਦੇ ਕਸਬਾ ਗੋਇੰਦਵਾਲ ਸਾਹਿਬ ਵਿਖੇ ਬਣੇ ਪੋਲਿੰਗ ਬੂਥਾਂ ਦਾ ਅਚਨਚੇਤੀ ਨਿਰੀਖਣ ਕੀਤਾ ਗਿਆ।ਇਸ ਦੌਰਾਨ ਕਸਬਾ ਗੋਇੰਦਵਾਲ ਸਾਹਿਬ ਦੇ ਆਸ ਪਾਸ ਸਰਕਾਰੀ ਸਕੂਲਾਂ ਵਿੱਚ ਬਣੇ ਪੋਲਿੰਗ ਬੂਥਾਂ 146, 147, 150, 151 ਅਤੇ 152 ਦਾ ਅਚਨਚੇਤੀ ਨਿਰੀਖਣ ਕੀਤਾ। ਇਸ ਮੌਕੇ ਉਹਨਾਂ 19 ਮਈ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਦੌਰਾਨ ਮੱਤਦਾਨ ਕਰਨ ਸਮੇਂ ਵੋਟਰਾਂ ਨੂੰ ਕਿਸੇ ਕਿਸਮ ਦੀ ਪਰੇਸ਼ਾਨੀ ਜਾ ਹੋਰ ਕੋਈ ਸਮੱਸਿਆ ਨਾ ਹੋਣ ਸਬੰਧੀ ਚੋਣ ਅਧਿਕਾਰੀਆ ਵੱਲੋ ਕੀਤੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਸਬੰਧਤ ਬੂਥਾਂ ਦੇ ਬੀ. ਐਲ. ਓ. ਨੂੰ ਚੋਣਾਂ ਦੌਰਾਨ ਮਤਦਾਨ ਕਰਨ ਵਾਲੇ ਹਰੇਕ ਵੋਟਰ ਨੂੰ ਬਣਦਾ ਸਹਿਯੋਗ ਦੇਣ ਦੇ ਨਿਰਦੇਸ਼ ਦਿੱਤੇ ਗਏ। ਇਸ ਨਿਰੀਖਣ ਸਮੇਂ ਵੋਟਰਾਂ ਦੀ ਸਹੂਲਤ ਲਈ ਕਮਿਸ਼ਨਰ ਸ੍ਰੀ ਬੀ ਪੁਰੂਸਾਰਥਾ ਵੱਲੋ ਬੂਥਾਂ ਉੱਤੇ ਦਿਸਦੀਆਂ ਤਰੁਟੀਆਂ ਨੂੰ ਦੂਰ ਕਰਨ ਦੇ ਅਧਿਕਾਰੀਆਂ ਨੂੰ ਹੁਕਮ ਦਿੱਤੇ ਗਏ।ਇਸ ਮੌਕੇ ਐਸ. ਡੀ. ਐਮ ਕੁਲਪ੍ਰੀਤ ਸਿੰਘ, ਤਹਿਸੀਲਦਾਰ ਗੁਰਮੀਤ ਸਿੰਘ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸ਼੍ਰੀਮਤੀ ਕਿਰਨ ਸਿਆਲ ਆਦਿ ਤੋਂ ਇਲਾਵਾ ਹੋਰ ਅਧਿਕਾਰੀ ਮੌਜੂਦ ਸਨ।
Comments (0)
Facebook Comments (0)